ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਅਜਨਾਲਾ, 10 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਨੰਬਰਦਾਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਦੀ ਅਗਵਾਈ ’ਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਕੰਵਲਜੀਤ ਸਿੰਘ ਨਿੱਝਰ ਨੇ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ।
ਅਜਨਾਲਾ, 10 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਨੰਬਰਦਾਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਦੀ ਅਗਵਾਈ ’ਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਕੰਵਲਜੀਤ ਸਿੰਘ ਨਿੱਝਰ ਨੇ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ। ਉਕਤ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦਿਆਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨੰਬਰਦਾਰ ਸਰਕਾਰ ਦਾ ਡਟ ਕੇ ਵਿਰੋਧ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਨੰਬਰਦਾਰ ਹਰਦੀਪ ਕੁਮਾਰ ਮੋਤਲਾ, ਮਨਜਿੰਦਰ ਸਿੰਘ ਸੰਮੋਵਾਲ, ਪ੍ਰਣਾਮ ਸਿੰਘ ਓਠੀਆਂ, ਰਾਜਬੀਰ ਸਿੰਘ ਮਲਕਪੁਰ, ਰਾਮ ਸਿੰਘ, ਜਸਵੰਤ ਸਿੰਘ, ਦਿਲਬਾਗ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਰਾਜਬੀਰ ਸਿੰਘ, ਗੱਜਣ ਸਿੰਘ, ਗੁਰਮੁਖ ਸਿੰਘ, ਮੁਖਵਿੰਦਰ ਸਿੰਘ, ਅੰਗਰੇਜ ਸਿੰਘ, ਰੂਪ ਸਿੰਘ, ਰਵੇਲ ਸਿੰਘ, ਭੁਪਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਪੈੜੇਵਾਲ ਆਦਿ ਨੰਬਰਦਾਰ ਹਾਜ਼ਰ ਸਨ।