ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨੂੰ
ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਅਹਿਮ ਇਕੱਤਰਤਾ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨਵੰਬਰ, ਦਿਨ ਸੋਮਵਾਰ ਨੂੰ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ ਅਤੇ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਉੱਘੇ ਰਾਗੀ-ਢਾਡੀ-ਕਵੀਸ਼ਰ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸੰਗਤਾਂ ਲਈ ਵਿਸ਼ੇਸ਼ ਡਿਊਟੀਆਂ ਵੀ ਲਾਈਆਂ ਗਈਆਂ।
ਬਾਬਾ ਬਕਾਲਾ ਸਾਹਿਬ, 12 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਅਹਿਮ ਇਕੱਤਰਤਾ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨਵੰਬਰ, ਦਿਨ ਸੋਮਵਾਰ ਨੂੰ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ ਅਤੇ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਉੱਘੇ ਰਾਗੀ-ਢਾਡੀ-ਕਵੀਸ਼ਰ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸੰਗਤਾਂ ਲਈ ਵਿਸ਼ੇਸ਼ ਡਿਊਟੀਆਂ ਵੀ ਲਾਈਆਂ ਗਈਆਂ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ, ਪ੍ਰਚਾਰਕ ਭਾਈ ਜੱਜ ਸਿੰਘ ਮਿਸ਼ਨਰੀ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਮਾਸਟਰ ਇਕਬਾਲ ਸਿੰਘ, ਮੁਖਤਾਰ ਸਿੰਘ ਭਾਗੇਵਾਲ, ਅਜੀਤ ਸਿੰਘ ਮੈਂਬਰ, ਬਖਸ਼ੀਸ਼ ਸਿੰਘ, ਪਰਮਜੀਤ ਕੌਰ ਖਾਲਸਾ, ਹਰਵਿੰਦਰਜੀਤ ਕੌਰ ਬਾਠ, ਕੁਲਵਿੰਦਰ ਕੌਰ, ਰਣਜੀਤ ਕੌਰ, ਸੁਖਵਿੰਦਰ ਕੌਰ, ਰਾਜ ਕੌਰ, ਕਰਮਜੀਤ ਕੌਰ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ ਅਤੇ ਹੋਰ ਮੌਜੂਦ ਸੀ ।