13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ’ਤੇ ਡਾ. ਇੰਦਰਜੀਤ ਕੌਰ ਵਲੋਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ

ਅੰਮ੍ਰਿਤਸਰ, 13 ਨਵੰਬਰ (ਹਰਮਿੰਦਰ ਸਿੰਘ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਿੲਟੀ ਦੇ ਮੁੱਖ ਸੇਵਾਦਾਰ ਪਦਮ ਭੂਸ਼ਣ ਡਾ: ਇੰਦਰਜੀਤ ਕੌਰ ਨੇ ਪੰਜਾਬ ਸਰਕਾਰ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਇਸ ਮਹਾਨ ਸਿੱਖ ਸ਼ਾਸਕ ਨਾਲ ਸਬੰਧਤ ਸਾਰੀਆਂ ਇਤਿਹਾਸਕ ਇਮਾਰਤਾਂ, ਮਹਿਲਾਂ ਅਤੇ ਯਾਦਗਾਰਾਂ ਦੀ ਮੁਕੰਮਲ ਮੁਰੰਮਤ, ਸਾਂਭ-ਸੰਭਾਲ ਅਤੇ ਉਨ੍ਹਾਂ ਨੂੰ ਆਮ ਲੋਕਾਂ ਲਈ ਪੂਰੀ ਤਰ੍ਹਾਂ ਖੋਲ੍ਹਣ ਨੂੰ ਪਹਿਲ ਦਿੱਤੀ ਜਾਵੇ। ਮਹਾਰਾਜਾ ਰਣਜੀਤ ਸਿੰਘ ਦੇ ਧਰਮ ਨਿਰਪੱਖ ਰਾਜ, ਦੂਰਅੰਦੇਸ਼ੀ ਅਗਵਾਈ ਅਤੇ ਪੰਜਾਬ ਦੀ ਸੱਭਿਆਚਾਰਕ ਤੇ ਭਵਨ ਨਿਰਮਾਣ ਕਲਾ ਨੂੰ ਦਿੱਤੀ ਅਦੁੱਤੀ ਦੇਣ ਨੂੰ ਸ਼ਰਧਾਂਜਲੀ ਭੇਟ ਕਰਿਦਆਂ ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਰਾਮ ਬਾਗ਼ (ਕੰਪਨੀ ਬਾਗ਼) ਸਥਿਤ ਸਮਰ ਪੈਲੇਸ (ਗਰਮੀਆਂ ਦਾ ਮਹਿਲ), ਇਤਿਹਾਸਕ ਰਾਮ ਬਾਗ਼ ਗੇਟ, ਪੁਲ ਕੰਜਰੀ, ਸ਼ਾਨਦਾਰ ਕਿਲ੍ਹਾ ਗੋਬਿੰਦਗੜ੍ਹ ਕਿਲ੍ਹਾ, ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਅਤੇ ਵਾਰ ਮੈਮੋਰੀਅਲ ਅਜਾਇਬ ਘਰ ਵਰਗੀਆਂ ਇਮਾਰਤਾਂ ਭਾਰਤੀ ਇਤਿਹਾਸ ਦੇ ਸੁਨਹਿਰੀ ਯੁੱਗ ਦੀਆਂ ਜਿਊਂਦੀਆਂ-ਜਾਗਦੀਆਂ ਮਿਸਾਲਾਂ ਹਨ।

Ad Position 21
No active advertisement
ਅਜੀਤ ਡੈਸਕ 14-11-2026
ਅੰਮ੍ਰਿਤਸਰ, 13 ਨਵੰਬਰ (ਹਰਮਿੰਦਰ ਸਿੰਘ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਿੲਟੀ ਦੇ ਮੁੱਖ ਸੇਵਾਦਾਰ ਪਦਮ ਭੂਸ਼ਣ ਡਾ: ਇੰਦਰਜੀਤ ਕੌਰ ਨੇ ਪੰਜਾਬ ਸਰਕਾਰ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਇਸ ਮਹਾਨ ਸਿੱਖ ਸ਼ਾਸਕ ਨਾਲ ਸਬੰਧਤ ਸਾਰੀਆਂ ਇਤਿਹਾਸਕ ਇਮਾਰਤਾਂ, ਮਹਿਲਾਂ ਅਤੇ ਯਾਦਗਾਰਾਂ ਦੀ ਮੁਕੰਮਲ ਮੁਰੰਮਤ, ਸਾਂਭ-ਸੰਭਾਲ ਅਤੇ ਉਨ੍ਹਾਂ ਨੂੰ ਆਮ ਲੋਕਾਂ ਲਈ ਪੂਰੀ ਤਰ੍ਹਾਂ ਖੋਲ੍ਹਣ ਨੂੰ ਪਹਿਲ ਦਿੱਤੀ ਜਾਵੇ।ਮਹਾਰਾਜਾ ਰਣਜੀਤ ਸਿੰਘ ਦੇ ਧਰਮ ਨਿਰਪੱਖ ਰਾਜ, ਦੂਰਅੰਦੇਸ਼ੀ ਅਗਵਾਈ ਅਤੇ ਪੰਜਾਬ ਦੀ ਸੱਭਿਆਚਾਰਕ ਤੇ ਭਵਨ ਨਿਰਮਾਣ ਕਲਾ ਨੂੰ ਦਿੱਤੀ ਅਦੁੱਤੀ ਦੇਣ ਨੂੰ ਸ਼ਰਧਾਂਜਲੀ ਭੇਟ ਕਰਿਦਆਂ ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਰਾਮ ਬਾਗ਼ (ਕੰਪਨੀ ਬਾਗ਼) ਸਥਿਤ ਸਮਰ ਪੈਲੇਸ (ਗਰਮੀਆਂ ਦਾ ਮਹਿਲ), ਇਤਿਹਾਸਕ ਰਾਮ ਬਾਗ਼ ਗੇਟ, ਪੁਲ ਕੰਜਰੀ, ਸ਼ਾਨਦਾਰ ਕਿਲ੍ਹਾ ਗੋਬਿੰਦਗੜ੍ਹ ਕਿਲ੍ਹਾ, ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਅਤੇ ਵਾਰ ਮੈਮੋਰੀਅਲ ਅਜਾਇਬ ਘਰ ਵਰਗੀਆਂ ਇਮਾਰਤਾਂ ਭਾਰਤੀ ਇਤਿਹਾਸ ਦੇ ਸੁਨਹਿਰੀ ਯੁੱਗ ਦੀਆਂ ਜਿਊਂਦੀਆਂ-ਜਾਗਦੀਆਂ ਮਿਸਾਲਾਂ ਹਨ। ਡਾ: ਇੰਦਰਜੀਤ ਕੌਰ ਨੇ ਕਿਹਾ, ਮਹਾਰਾਜਾ ਰਣਜੀਤ ਸਿੰਘ ਦੀ ਵਿਰਾਸਤ ਕੇਵਲ ਇਤਿਹਾਸ ਦੀਆਂ ਕਿਤਾਬਾਂ ਦਾ ਅਧਿਆਏ ਨਹੀਂ ਹੈ, ਸਗੋਂ ਅਨਮੋਲ ਸੱਭਿਆਚਾਰਕ ਸਰਮਾਇਆ ਹੈ ਜੋ ਪੰਜਾਬ ਅਤੇ ਸਮੁੱਚੀ ਦੁਨੀਆ ਦੇ ਲੋਕਾਂ ਦਾ ਹੈ। ਭਾਵੇਂ ਬੀਤੇ ਸਾਲਾਂ ਦੌਰਾਨ ਕੁਝ ਹਿੱਸਿਆਂ ਦੀ ਸਾਂਭ-ਸੰਭਾਲ ਦੇ ਯਤਨ ਕੀਤੇ ਗਏ ਹਨ, ਪਰ ਕਈ ਅਹਿਮ ਵਿਰਾਸਤੀ ਇਮਾਰਤਾਂ ਅਤੇ ਹਿੱਸਿਆਂ ਨੂੰ ਅਜੇ ਵੀ ਤੁਰੰਤ ਮੁਰੰਮਤ ਦੀ ਲੋੜ ਹੈ ਜਾਂ ਉਹ ਆਮ ਜਨਤਾ ਦੀ ਪਹੁੰਚ ਤੋਂ ਬਾਹਰ ਹਨ। ਇਨ੍ਹਾਂ ਯਾਦਗਾਰਾਂ ਨੂੰ ਉਨ੍ਹਾਂ ਦੀ ਅਸਲ ਸ਼ਾਨੋ-ਸ਼ੌਕਤ ਵਿਚ ਸੰਭਾਲਣਾ ਅਤੇ ਲੋਕਾਂ ਦੀ ਆਸਾਨ ਪਹੁੰਚ ਯਕੀਨੀ ਬਣਾਉਣਾ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡਾ ਨੈਤਿਕ ਫ਼ਰਜ਼ ਹੈ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤੇਗੀ ਆਮ ਆਦਮੀ ਪਾਰਟੀ-ਜਰਨੈਲ ਸਿੰਘ ਢੋਟ * ਕਿਹਾ, ਲੋਕਾਂ ਦੀਆਂ ਉਮੀ... ਅਗਲੀ ਖ਼ਬਰ ਵਾਹਨ ਦੀ ਆਰ.ਸੀ. ਤਬਦੀਲੀ ਲਈ ਹੁਣ ਨਹੀਂ ਕੱਢਣਗੇ ਪੈਣਗੇ ਆਰ.ਟੀ.ਓ. ਦਫ਼ਤਰ ਦੇ ਗੇੜੇ * ਵਾਹਨ ਪੋਰਟਲ ’ਤੇ ਘਰ ਬੈਠੇ ਹੀ ਆ...
Ad Position 24