14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਜਨਾਲਾ ਵਿਚ 27 ਤੋਂ 29 ਨਵੰਬਰ ਤੱਕ ਵਿਧਾਨ ਸਭਾ ਪੱਧਰੀ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਵੇਗਾ-ਸੁੱਖ ਔਜਲਾ

ਅਜਨਾਲਾ 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਇਲਾਕੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਕੁੱਝ ਦਿਨ ਪਹਿਲਾਂ ਕਰਵਾਏ ਗਏ ਵਿਧਾਨ ਸਭਾ ਪੱਧਰੀ ਵਾਲੀਬਾਲ ਟੂਰਨਾਮੈਂਟ ਦੀ ਸਫਲਤਾ ਤੋਂ ਬਾਅਦ ਹੁਣ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਖੁੱਲ੍ਹੀ ਗਰਾਉਂਡ ਵਿਚ ਟੂਰਨਾਮੈਂਟ 27, 28 ਅਤੇ 29 ਨਵੰਬਰ ਨੂੰ ਯੁਵਕ ਸੇਵਾਵਾਂ ਕਲੱਬ ਅਜਨਾਲਾ ਦੇ ਸਹਿਯੋਗ ਨਾਲ ਹਲਕਾ ਪੱਧਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਵੇਗਾ। ਇਹ ਜਾਣਕਾਰੀ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਦੇਰ ਸ਼ਾਮ ਅਜਨਾਲਾ ’ਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੰਦਿਆਂ ਦੱਸਿਆ ਕਿ ਵਾਲੀਬਾਲ ਟੂਰਨਾਮੈਂਟ ਨੂੰ ਇਲਾਕੇ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ।

Ad Position 21
No active advertisement
ਅਜੀਤ ਡੈਸਕ 15-11-2026
ਅਜਨਾਲਾ 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਇਲਾਕੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਕੁੱਝ ਦਿਨ ਪਹਿਲਾਂ ਕਰਵਾਏ ਗਏ ਵਿਧਾਨ ਸਭਾ ਪੱਧਰੀ ਵਾਲੀਬਾਲ ਟੂਰਨਾਮੈਂਟ ਦੀ ਸਫਲਤਾ ਤੋਂ ਬਾਅਦ ਹੁਣ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਖੁੱਲ੍ਹੀ ਗਰਾਉਂਡ ਵਿਚ ਟੂਰਨਾਮੈਂਟ 27, 28 ਅਤੇ 29 ਨਵੰਬਰ ਨੂੰ ਯੁਵਕ ਸੇਵਾਵਾਂ ਕਲੱਬ ਅਜਨਾਲਾ ਦੇ ਸਹਿਯੋਗ ਨਾਲ ਹਲਕਾ ਪੱਧਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਵੇਗਾ। ਇਹ ਜਾਣਕਾਰੀ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਦੇਰ ਸ਼ਾਮ ਅਜਨਾਲਾ ’ਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੰਦਿਆਂ ਦੱਸਿਆ ਕਿ ਵਾਲੀਬਾਲ ਟੂਰਨਾਮੈਂਟ ਨੂੰ ਇਲਾਕੇ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਟੂਰਨਾਮੈਂਟ ਵਿਚ ਉਮੀਦ ਤੋਂ ਵੱਧ 36 ਟੀਮਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਸੀ, ਜਿਨ੍ਹਾਂ ਵਿਚੋਂ 32 ਟੀਮਾਂ ਨੇ ਮੈਦਾਨ ਵਿਚ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਦੋ ਦਿਨ ਚੱਲਿਆ ਇਹ ਟੂਰਨਾਮੈਂਟ ਕਿਸੇ ਮੇਲੇ ਤੋਂ ਘੱਟ ਨਹੀਂ ਸੀ ਅਤੇ ਇਲਾਕੇ ਦੇ ਲੋਕਾਂ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਦੇ ਨਾਲ-ਨਾਲ ਖੇਡਾਂ ਦਾ ਖੂਬ ਆਨੰਦ ਮਾਣਿਆ। ਇਸ ਟੂਰਨਾਮੈਂਟ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 1 ਲੱਖ ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 50 ਹਜ਼ਾਰ ਰੁਪਏ ਅਤੇ ਤੀਜੇ ਤੇ ਚੌਥੇ ਸਥਾਨ ’ਤੇ ਰਹਿਣ ਵਾਲੀਆਂ ਟੀਮਾਂ ਨੂੰ 20-20 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਉਤਸ਼ਾਹਿਤ ਕਰਨ ਲਈ ਹੌਸਲਾ ਵਧਾਊ 11-11 ਹਜ਼ਾਰ ਰੁਪਏ ਇਨਾਮ ਵੀ ਦਿੱਤੇ ਜਾਣਗੇ ਉਨ੍ਹਾਂ ਹਲਕਾ ਅਜਨਾਲਾ ਦੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਫੁੱਟਬਾਲ ਟੂਰਨਾਮੈਂਟ ਵਿਚ ਭਾਗ ਲੈਣ । ਇਸ ਮੌਕੇ ਐਡਵੋਕੇਟ ਸੰਦੀਪ ਕੌਸ਼ਲ, ਰਮਨ ਕਾਹਲੋਂ, ਤਲਵਿੰਦਰ ਸਿੰਘ ਪੁਰਬਾ, ਪ੍ਰਧਾਨ ਜਸ਼ਨਦੀਪ ਸਿੰਘ, ਨਿਆਮਤ ਮਸੀਹ ਸੂਫ਼ੀ, ਗੁਰਭੇਜ ਸਿੰਘ, ਅਕਾਸ਼ ਭਾਰਦਵਾਜ, ਰਾਜੂ ਅਜਨਾਲਾ, ਗੁਰਵਿੰਦਰ ਸਿੰਘ, ਬਲਜੀਤ ਸਿੰਘ, ਸਹਿਜਪ੍ਰੀਤ ਸਿੰਘ, ਇਲਿਆਸ ਮਸੀਹ ਭੱਟੀ ਅਤੇ ਵਿਸ਼ਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਬੁਤਾਲਾ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਦਸਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਵਿਚ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
Ad Position 24