10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਖੁਸੂਪੁਰਾ ਵਿਖੇ ਪੰਜਵਾਂ ਰੈਣ ਸਬਾਈ ਕੀਰਤਨ ਸਮਾਗਮ ਅੱਜ

ਓਠੀਆ, 10 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਖੁਸੂਪੁਰਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਵਾਂ ਸੁਬਾਈ ਕੀਰਤਨ ਸਮਾਗਮ ਅੱਜ 11 ਨਵੰਬਰ ਦਿਨ ਬੁੱਧਵਾਰ ਨੂੰ ਪਿੰਡ ਵਾਸੀਆਂ ਵਲੋਂ ਐਨ. ਆਰ.

Ad Position 21
No active advertisement
ਅਜੀਤ ਡੈਸਕ 11-11-2026
ਓਠੀਆ, 10 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਖੁਸੂਪੁਰਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਵਾਂ ਸੁਬਾਈ ਕੀਰਤਨ ਸਮਾਗਮ ਅੱਜ 11 ਨਵੰਬਰ ਦਿਨ ਬੁੱਧਵਾਰ ਨੂੰ ਪਿੰਡ ਵਾਸੀਆਂ ਵਲੋਂ ਐਨ.ਆਰ.ਆਈ. ਵੀਰਾਂ ਅਤੇ ਫ਼ੌਜੀ ਵੀਰਾਂ ਦੇ ਸਹਿਯੋਗ ਨਾਲ ਗੁਰੂ ਕੇ ਬਾਗ਼ ਵਾਲੇ ਕਾਰ ਸੇਵਾ ਦੇ ਸੰਤ ਮਹਾਂਪੁਰਸ਼ ਬਾਬਾ ਸਤਨਾਮ ਸਿੰਘ, ਬਾਬਾ ਸੇਵਾ ਸਿੰਘ , ਸੱਚਖੰਡ ਵਾਸੀ ਬਾਬਾ ਸੁੱਚਾ ਸਿੰਘ ਅਨੰਦਪੁਰ ਸਾਹਿਬ ਵਾਲੇ, ਸੱਚਖੰਡ ਵਾਸੀ ਬਾਬਾ ਮੁਖਤਾਰ ਸਿੰਘ, ਬਾਬਾ ਜੋਗਿੰਦਰ ਸਿੰਘ ਲੋਪੋਕੇ ਵਲੋਂ ਨੋਜਵਨ ਪੀੜੀ ਨੂੰ ਸਿੱਖ ਧਰਮ ਨਾਲ ਜੋੜਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਨ ਰੈਣ ਸੂਬਾਈ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕ ਮੈਂਬਰਾਂ ਨੇ ਦੱਸਿਆ ਕਿ ਅੱਜ 11 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਉਣ ਉਪਰੰਤ ਸੱਜੇ ਖੁੱਲ੍ਹੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵਿਸ਼ਰ ਅਤੇ ਕਥਾਵਾਚਕ ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ ਵਾਲੇ, ਭਾਈ ਮੇਜਰ ਸਿੰਘ ਸੁਲਤਾਨਪੁਰ ਲੋਧੀ ਵਾਲੇ, ਭਾਈ ਗੁਰਪ੍ਰੀਤ ਸਿੰਘ ਸੋੜੀਆਂ ਵਾਲੇ, ਭਾਈ ਸੁਖਰਾਜ ਸਿੰਘ ਚੋਗਾਵੇ ਵਾਲੇ, ਭਾਈ ਗੁਰਪ੍ਰੀਤ ਸਿੰਘ ਲਾਡਰਾ ਅਤੇ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਸ਼ਾਮ 6 ਵਜੇ ਤੋਂ ਰਾਤ 1 ਵਜੇ ਤੱਕ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕਰਨਗੇ। ਸੰਗਤਾਂ ਦੇ ਜੋੜਿਆਂ ਅਤੇ ਮੋਟਰਸਾਈਕਲ ਸਟੈਂਡ ਦੀ ਸੇਵਾ ਪਿੰਡ ਭੁੱਲਰ ਅਤੇ ਝੁੰਜ ਵਾਲੇ ਸੇਵਾਦਾਰ ਕਰਨਗੇ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਮੁਹੱਬਤ ਦੀ ਗੱਲ ਕਰਦੀ ਹੈ ਪਰ ਅੰਦਰ ਮਾਫੀਆ ਦਾ ਸਮਾਨ-ਦਿਨੇਸ਼ ਚੱਢਾ ਅਗਲੀ ਖ਼ਬਰ ਹੈਬਰਨ ਵਰਲਡ ਸਕੂਲ ’ਚ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰੰਗੋਲੀ ਮੁਕਾਬਲੇ
Ad Position 24