10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 15 ਨੂੰ ਕਰਵਾਉਣ ਸੰਬੰਧੀ ਮੀਟਿੰਗ

ਚੇਤਨਪੁਰਾ, 10 ਨਵੰਬਰ (ਮਹਾਂਬੀਰ ਸਿੰਘ ਗਿੱਲ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ 15 ਨਵੰਬਰ ਦਿਨ ਐਤਵਾਰ ਨੂੰ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੇਤਨਪੁਰਾ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਪਿਆਰ ਸਹਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਡਿਊਟੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਚੇਤਨਪੁਰਾ, 10 ਨਵੰਬਰ (ਮਹਾਂਬੀਰ ਸਿੰਘ ਗਿੱਲ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ 15 ਨਵੰਬਰ ਦਿਨ ਐਤਵਾਰ ਨੂੰ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੇਤਨਪੁਰਾ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਪਿਆਰ ਸਹਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਡਿਊਟੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਪਰੰਤ ਕਮੇਟੀ ਦੇ ਪ੍ਰਧਾਨ ਭਾਈ ਦਲੇਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਲਾਨਾ ਗੁਰਮਤਿ ਸਮਾਗਮ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਇਸ ਮੌਕੇ ਪ੍ਰਸਿੱਧ ਜਥੇ ਭਾਈ ਰਵਿੰਦਰ ਸਿੰਘ ਜੋਨੀ ਨਾਨਕਸਰ ਵਾਲੇ, ਬਾਬਾ ਬਲਵਿੰਦਰ ਸਿੰਘ ਝੰਡੇਰਾਂ ਵਾਲੇ, ਭਾਈ ਜੋਗਾ ਸਿੰਘ ਮਹਿਲ ਜੰਡਿਆਲੇ ਵਾਲੇ, ਕੇਵਲ ਸਿੰਘ ਮਹਿਤਾ (ਸੋਹੀ ਬ੍ਰਦਰਜ਼) ਅਤੇ ਬਾਬਾ ਗੁਰਭੇਜ ਸਿੰਘ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਭਾਈ ਦਲੇਰ ਸਿੰਘ ਨੇ ਸਮੂਹ ਨਗਰ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਪਵਿੱਤਰ ਗੁਰਮਤਿ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋ ਕਿ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਗੁਰਦੁਆਰਾ ‘ਨਾਨਕ ਨਾਮ ਜਹਾਜ ਹੈ’ ਦੇ ਮੁਖੀ ਸੰਤ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲੇ, ਬਾਬਾ ਪ੍ਰਭਜੀਤ ਸਿੰਘ ਕੰਦੋਵਾਲੀ ਕਾਰ ਸੇਵਾ ਵਾਲੇ ਬਾਬਾ ਬਲਵਿੰਦਰ ਸਿੰਘ ਜੀ ਝੰਡੇਰਾਂ ਵਾਲੇ, ਭਾਈ ਗੁਰਜੀਤ ਸਿੰਘ, ਗੁਰਲਾਲ ਸਿੰਘ ਨਿਊਜ਼ੀਲੈਂਡ ਵਾਲੇ, ਪ੍ਰਭਦੀਪ ਸਿੰਘ ਲਾਡਾ, ਨਿਰਵੈਲ ਸਿੰਘ ਗਿੱਲ, ਤਰਸੇਮ ਸਿੰਘ ਫੌਜੀ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਥਾਣੇਦਾਰ ਅਜਮੇਰ ਸਿੰਘ, ਮੁਖਤਾਰ ਸਿੰਘ ਸਾਬਕਾ ਮੈਂਬਰ, ਜਸਪਾਲ ਸਿੰਘ ਦੋਧੀ, ਹੁਸ਼ਿਆਰ ਸਿੰਘ, ਕੰਵਲਰਨਬੀਰ ਸਿੰਘ ਪੱਪੂ, ਅਰਸ਼ਦੀਪ ਸਿੰਘ, ਅੰਮ੍ਰਿਤਪਾਲ ਸਿੰਘ ਰਾਣਾ, ਸੁਖਵੰਤ ਚੇਤਨਪੁਰੀ, ਸੁਖਦੇਵ ਸਿੰਘ ਸੰਤੂ ਨੰਗਲ, ਮਨਜਿੰਦਰ ਸਿੰਘ, ਡਾ. ਰਣਜੀਤ ਸਿੰਘ,ਬਲਕਾਰ ਸਿੰਘ ਦੋਧੀ, ਅਵਤਾਰ ਸਿੰਘ, ਦਿਲਸ਼ੇਰ ਸਿੰਘ ਸਮੇਤ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਰਾਬ ਮੌਸਮ ਕਾਰਨ ਅਗੇਤੀ ਮਟਰ ਦੀ ਫਸਲ ਤਬਾਹ, ਨਿਰਾਸ਼ ਕਿਸਾਨਾਂ ਨੇ ਫ਼ਸਲ ’ਤੇ ਚਲਾਇਆ ਟਰੈਕਟਰ ਅਗਲੀ ਖ਼ਬਰ ਨੌਜਵਾਨ ਹਰਜੋਤ ਸਿੰਘ ਯੋਧਾ ਨੰਬਰਦਾਰ ਪਿੰਡ ਬੱਲ ਕਲਾਂ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24