ਸ੍ਰੀਮਤੀ ਪ੍ਰਗਤੀ ਸੇਠੀ ਬਾਬਾ ਬਕਾਲਾ ਸਾਹਿਬ ਦੇ ਹੋਣਗੇ ਨਵੇਂ ਐਸ.ਡੀ.ਐਮ.
* ਜਸ਼ਨਜੀਤ ਸਿੰਘ ਐਸ.ਡੀ.ਐਮ. ਨੂੰ ਦਸੂਹਾ ਤਬਦੀਲ ਹੋਣ ’ਤੇ ਵਿਦਾਇਗੀ ਪਾਰਟੀ
ਬਾਬਾ ਬਕਾਲਾ ਸਾਹਿਬ, 11 ਨਵੰਬਰ (ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਸਬ ਡਵੀਜਨਲ ਮੈਜਿਸਟਰੇਟ ਵਜੋਂ ਸੇਵਾ ਨਿਭਾ ਰਹੇ ਸ੍ਰੀ ਜਸ਼ਨਜੀਤ ਸਿੰਘ, ਦੀ ਦਸੂਹਾ ਵਿਖੇ ਬਦਲੀ ਹੋ ਗਈ ਹੈ। ਸ੍ਰੀਮਤੀ ਪ੍ਰਗਤੀ ਸੇਠੀ ਪੀ.
ਬਾਬਾ ਬਕਾਲਾ ਸਾਹਿਬ, 11 ਨਵੰਬਰ (ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਸਬ ਡਵੀਜਨਲ ਮੈਜਿਸਟਰੇਟ ਵਜੋਂ ਸੇਵਾ ਨਿਭਾ ਰਹੇ ਸ੍ਰੀ ਜਸ਼ਨਜੀਤ ਸਿੰਘ, ਦੀ ਦਸੂਹਾ ਵਿਖੇ ਬਦਲੀ ਹੋ ਗਈ ਹੈ। ਸ੍ਰੀਮਤੀ ਪ੍ਰਗਤੀ ਸੇਠੀ ਪੀ.ਸੀ.ਐਸ. ਹੁਣ ਸ੍ਰੀ ਜਸ਼ਨਜੀਤ ਸਿੰਘ ਦੀ ਜਗ੍ਹਾ, ਬਾਬਾ ਬਕਾਲਾ ਸਾਹਿਬ ਦੇ ਨਵੇਂ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਣਗੇ। ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਦੀ ਅਗਵਾਈ ਹੇਠ ਸ੍ਰੀ ਜਸ਼ਨਜੀਤ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਅਤੇ ਜਨਰਲ ਸਕੱਤਰ ਗੁਰਦੇਵ ਸਿੰਘ ਨੇ ਐਸ.ਡੀ . ਐਮ. ਜਸ਼ਨਜੀਤ ਸਿੰਘ ਵਲੋਂ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਨਰਲ ਸਕੱਤਰ ਗੁਰਦੇਵ ਸਿੰਘ, ਜਸਵਿੰਦਰ ਸਿੰਘ, ਏ.ਐਸ.ਐਮ. ਸੰਦੀਪ ਸਿੰਘ, ਲਵਲੀਨ ਸਿੰਘ, ਗਗਨਦੀਪ ਸਿੰਘ, ਜਗਰੂਪ ਸਿੰਘ, ਗੁਰਪ੍ਰੀਤ ਸਿੰਘ, ਕੰਵਲਜੀਤ ਕੌਰ ਅਤੇ ਹੋਰ ਸਟਾਫ ਵੀ ਹਾਜ਼ਰ ਸੀ।