14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਬਾਬਾ ਬਕਾਲਾ ਸਾਹਿਬ, 14 ਨਵੰਬਰ (ਰਾਜਨ)-ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜੋ ਕਿ ਸਕੂਲ ਦੇ ਮਰਹੂਮ ਚੇਅਰਮੈਨ ਸ: ਹਰਬੰਸ ਸਿੰਘ ਬੱਲ ਦੀ ਨਿੱਘੀ ਯਾਦ ਨੂੰ ਸਮਰਪਿਤ ਸੀ। ਸਮਾਗਮ ਦੀ ਸ਼ੁਰੂਆਤ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਹੋਈ, ਜਿਸ ਉਪਰੰਤ ਮੁੱਖ ਮਹਿਮਾਨ ਪ੍ਰਿੰਸੀਪਲ ਸੁਰਜੀਤ ਸਿੰਘ ਰੂਪੜਾ ਅਤੇ ਪ੍ਰਿੰਸੀਪਲ ਬਲਜੀਤ ਕੌਰ ਰੂਪੜਾ, ਮੈਡਮ ਚੋਜੀ ਪ੍ਰੀਤਮ ਬੱਲ, ਕੋਆਪਰੇਟਿਵ ਬੈਂਕ ਦੇ ਮੈਨੇਜਰ ਗੁਰਿੰਦਰ ਸਿੰਘ ਮੋਮੀ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬੁਤਾਲਾ, ਗੁਰਲੀਨ ਕੌਰ ਅਤੇ ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਨੇ ਸਾਂਝੇ ਤੌਰ ‘ਤੇ ਦੀਪ ਪ੍ਰਜੱਵਲਿਤ ਕਰਕੇ ਸਮਾਰੋਹ ਦਾ ਆਗਾਜ਼ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਬਾਬਾ ਬਕਾਲਾ ਸਾਹਿਬ, 14 ਨਵੰਬਰ (ਰਾਜਨ)-ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜੋ ਕਿ ਸਕੂਲ ਦੇ ਮਰਹੂਮ ਚੇਅਰਮੈਨ ਸ: ਹਰਬੰਸ ਸਿੰਘ ਬੱਲ ਦੀ ਨਿੱਘੀ ਯਾਦ ਨੂੰ ਸਮਰਪਿਤ ਸੀ। ਸਮਾਗਮ ਦੀ ਸ਼ੁਰੂਆਤ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਹੋਈ, ਜਿਸ ਉਪਰੰਤ ਮੁੱਖ ਮਹਿਮਾਨ ਪ੍ਰਿੰਸੀਪਲ ਸੁਰਜੀਤ ਸਿੰਘ ਰੂਪੜਾ ਅਤੇ ਪ੍ਰਿੰਸੀਪਲ ਬਲਜੀਤ ਕੌਰ ਰੂਪੜਾ, ਮੈਡਮ ਚੋਜੀ ਪ੍ਰੀਤਮ ਬੱਲ, ਕੋਆਪਰੇਟਿਵ ਬੈਂਕ ਦੇ ਮੈਨੇਜਰ ਗੁਰਿੰਦਰ ਸਿੰਘ ਮੋਮੀ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬੁਤਾਲਾ, ਗੁਰਲੀਨ ਕੌਰ ਅਤੇ ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਨੇ ਸਾਂਝੇ ਤੌਰ ‘ਤੇ ਦੀਪ ਪ੍ਰਜੱਵਲਿਤ ਕਰਕੇ ਸਮਾਰੋਹ ਦਾ ਆਗਾਜ਼ ਕੀਤਾ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸੱਤਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਰਸਵਤੀ ਵੰਦਨਾ ਅਤੇ ਤੀਜੀ ਤੇ ਪੰਜਵੀਂ ਦੇ ਬੱਚਿਆਂ ਨੇ ਸਵਾਗਤੀ ਗੀਤ ਪੇਸ਼ ਕੀਤਾ। ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਅਤੇ ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਵਲੋਂ ਸਨਮਾਨਿਤ ਕੀਤਾ ਗਿਆ। ਮੈਡਮ ਪ੍ਰਿੰਸੀਪਲ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੱਲ੍ਹ ਅਗਲੀ ਖ਼ਬਰ ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾਂ ਨੂੰ ਝੂਠੇ ਪਰਚੇ ਵਿਚ ਫਸਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕਰਾਂਗੇ-ਹਰਦੀਪ ਸਿੰਘ...
Ad Position 24