ਸੱਤਿਆ ਭਾਰਤੀ ਸਕੂਲ ਗੁੱਝਾਪੀਰ ਵਿਖੇ ਰੰਗ-ਤਰੰਗ ਮੁਕਾਬਲਿਆਂ ਅਤੇ ਬਾਲ ਦਿਵਸ ਦੀਆਂ ਰੌਣਕਾਂ
ਅਜਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਿਆ ਭਾਰਤੀ ਸਕੂਲ ਗੁੱਝਾਪੀਰ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਅੰਦਰ ਛੁਪੀਆਂ ਕਲਾਤਮਕ ਤੇ ਬੌਧਿਕ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਮੁੱਖ ਅਧਿਆਪਕਾ ਸੁਮਨਦੀਪ ਕੌਰ ਦੀ ਅਗਵਾਈ ‘ਚ ਬਾਲ ਸਭਾ, ਰੰਗ-ਤਰੰਗ ਮੁਕਾਬਲੇ ਅਤੇ ਬਾਲ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਡਰਾਇੰਗ ਅਤੇ ਅੰਗਰੇਜ਼ੀ ਭਾਸ਼ਾ ਨਾਲ ਸਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ।
ਅਜਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਿਆ ਭਾਰਤੀ ਸਕੂਲ ਗੁੱਝਾਪੀਰ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਅੰਦਰ ਛੁਪੀਆਂ ਕਲਾਤਮਕ ਤੇ ਬੌਧਿਕ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਮੁੱਖ ਅਧਿਆਪਕਾ ਸੁਮਨਦੀਪ ਕੌਰ ਦੀ ਅਗਵਾਈ ‘ਚ ਬਾਲ ਸਭਾ, ਰੰਗ-ਤਰੰਗ ਮੁਕਾਬਲੇ ਅਤੇ ਬਾਲ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਡਰਾਇੰਗ ਅਤੇ ਅੰਗਰੇਜ਼ੀ ਭਾਸ਼ਾ ਨਾਲ ਸਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਡਰਾਇੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਕਲਪਨਾਸ਼ੀਲਤਾ, ਸਿਰਜਣਾਤਮਿਕ ਸੋਚ ਅਤੇ ਕਲਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਿਸ਼ਿਆਂ ’ਤੇ ਮਨਮੋਹਕ ਚਿੱਤਰ ਬਣਾਏ। ਇਸੇ ਤਰ੍ਹਾਂ ਅੰਗਰੇਜ਼ੀ ਕੁਇਜ਼ ਮੁਕਾਬਲੇ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਭਾਸ਼ਾਈ ਜਾਣਕਾਰੀ, ਸ਼ਬਦਾਵਲੀ ਅਤੇ ਬੌਧਿਕ ਯੋਗਤਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਕਮੇਟੀ ਦੇ ਮੈਂਬਰ ਅਤੇ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਸਕੂਲ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨਦੀਪ ਕੌਰ, ਰਾਜਬੀਰ ਕੌਰ, ਸਤਿੰਦਰ ਕੌਰ, ਤਬਿਥਾ, ਹਰਪ੍ਰੀਤ ਕੌਰ, ਪ੍ਰਭਜੋਤ ਕੌਰ, ਤਮੰਨਾ ਸਹੋਤਾ, ਕਰਮ ਸਿੰਘ ਅਤੇ ਹਰਪ੍ਰੀਤ ਕੌਰ ਤੋਂ ਇਲਾਵਾ ਕਮਿਊਨਿਟੀ ਮੈਂਬਰ ਵੀ ਹਾਜ਼ਰ ਸਨ। ਅੰਤ ਵਿਚ ਮੁਕਾਬਲਿਆਂ ‘ਚ ਪਹਿਲੇ ਦੂਸਰੇ ਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।