ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਰਕਾਰ ਦੀ ਮੁੱਖ ਤਰਜੀਹ- ਵਿਧਾਇਕ ਧਾਲੀਵਾਲ
ਚੇਤਨਪੁਰਾ/ਜਗਦੇਵ ਕਲਾਂ, 12 ਨਵੰਬਰ (ਮਹਾਂਬੀਰ ਸਿੰਘ ਗਿੱਲ, ਸ਼ਰਨਜੀਤ ਸਿੰਘ ਗਿੱਲ)-ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਖੇਡ ਸਹੂਲਤਾਂ ਮੁਹੱਈਆ ਕਰਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਦੇ ਪਿੰਡ ਚੇਤਨਪੁਰਾ ਅਤੇ ਸੰਗਤਪੁਰਾ ਵਿਖੇ ਤਿਆਰ ਕਰਵਾਏ ਗਏ ਮਾਡਲ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ ਗਿਆ।
ਚੇਤਨਪੁਰਾ/ਜਗਦੇਵ ਕਲਾਂ, 12 ਨਵੰਬਰ (ਮਹਾਂਬੀਰ ਸਿੰਘ ਗਿੱਲ, ਸ਼ਰਨਜੀਤ ਸਿੰਘ ਗਿੱਲ)-ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਖੇਡ ਸਹੂਲਤਾਂ ਮੁਹੱਈਆ ਕਰਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਦੇ ਪਿੰਡ ਚੇਤਨਪੁਰਾ ਅਤੇ ਸੰਗਤਪੁਰਾ ਵਿਖੇ ਤਿਆਰ ਕਰਵਾਏ ਗਏ ਮਾਡਲ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿਚ ਖੇਡ ਮੈਦਾਨਾਂ ਦੀ ਉਪਲਬਧਤਾ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਦਿਸ਼ਾ ਵਿਚ ਸਰਕਾਰ ਵਲੋਂ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਵਿਚ 35 ਮਾਡਲ ਖੇਡ ਮੈਦਾਨ ਤਿਆਰ ਕਰਨ ਦੀ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਹੁਣ ਤੱਕ 20 ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਮੈਦਾਨ ਵੀ ਜਲਦ ਲੋਕਾਂ ਦੀ ਵਰਤੋਂ ਲਈ ਉਪਲਬਧ ਕਰਵਾਏ ਜਾਣਗੇ। ਇਸ ਮੌਕੇ ਸੀਨੀਅਰ ਆਪ ਆਗੂ ਸੁਖਪਾਲ ਸਿੰਘ ਸੁੱਖ ਕੰਦੋਵਾਲੀ, ਸਰਪੰਚ ਜਸਬੀਰ ਸਿੰਘ ਰਾਜਾ ਚੇਤਨਪੁਰਾ, ਸਾਬਕਾ ਸਰਪੰਚ ਦਲਜੀਤ ਸਿੰਘ, ਸਰਪੰਚ ਜਸਬੀਰ ਸਿੰਘ ਜੱਸ ਸੰਤੂਨੰਗਲ, ਯੂਥ ਆਗੂ ਤਜਿੰਦਰ ਸਿੰਘ ਸੰਤੂਨੰਗਲ, ਸਰਪੰਚ ਧੰਨਜੀਤ ਸਿੰਘ ਸੈਂਸਰਾ, ਸੁਖਮੀਤ ਸਿੰਘ, ਤਰਸੇਮ ਸਿੰਘ, ਗੁਰਸੇਵਕ ਸਿੰਘ, ਬਲਰਾਜ ਸਿੰਘ, ਕਾਮਰੇਡ ਬਲਦੇਵ ਸਿੰਘ, ਬਲਕਾਰ ਸਿੰਘ ਮੈਂਬਰ, ਜਗਦੀਪ ਸਿੰਘ ਮੈਂਬਰ, ਸਰਪੰਚ ਸ਼ਮਸ਼ੇਰ ਸਿੰਘ ਸੰਗਤਪੁਰਾ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।