ਅਕਾਲੀ ਦਲ ਦੀ ਰੈਲੀ ’ਚ ਜਾਣ ਤੋਂ ਖਫ਼ਾ ਹੋਏ ‘ਆਪ’ ਆਗੂਆਂ ’ਤੇ ਕੁੱਟਮਾਰ ਦੇ ਦੋਸ਼
* ਸਾਬਕਾ ਬਲਾਕ ਪ੍ਰਧਾਨ ਬੀਬੀ ਲਖਵਿੰਦਰ ਕੌਰ ਦੇ ਪਤੀ ਨੂੰ ਘਰੋਂ ਅਗਵਾ ਕਰਕੇ ਕੁੱਟਮਾਰ ਕਰਨ ਦਾ ਦੋਸ਼
ਰਾਮ ਤੀਰਥ, 11 ਨਵੰਬਰ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਸਾਬਕਾ ਬਲਾਕ ਪ੍ਰਧਾਨ ਬੀਬੀ ਲਖਵਿੰਦਰ ਕੌਰ ਬਲੱਗਣ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਪਿੰਡ ਵਿਚ ਸਿਆਸੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਬੀਬੀ ਲਖਵਿੰਦਰ ਕੌਰ ਨੇ ਦੋਸ਼ ਲਾਇਆ ਹੈ ਕਿ ਪਿੰਡ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਸੁਖਵਿੰਦਰ ਸਿੰਘ ਸੋਨੀ ਨੇ ਕੁਝ ਹੋਰ ਨੌਜਵਾਨਾਂ ਨਾਲ ਮਿਲ ਕੇ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਕੇ ਉਨ੍ਹਾਂ ਦੇ ਪਤੀ ਸੁਖਦੇਵ ਸਿੰਘ ਬਲੱਗਣ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ ਅਤੇ ਆਪਣੇ ਘਰ ਲਿਜਾ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਗ
ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸੁਖਦੇਵ ਸਿੰਘ ਬਲੱਗਣ ਦਾ ਹਾਲ-ਚਾਲ ਜਾਣਦੇ ਹੋਏ ਰਾਣਾ ਰਣਬੀਰ ਸਿੰਘ ਲੋਪੋਕੇ, ਡਾ. ਸ਼ਰਨਜੀਤ ਸਿੰਘ, ਲਖਵਿੰਦਰ ਸਿੰਘ ਕਲੇਰ ਅਤੇ ਹੋਰ ਆਗੂ। ਤਸਵੀਰ ਰਾਹੀਂ : ਧਰਵਿੰਦਰ ਸਿੰਘ ਔਲਖ
12-11-2026
ਰਾਮ ਤੀਰਥ, 11 ਨਵੰਬਰ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਸਾਬਕਾ ਬਲਾਕ ਪ੍ਰਧਾਨ ਬੀਬੀ ਲਖਵਿੰਦਰ ਕੌਰ ਬਲੱਗਣ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਪਿੰਡ ਵਿਚ ਸਿਆਸੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਬੀਬੀ ਲਖਵਿੰਦਰ ਕੌਰ ਨੇ ਦੋਸ਼ ਲਾਇਆ ਹੈ ਕਿ ਪਿੰਡ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਸੁਖਵਿੰਦਰ ਸਿੰਘ ਸੋਨੀ ਨੇ ਕੁਝ ਹੋਰ ਨੌਜਵਾਨਾਂ ਨਾਲ ਮਿਲ ਕੇ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਕੇ ਉਨ੍ਹਾਂ ਦੇ ਪਤੀ ਸੁਖਦੇਵ ਸਿੰਘ ਬਲੱਗਣ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ ਅਤੇ ਆਪਣੇ ਘਰ ਲਿਜਾ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਸੁਖਦੇਵ ਸਿੰਘ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਬੀਬੀ ਲਖਵਿੰਦਰ ਕੌਰ ਨੇ ਦੱਸਿਆ ਕਿ ਉਹ ਪਹਿਲਾਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ, ਪਰ ਕੁਝ ਸਮਾਂ ਪਹਿਲਾਂ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਬੀਤੇ ਦਿਨੀਂ ਜਦੋਂ ਬੀਬਾ ਹਰਸਿਮਰਤ ਕੌਰ ਬਾਦਲ ਖਿਆਲਾ ਵਿਖੇ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ ਤਾਂ ਉਹ ਵੀ ਰੈਲੀ ਵਿਚ ਸ਼ਾਮਲ ਹੋਏ ਸਨ। ਅਤੇ ਉਨ੍ਹਾਂ (ਬੀਬੀ ਲਖਵਿੰਦਰ ਕੌਰ) ਨੇ ਸਟੇਜ ਤੋਂ ਨਸ਼ਿਆਂ ਵਿਰੁੱਧ ਤਕਰੀਰ ਕੀਤੀ ਸੀ, ਜਿਸ ਤੋਂ ਤੈਸ਼ ਵਿਚ ਆਏ ਸਰਪੰਚ ਅਤੇ ਉਸ ਦੇ ਸਾਥੀਆਂ ਨੇ ਇਸ ਰੰਜਿਸ਼ ਤਹਿਤ ਉਨ੍ਹਾਂ ਦੇ ਪਤੀ ਦੀ ਕੁੱਟਮਾਰ ਕੀਤੀ। ਜ਼ਖ਼ਮੀ ਸੁਖਦੇਵ ਸਿੰਘ ਦਾ ਹਾਲ-ਚਾਲ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਪੁੱਤਰ ਰਾਣਾ ਰਣਬੀਰ ਸਿੰਘ ਲੋਪੋਕੇ, ਡਾ. ਸ਼ਰਨਜੀਤ ਸਿੰਘ ਲੋਪੋਕੇ, ਲਖਵਿੰਦਰ ਸਿੰਘ ਕਲੇਰ ਸਮੇਤ ਹੋਰ ਆਗੂ ਹਸਪਤਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੀੜਤ ਪਰਿਵਾਰ ਦੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਫ਼ੋਨ ’ਤੇ ਗੱਲਬਾਤ ਵੀ ਕਰਵਾਈ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਹਾਲਾਂਕਿ, ਘਟਨਾ ਸਬੰਧੀ ਪੁਲਿਸ ਦਾ ਪੱਖ ਅਤੇ ਮਾਮਲੇ ਦੀ ਅਗਲੀ ਜਾਂਚ ਬਾਰੇ ਜਾਣਕਾਰੀ ਮਿਲਣੀ ਬਾਕੀ ਹੈ।