14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਬਕਾ ਵਿਧਾਇਕ ਭਲਾਈਪੁਰ ਨੇ ਸਚਿਨ ਪਾਇਲਟ ਨਾਲ ਕੀਤੀ ਅਹਿਮ ਮੁਲਾਕਾਤ

ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਆਪਣੇ ਵੱਡੀ ਗਿਣਤੀ ਵਿਚ ਸਮੱਰਥਕਾਂ, ਅਹੁਦੇਦਾਰਾਂ, ਮੈਂਬਰਾਂ ਸਮੇਤ, ਸ੍ਰੀ ਸਚਿਨ ਪਾਇਲਟ ਜੀ, ਇੰਚਾਰਜ ਪੰਜਾਬ ਕਾਂਗਰਸ ਅਤੇ ਸ੍ਰੀ ਸੂਰਜ ਠਾਕੁਰ ਜੀ, ਸਹਿ-ਇੰਚਾਰਜ ਪੰਜਾਬ ਕਾਂਗਰਸ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਸਾਹਿਬਾਨ ਅਤੇ ਸਾਬਕਾ ਵਿਧਾਇਕ ਸਾਹਿਬਾਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਰੱਖੀ ਗਈ ਮੀਟਿੰਗ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਸਥਿਤੀ ਵਿਚ ਹੈ।

Ad Position 21
No active advertisement
ਅਜੀਤ ਡੈਸਕ 15-11-2026
ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਆਪਣੇ ਵੱਡੀ ਗਿਣਤੀ ਵਿਚ ਸਮੱਰਥਕਾਂ, ਅਹੁਦੇਦਾਰਾਂ, ਮੈਂਬਰਾਂ ਸਮੇਤ, ਸ੍ਰੀ ਸਚਿਨ ਪਾਇਲਟ ਜੀ, ਇੰਚਾਰਜ ਪੰਜਾਬ ਕਾਂਗਰਸ ਅਤੇ ਸ੍ਰੀ ਸੂਰਜ ਠਾਕੁਰ ਜੀ, ਸਹਿ-ਇੰਚਾਰਜ ਪੰਜਾਬ ਕਾਂਗਰਸ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਸਾਹਿਬਾਨ ਅਤੇ ਸਾਬਕਾ ਵਿਧਾਇਕ ਸਾਹਿਬਾਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਰੱਖੀ ਗਈ ਮੀਟਿੰਗ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਸਥਿਤੀ ਵਿਚ ਹੈ। ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਬਾਰੇ ਸਾਰੇ ਵਿਉਂਤਬੰਦੀ ਤਿਆਰ ਕੀਤੀ ਗਈ ਅਤੇ ਹਲਕੇ ਦੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ ਦੌਲੋ ਨੰਗਲ, ਸਰਪੰਚ ਗੁਰਦਿਆਲ ਸਿੰਘ ਕੰਗ ਬੁਟਾਰੀ, ਚੇਅਰਮੈਨ ਨਿਰਵੈਰ ਸਿੰਘ ਸਾਬ੍ਹੀ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਵਿੰਗ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ ( ਦੋਵੇਂ ਮੈਂਬਰ ਬਲਾਕ ਸੰਮਤੀ), ਹਰਿੰਦਰ ਸਿੰਘ ਮੱਲ੍ਹਾ, ਸਰਪੰਚ ਪ੍ਰਭ ਥੋਥੀਆਂ, ਦਲੇਰ ਸਿੰਘ ਸਰਲੀ, ਹਰਪਾਲ ਸਿੰਘ ਜਲਾਲਾਂਬਾਦ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂ ਚੱਕ, ਸਰਪੰਚ ਦਲਬੀਰ ਸਿੰਘ ਸਠਿਆਲਾ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸ਼ੇਰੋਂ, ਪ੍ਰਧਾਨ ਰੌਬਿਨ ਮਾਨ, ਸਰਪੰਚ ਪ੍ਰਭ ਥੋਥੀਆਂ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਗੁਰਦੀਪ ਸਿੰਘ ਸਾਬਕਾ ਐਮ.ਸੀ., ਸਰਪੰਚ ਗੁਰਬਿੰਦਰ ਸਿੰਘ ਸਾਬੀ, ਕੋਟ ਮਹਿਤਾਬ, ਸਰਪੰਚ ਗੁਲਜਾਰ ਸਿੰਘ ਛੱਜਲਵੱਡੀ, ਸਰਪੰਚ ਨੌਬੀ ਗਿੱਲ ਨਰੋਤਮਪੁਰ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਚੈਂਚਲ ਸਿੰਘ ਭੁੱਲਰ, ਸਰਪੰਚ ਗੁਰਮੁੱਖ ਸਿੰਘ ਸੁਧਾਰ, ਪ੍ਰਿੰਸ ਬਿਆਸ ਮੈਂਬਰ ਬਲਾਕ ਸੰਮਤੀ, ਮਲੂਕ ਸਿੰਘ ਜੱਲੂਵਾਲ, ਜਗਦੀਪ ਸਿੰਘ ਮਾਨ, ਸਵਰਨਜੀਤ ਸਿੰਘ ਖਿਲਚੀਆਂ, ਬਲਦੇਵ ਸਿੰਘ, ਐਸ.ਪੀ. ਸਿੰਘ ਖਿਲਚੀਆਂ, ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਜੰਡਿਆਲਾ ਗੁਰੂ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਪੰਚਾਇਤ ਦੇ ਅੱਠ ਮੈਂਬਰ ਕਾਂਗਰਸ ਵਿਚ ਸ਼ਾਮਿਲ ਅਗਲੀ ਖ਼ਬਰ ਸਰਕਾਰ ਖ਼ਿਲਾਫ਼ ਆਂਗਣਵਾੜੀ ਵਰਕਰਾਂ ਦਾ ਹੱਲਾ ਬੋਲ
Ad Position 24