12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਮਾਵਾਂ ਧੀਆਂ ਦੀ ਲਲਕਾਰ ਰੈਲੀ ਵਿਚ ਸ਼ਾਮਿਲ ਹੋਣ ਵਾਲੀਆਂ ਮਹਿਲਾਵਾਂ ਦਾ ਧੰਨਵਾਦ

ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਕੱਲ੍ਹ ਅਜਨਾਲਾ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਕਰਵਾਈ ਗਈ ਵਿਸ਼ਾਲ ਰੈਲੀ ‘ਚ ਵਿਸ਼ੇਸ਼ ਤੌਰ ਤੇ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਹਲਕੇ ਨਾਲ ਸੰਬੰਧਿਤ ਮਹਿਲਾਵਾਂ ਦਾ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ‘ ਅਜੀਤ’ ਨਾਲ ਗੱਲਬਾਤ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਇਹ ਹਲਕੇ ਲਈ ਮਾਣ ਵਾਲੀ ਗੱਲ ਹੈ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਜਨਾਲਾ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨਸ਼ਿਆਂ ਵਿਰੁੱਧ ਮਾਵਾਂ-ਧੀਆਂ ਨੂੰ ਲਾਮਬੰਦ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ।

Ad Position 21
No active advertisement
ਹਲਕਾ ਇੰਚਾਰਜ ਜੋਧ ਸਿੰਘ ਸਮਰਾ 13-11-2026
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਕੱਲ੍ਹ ਅਜਨਾਲਾ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਕਰਵਾਈ ਗਈ ਵਿਸ਼ਾਲ ਰੈਲੀ ‘ਚ ਵਿਸ਼ੇਸ਼ ਤੌਰ ਤੇ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਹਲਕੇ ਨਾਲ ਸੰਬੰਧਿਤ ਮਹਿਲਾਵਾਂ ਦਾ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ‘ ਅਜੀਤ’ ਨਾਲ ਗੱਲਬਾਤ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਇਹ ਹਲਕੇ ਲਈ ਮਾਣ ਵਾਲੀ ਗੱਲ ਹੈ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਜਨਾਲਾ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨਸ਼ਿਆਂ ਵਿਰੁੱਧ ਮਾਵਾਂ-ਧੀਆਂ ਨੂੰ ਲਾਮਬੰਦ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਅੱਜ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਬਣ ਚੁੱਕਾ ਹੈ ਅਤੇ ਇਸ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਮਾਵਾਂ ਅਤੇ ਧੀਆਂ ਨੂੰ ਅੱਗੇ ਆਉਣ ਦੀ ਲੋੜ ਹੈ। ਸ. ਸਮਰਾ ਨੇ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ-ਪਿੰਡ ਅਤੇ ਘਰ-ਘਰ ਤੱਕ ਜਾਗਰੂਕਤਾ ਪਹੁੰਚਾਈ ਜਾਵੇ। ਉਨ੍ਹਾਂ ਇਸ ਇਸ ਰੈਲੀ ਵਿੱਚ ਪਹੁੰਚੀਆਂ ਮਾਵਾਂ, ਭੈਣਾਂ, ਨੌਜਵਾਨਾਂ ਅਤੇ ਸਮੁੱਚੇ ਪਾਰਟੀ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੁਸੂਪੁਰਾ ਵਿਖੇ ਪੰਜਵਾਂ ਰੈਣ ਸਬਾਈ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣ ਦਾ ਅਹਿਮ ਉਪਰਾਲਾ- ਹਰਭਜਨ ਸਿੰਘ ਈ.ਟੀ.ਓ...
Ad Position 24