14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਤਿਆ ਭਾਰਤੀ ਆਦਰਸ਼ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

ਚੋਗਾਵਾਂ, 14 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਚੋਗਾਵਾਂ (ਕੋਹਾਲਾ) ਵਿਖੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਣਜੀਤਾ ਕੌਰ ਦੀ ਯੋਗ ਅਗਵਾਈ ਹੇਠ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਖੇਡ ਸਮਾਗਮ ਵਿੱਚ ਡੀ.

Ad Position 21
No active advertisement
ਅਜੀਤ ਡੈਸਕ 15-11-2026
ਚੋਗਾਵਾਂ, 14 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਚੋਗਾਵਾਂ (ਕੋਹਾਲਾ) ਵਿਖੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਣਜੀਤਾ ਕੌਰ ਦੀ ਯੋਗ ਅਗਵਾਈ ਹੇਠ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਖੇਡ ਸਮਾਗਮ ਵਿੱਚ ਡੀ.ਐਸ.ਪੀ. ਚੋਗਾਵਾਂ ਜਗਬੀਰ ਸਿੰਘ ਔਲਖ ਅਤੇ ਪਿੰਡ ਕੋਹਾਲਾ ਦੇ ਸਰਪੰਚ ਹਰਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਮਹਿਮਾਨਾਂ ਵਲੋਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਰਪੰਚ ਹਰਵਿੰਦਰ ਸਿੰਘ ਕੋਹਾਲਾ ਨੇ ਵੀ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅੰਤ ਵਿਚ ਮੁੱਖ ਅਧਿਆਪਕਾ ਰਣਜੀਤਾ ਕੌਰ ਨੇ ਧੰਨਵਾਦ ਕੀਤਾ । ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੋਬਨਪ੍ਰੀਤ ਸਿੰਘ, ਲਕਸ਼ਮੀ, ਰਣਜੀਤ ਕੌਰ ਸਮੇਤ ਸਮੂਹ ਸਟਾਫ਼ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬੇਰਿੰਗ ਸਕੂਲ ਵਿਖੇ ਬਾਲ ਦਿਵਸ ਮੌਕੇ ਅਧਿਆਪਕਾਂ ਨੇ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਅਗਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਬੁਤਾਲਾ ਵਿਖੇ ਬਾਲ ਦਿਵਸ ਮਨਾਇਆ
Ad Position 24