ਖੁਸੂਪੁਰਾ ਵਿਖੇ ਪੰਜਵਾਂ ਰੈਣ ਸਬਾਈ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ
ਓਠੀਆ, 12 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਖੁਸੂਪੁਰਾ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਵਾਂ ਰੈਣ ਸੁਬਾਈ ਕੀਰਤਨ ਸਮਾਗਮ ਅੱਜ ਪਿੰਡ ਵਾਸੀਆਂ ਵਲੋਂ ਐਨ. ਆਰ.
ਓਠੀਆ, 12 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਖੁਸੂਪੁਰਾ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਵਾਂ ਰੈਣ ਸੁਬਾਈ ਕੀਰਤਨ ਸਮਾਗਮ ਅੱਜ ਪਿੰਡ ਵਾਸੀਆਂ ਵਲੋਂ ਐਨ.ਆਰ.ਆਈ. ਅਤੇ ਫ਼ੌਜੀ ਭਰਾਵਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਉਣ ਉਪਰੰਤ ਸੱਜੇ ਖੁੱਲ੍ਹੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵਿਸ਼ਰ ਅਤੇ ਕਥਾਵਾਚਕ ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ ਵਾਲੇ, ਭਾਈ ਮੇਜਰ ਸਿੰਘ ਸੁਲਤਾਨਪੁਰ ਲੋਧੀ ਵਾਲੇ, ਭਾਈ ਗੁਰਪ੍ਰੀਤ ਸਿੰਘ ਸੋੜੀਆਂ ਵਾਲੇ, ਭਾਈ ਸੁਖਰਾਜ ਸਿੰਘ ਚੋਗਾਵੇ ਵਾਲੇ, ਭਾਈ ਗੁਰਪ੍ਰੀਤ ਸਿੰਘ ਲਾਡਰਾ ਅਤੇ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਸ਼ਾਮ 6 ਵਜੇ ਤੋਂ ਰਾਤ 1 ਵਜੇ ਤੱਕ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ। ਗੁਰੂ ਕੇ ਬਾਗ਼ ਵਾਲੇ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਵਲੋਂ ਆਇਆਂ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।