11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਬਾ ਪੱਲ੍ਹਾ ਹਾਕੀ ਟੂਰਨਾਮੈਂਟ ਕਮੇਟੀ ਬੁਤਾਲਾ ਵਲੋਂ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤਣ ਵਾਲੇ ਉਲੰਪੀਅਨ ਦਿਲਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਬਾਬਾ ਬਕਾਲਾ ਸਾਹਿਬ, 10 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਣ ਵਾਲੇ ਮਾਣਮੱਤੇ ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਬੁਤਾਲਾ ਦਾ ਉਨ੍ਹਾਂ ਦੇ ਜੱਦੀ ਪਿੰਡ ਬੁਤਾਲਾ ਵਿਖੇ ਬਾਬਾ ਪੱਲ੍ਹਾ ਹਾਕੀ ਟੂਰਨਾਮੈਂਟ ਕਮੇਟੀ, ਬੁਤਾਲਾ ਵਲੋਂ ਨਿੱਘਾ ਮਾਣ-ਸਨਮਾਨ ਅਤੇ ਸਵਾਗਤ ਕੀਤਾ ਗਿਆ । ਇਸ ਮੌਕੇ ਦਿਲਪ੍ਰੀਤ ਸਿੰਘ ਬੁਤਾਲਾ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 11-11-2026
ਬਾਬਾ ਬਕਾਲਾ ਸਾਹਿਬ, 10 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਣ ਵਾਲੇ ਮਾਣਮੱਤੇ ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਬੁਤਾਲਾ ਦਾ ਉਨ੍ਹਾਂ ਦੇ ਜੱਦੀ ਪਿੰਡ ਬੁਤਾਲਾ ਵਿਖੇ ਬਾਬਾ ਪੱਲ੍ਹਾ ਹਾਕੀ ਟੂਰਨਾਮੈਂਟ ਕਮੇਟੀ, ਬੁਤਾਲਾ ਵਲੋਂ ਨਿੱਘਾ ਮਾਣ-ਸਨਮਾਨ ਅਤੇ ਸਵਾਗਤ ਕੀਤਾ ਗਿਆ । ਇਸ ਮੌਕੇ ਦਿਲਪ੍ਰੀਤ ਸਿੰਘ ਬੁਤਾਲਾ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਹਾਜ਼ਰ ਪਿੰਡ ਬੁਤਾਲਾ ਵਾਸੀਆਂ ਅਤੇ ਖੇਡ ਪ੍ਰੇਮੀਆਂ ਨੇ ਦਿਲਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਨੂੰ ਪੂਰੇ ਪਿੰਡ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਦੱਸਿਆ। ਇਸ ਮੌਕੇ ਸ: ਬਲਰਾਜ ਸਿੰਘ ਸਵਿਟਜਰਲੈਂਡ, ਹੈੱਡਮਾਸਟਰ ਅਰਵਿੰਦਰ ਸਿੰਘ ਬੁਤਾਲਾ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਸਵਿੰਦਰ ਸਿੰਘ ਬੱਲ ਸਾ: ਸਰਪੰਚ, ਚੇਅਰਮੈਨ ਸੁਖਦਿਆਲ ਸਿੰਘ ਬੱਲ, ਸੇਠ ਬਲਵਿੰਦਰ ਸਿੰਘ, ਗੁਰਦੇਵ ਸਿੰਘ ਬੱਲ, ਪ੍ਰਿੰਸੀਪਲ ਨਗੀਨ ਸਿੰਘ ਬੱਲ, ਗੁਰਪ੍ਰੀਤ ਸਿੰਘ ਗੋਪੀ ਨੇ ਕਿਹਾ ਗਿਆ ਕਿ ਦਿਲਪ੍ਰੀਤ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿੱਭਾ ਨਾਲ ਦੇਸ਼ ਅਤੇ ਪੰਜਾਬ ਦਾ ਨਾਮ ਦੁਨੀਆਂ ਭਰ ਵਿਚ ਰੌਸ਼ਨ ਕੀਤਾ ਹੈ । ਉਨ੍ਹਾਂ ਦੀ ਇਹ ਪ੍ਰਾਪਤੀ ਪਿੰਡ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਬਲਵਿੰਦਰ ਸਿੰਘ ਚੇਅਰਮੈਨ, ਡਾ: ਬਲਕਾਰ ਸਿੰਘ, ਸਲਵੰਤ ਸਿੰਘ ਸਾ: ਸਰਪੰਚ ਅੰਮ੍ਰਿਤਪਾਲ ਸਿੰਘ, ਸ਼ੈਲਿੰਦਰ ਸ਼ੈਲੀ, ਸੂਬੇਦਾਰ ਅਮਨਦੀਪ ਸਿੰਘ, ਪ੍ਰਭਜੋਤ ਸਿੰਘ, ਜੋਤੀ, ਮਨਦੀਪ ਸਿੰਘ, ਹਰਪ੍ਰੀਤ ਸਿੰਘ ਲਾਲੀ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਕਾਸ ਤੇ ਲੋਕ ਭਲਾਈ ਕੰਮਾਂ ਦੀ ਬਦੌਲਤ ਲੋਕ ਮੁੜ ਆਪ ਸਰਕਾਰ ਬਣਾਉਣਗੇ-ਤਲਬੀਰ ਗਿੱਲ ਅਗਲੀ ਖ਼ਬਰ ਬੰਦੀ ਛੋੜ ਦਿਵਸ ਦੇ ਸੰਬੰਧ ਵਿਚ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24