ਪਿੰਡ ਵਜੀਰ ਭੁੱਲਰ ਦੇ ਖੇਡ ਮੈਦਾਨ ਦਾ ਉਦਘਾਟਨ
ਬਿਆਸ, 12 ਨਵੰਬਰ (ਨਰਿੰਦਰ ਸਿੰਘ)-ਕਸਬਾ ਬਿਆਸ ਦੇ ਨੇੜੇ ਵਸਦੇ ਪਿੰਡ ਵਜ਼ੀਰ ਭੁੱਲਰ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਉਦਘਾਟਨ ਕੀਤਾ ਗਿਆ। ਵਿਧਾਇਕ ਟੌਂਗ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਿਕ ਹਰ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਲਾਜ਼ਮੀ ਬਣਾਇਆ ਜਾਵੇ ।
ਬਿਆਸ, 12 ਨਵੰਬਰ (ਨਰਿੰਦਰ ਸਿੰਘ)-ਕਸਬਾ ਬਿਆਸ ਦੇ ਨੇੜੇ ਵਸਦੇ ਪਿੰਡ ਵਜ਼ੀਰ ਭੁੱਲਰ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਉਦਘਾਟਨ ਕੀਤਾ ਗਿਆ। ਵਿਧਾਇਕ ਟੌਂਗ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਿਕ ਹਰ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਲਾਜ਼ਮੀ ਬਣਾਇਆ ਜਾਵੇ । ਪਿੰਡ ਵਾਸੀਆਂ ਵਲੋਂ ਇਸ ਮੌਕੇ ਮੁੱਖ ਮੰਤਰੀ ਮਾਨ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਯੋਗਵੀਰ ਸਿੰਘ ਬਲਾਕ ਸੰਮਤੀ ਚੇਅਰਮੈਨ, ਸ਼ਰਨਜੀਤ ਸਿੰਘ ਪੱਡਾ ਬਲਾਕ ਸੰਮਤੀ ਮੈਂਬਰ, ਭਗਵੰਤ ਸਿੰਘ ਸ਼ੋਸ਼ਲ ਮੀਡੀਆ ਸੈਕਟਰੀ, ਗੁਰਵੀਰ ਸਿੰਘ ਉਮਰਾਨੰਗਲ ਬਲਾਕ ਯੂਥ ਪ੍ਰਧਾਨ, ਕਰਮਜੀਤ ਸਿੰਘ, ਸਰਪੰਚ ਫੇਰੂਮਾਨ, ਭੁਪਿੰਦਰ ਸਿੰਘ ਬਿਟੂ, ਬਲਵਿੰਦਰ ਸਿੰਘ ਭੁੱਲਰ, ਬਲਦੇਵ ਸਿੰਘ ਪੱਪੀ, ਸਰਦੂਲ ਸਿੰਘ, ਜਸਵੰਤ ਸਿੰਘ, ਸੁਖਜਿੰਦਰ ਸਿੰਘ, ਸੁਖਬੀਰ ਸਿੰਘ ਪਹਿਲਵਾਨ, ਸਰਪੰਚ ਬਲਦੇਵ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ।