12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਪਰਿਕਰਮਾ ਨੂੰ ਖੂਬਸੂਰਤ ਅਤੇ ਖੁੱਲ੍ਹਾ ਕਰਨ ਲਈ ਕਾਰ ਸੇਵਾਵਾਂ ਜਾਰੀ- ਮੈਨੇਜਰ ਸ਼ੇਰ ਸਿੰਘ

ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਮੁੱਚੀ ਪ੍ਰਕਰਮਾ ਨੂੰ ਖੁੱਲ੍ਹਾ ਕਰਨ ਅਤੇ ਹੋਰ ਖੂਬਸੂਰਤ ਬਣਾਉਣ ਲਈ ਕਾਰ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਹਨ । ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਮੰਦਰ ਵਾਲੀ ਗਲੀ ਤੱਕ ਬਹੁਤ ਸਾਰੇ ਘਰਾਂ ਦੀ ਖ਼ਰੀਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 13-11-2026
ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਮੁੱਚੀ ਪ੍ਰਕਰਮਾ ਨੂੰ ਖੁੱਲ੍ਹਾ ਕਰਨ ਅਤੇ ਹੋਰ ਖੂਬਸੂਰਤ ਬਣਾਉਣ ਲਈ ਕਾਰ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਹਨ । ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਮੰਦਰ ਵਾਲੀ ਗਲੀ ਤੱਕ ਬਹੁਤ ਸਾਰੇ ਘਰਾਂ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਕਤ ਚੱਲ ਰਹੀਆਂ ਸੇਵਾਵਾਂ ਦਾ ਜਾਇਜਾ ਲਿਆ ਅਤੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਕਾਰਜ ਲਈ ਕਾਰ ਸੇਵਾ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਵਾਲਿਆਂ ਨੂੰ ਸੌਂਪੀ ਸੀ, ਅਤੇ ਇਸ ਕਾਰਜ ਦਾ ਸ਼ੁੱਭ ਉਦਘਾਟਨ ਵੀ ਕੁਝ ਸਾਲ ਪਹਿਲਾਂ ਸਾਲਾਨਾ ‘ਸਾਚਾ ਗੁਰੂ ਲਾਧੋ ਰੇ ਦਿਵਸ’ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਕੀਤਾ ਗਿਆ ਸੀ, ਜਿਸ ਤਹਿਤ ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾਵਾਂ ਜਾਰੀ ਹਨ ਅਤੇ ਜਲਦੀ ਹੀ ਇਹ ਕਾਰ ਸੇਵਾ ਸੰਪੂਰਨ ਕਰ ਲਈ ਜਾਵੇਗੀ । ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਬਾਬਾ ਬਲਕਾਰ ਸਿੰਘ ਨੰਬਰਦਾਰ ਸੁਧਾਰ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਹਰਦੀਪ ਸਿੰਘ ਕਾਲੇਕੇ, ਜਗਤਾਰ ਸਿੰਘ ਬਹਾਦਰਪੁਰ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਗੁਰਭੇਜ ਸਿੰਘ ਸਰਾਂ, ਗੁਰਭਿੰਦਰ ਸਿੰਘ ਧਾਰੋਵਾਲੀ, ਸਰਬਜੀਤ ਸਿੰਘ ਪੱਡਾ, ਹਰਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਰਮਨਜੀਤ ਸਿੰਘ ਜਲਾਲ ਉਸਮਾਂ ਨਿਰਮਲ ਸਿੰਘ ਸਹਾਇਕ ਰਿਕਾਰਡ ਕੀਪਰ, ਲਵਪ੍ਰੀਤ ਸਿੰਘ, ਤਲਵਿੰਦਰ ਸਿੰਘ, ਚਰਨਜੀਤ ਸਿੰਘ ਸਟੋਰ ਕੀਪਰ, ਲਖਵਿੰਦਰ ਸਿੰਘ, ਖਜ਼ਾਨਚੀ ਸੁਖਵਿੰਦਰ ਸਿੰਘ ਸ਼ੈਰੀ, ਮਨਿੰਦਰ ਸਿੰਘ ਭੁੱਲਰ, ਅਤੇ ਹੋਰ ਸਟਾਫ ਮੌਜੂਦ ਸੀ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਕੰਦੋਵਾਲੀ ਵਿਖੇ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਜਾਵੇ ਪੈਰੋਲ- ਅਮਰਜੀਤ ਸਿੰਘ ਕਾਲੇਕੇ
Ad Position 24