ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਕ ਵਿਖੇ ਬਾਲ ਦਿਵਸ ਮਨਾਇਆ
ਚੌਕ ਮਹਿਤਾ, 14 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਂਕ ਵਿਖੇ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਵਿਚ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਚੌਕ ਮਹਿਤਾ, 14 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਂਕ ਵਿਖੇ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਵਿਚ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਛੋਟੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ. ਗੁਰਦੀਪ ਸਿੰਘ ਰੰਧਾਵਾ ਨੇ ਬਾਲ ਦਿਵਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਪ੍ਰਿੰਸੀਪਲ ਮੈ. ਗੁਰਬੀਰ ਕੌਰ ਡਾਇਰੈਕਟਰ, ਮੈ. ਹਰਪ੍ਰੀਤ ਕੌਰ, ਮੈ. ਰਵਿੰਦਰ ਕੌਰ, ਮੈ. ਰਾਕੇਸ਼ ਕੌਰ, ਮੈ. ਸੁਧਾ ਸ਼ਰਮਾ, ਸ੍ਰ. ਅੰਮ੍ਰਿਤਪਾਲ ਸਿੰਘ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।