13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜਨਗਣਨਾ-2027 ਦੇ ਦੂਜੇ ਪੜਾਅ ਤੋਂ ਪਹਿਲਾਂ ਚਾਰਜ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ

ਅੰਮ੍ਰਿਤਸਰ, 13 ਨਵੰਬਰ (ਹਰਮਿੰਦਰ ਸਿੰਘ)-ਮਰਦਮਸ਼ੁਮਾਰੀ -2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿਚ ਸੁਚਾਰੂ, ਸਮਾਂਬਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸਮੂਹ ਚਾਰਜ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਦੌਰਾਨ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹਿਣ ਵਾਲੀ ਸਵੈ-ਗਣਨਾ ਦੀ ਸਹੂਲਤ ਅਤੇ ਘਰ-ਘਰ ਜਾ ਕੇ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Ad Position 21
No active advertisement
ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ ਤਹਿਤ ਚਾਰਜ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਲਈ ਨਗਰ ਨਿਗਮ ਦਫ਼ਤਰ ਵਿਖੇ ਕਰਵਾਏ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੌਰਾਨ ਹਾਜ਼ਰ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਹੋਰ। ਤਸਵੀਰ: ਨਿਰਮਲ ਸਟੂਡੀਓ 14-11-2026
ਅੰਮ੍ਰਿਤਸਰ, 13 ਨਵੰਬਰ (ਹਰਮਿੰਦਰ ਸਿੰਘ)-ਮਰਦਮਸ਼ੁਮਾਰੀ -2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿਚ ਸੁਚਾਰੂ, ਸਮਾਂਬਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸਮੂਹ ਚਾਰਜ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਦੌਰਾਨ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹਿਣ ਵਾਲੀ ਸਵੈ-ਗਣਨਾ ਦੀ ਸਹੂਲਤ ਅਤੇ ਘਰ-ਘਰ ਜਾ ਕੇ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਜਨਗਣਨਾ ਦੇ ਦੂਜੇ ਪੜਾਅ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਨਗਣਨਾ ਇਕ ਮਹੱਤਵਪੂਰਨ ਕੌਮੀ ਕਾਰਜ ਹੈ ਅਤੇ ਇਸ ਦੌਰਾਨ ਇਕੱਤਰ ਕੀਤਾ ਜਾਣ ਵਾਲਾ ਡਾਟਾ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਲੋਕ ਭਲਾਈ ਨੀਤੀਆਂ ਬਣਾਉਣ ਲਈ ਅਹਿਮ ਆਧਾਰ ਬਣਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਾਣਕਾਰੀ ਇਕੱਤਰ ਕਰਨ ਸਮੇਂ ਪੂਰੀ ਸਟੀਕਤਾ, ਭਰੋਸੇਯੋਗਤਾ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮਾਸਟਰ ਟ੍ਰੇਨਰ ਰਾਜਵਿੰਦਰ ਸਿੰਘ ਨੇ ਜਨਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ ਵਾਲੇ ਅਹਿਮ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਰਜ ਦੀਆਂ ਹੱਦਾਂ ਦੀ ਪੜਤਾਲ, ਨਜ਼ਰੀ ਨਕਸ਼ਿਆਂ ਨੂੰ ਅੰਤਿਮ ਰੂਪ ਦੇਣਾ, ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਾਇਨਾਤੀ ਦੀ ਪੁਸ਼ਟੀ, ਐਪ ਦੀ ਇੰਸਟਾਲੇਸ਼ਨ ਅਤੇ ਲਾਗਇਨ ਦੀ ਜਾਂਚ, ਸਮੱਗਰੀ ਅਤੇ ਪਛਾਣ ਪੱਤਰਾਂ ਦੀ ਵੰਡ ਸਮੇਤ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਬੰਧਤ ਚਾਰਜ ਅਫ਼ਸਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।ਇਸ ਦੌਰਾਨ ਮਾਸਟਰ ਟ੍ਰੇਨਰ ਅੰਮ੍ਰਿਤਪਾਲ ਸਿੰਘ ਨੇ ਸਵੈ-ਗਣਨਾ ਪ੍ਰਕਿਰਿਆ ਦਾ ਲਾਈਵ ਪ੍ਰੈਕਟੀਕਲ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਧਿਕਾਰਤ ਪੋਰਟਲ ’ਤੇ ਲਾਗਇਨ ਕਰਨ, ਓ.ਟੀ.ਪੀ. ਰਾਹੀਂ ਤਸਦੀਕ ਕਰਨ, ਪਰਿਵਾਰਕ ਵੇਰਵੇ ਭਰਨ, ਆਮ ਤੌਰ ’ਤੇ ਆਉਣ ਵਾਲੀਆਂ ਤਕਨੀਕੀ ਸਮੱਸਿਆਵਾਂ ਦਾ ਹੱਲ ਕਰਨ ਅਤੇ ਸਵੈ-ਗਣਨਾ ਆਈ.ਡੀ. ਤਿਆਰ ਕਰਨ ਦੀ ਪੂਰੀ ਪ੍ਰਕਿਰਿਆ ਸਮਝਾਈ।
Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਪੁਲ ਦੀਆਂ ਸਾਈਡਾਂ ’ਤੇ ਪੂਜਾ ਸਮੱਗਰੀ ਦੇ ਲਿਫਾਫਿਆਂ ਦਾ ਗੰਦ, ਰਾਹਗੀਰ ਹੋ ਰਹੇ ਪ੍ਰੇਸ਼ਾਨ * ਸੁੰਦਰ ਬਣਾਏ... ਅਗਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਹੋਈ ਮੀਟਿੰਗ * ਹੈੱਡ ਟੀਚਰ/ਸੈਂਟਰ ਹੈੱਡ ਟੀਚਰ ਪ੍ਰਮੋਸ਼ਨਾਂ ਸ...
Ad Position 24