ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਲੋਂ ਬਾਲ ਦਿਵਸ ’ਤੇ ਖੇਡ ਉਤਸਵ
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਬਾਲ ਦਿਵਸ ਦੇ ਮੌਕੇ ’ਤੇ ਡੀ. ਏ.
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਬਾਲ ਦਿਵਸ ਦੇ ਮੌਕੇ ’ਤੇ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਨੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਇਕ ਸ਼ਾਨਦਾਰ ਖੇਡ ਉਤਸਵ ਦਾ ਆਯੋਜਨ ਕੀਤਾ। ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਯੋਜਿਤ, ਉਤਸਵ ਦੀ ਸ਼ੁਰੂਆਤ ਨੌਜਵਾਨ ਵਿਦਿਆਰਥੀਆਂ ਦੁਆਰਾ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਇਕ ਪੌਦਾ ਭੇਟ ਕਰਨ ਅਤੇ ਸ਼ਮਾਂ ਰੌਸ਼ਨ ਨਾਲ ਹੋਈ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਡਿਤ ਨਹਿਰੂ ਨੂੰ ਬੱਚਿਆਂ ਨਾਲ ਵਿਸ਼ੇਸ਼ ਪਿਆਰ ਸੀ। ਇਸ ਮੌਕੇ ਪ੍ਰਿੰ. ਡਾ. ਅੰਜਨਾ ਗੁਪਤਾ ਨੇ ਬੱਚਿਆਂ ਨਾਲ ਮਿਲ ਕੇ ਰੰਗ-ਬਿਰੰਗੇ ਗੁਬਾਰੇ ਅਸਮਾਨ ’ਚ ਛੱਡ ਕੇ ਖੇਡ ਉਤਸਵ ਦੀ ਸ਼ੁਰੂਆਤ ਕੀਤੀ। ਨੌਜਵਾਨ ਖਿਡਾਰੀਆਂ, ਚਾਚਾ ਨਹਿਰੂ ਦੇ ਰੂਪ ਵਿਚ ਸਜੇ ਬੱਚਿਆਂ ਅਤੇ ਐਨਸੀਸੀ ਅਤੇ ਬੈਂਡ ਦੇ ਵਿਦਿਆਰਥੀਆਂ ਦੁਆਰਾ ਇਕ ਸ਼ਾਨਦਾਰ ਮਾਰਚ ਪਾਸਟ ਕੀਤਾ ਅਤੇ ਪੰਡਿਤ ਨਹਿਰੂ ਦੇ ਜਨਮ ਦਿਨ ਦੀ ਯਾਦ ’ਚ ਕੇਕ ਵੀ ਕੱਟਿਆ। ਬੱਚਿਆਂ ਅਤੇ ਅਧਿਆਪਕਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਹਿੱਸਾ ਵੀ ਲਿਆ। ਅਖ਼ੀਰ ‘ਚ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ।