ਰਾਜਾਸਾਂਸੀ ਹਲਕੇ ਤੋਂ ਟਿਕਟ ਮਿਲਣ ਉਪਰੰਤ ਸੋਨੀਆ ਮਾਨ ਵਲੋਂ ਵਿਸ਼ਾਲ ਰੋਡ ਮਾਰਚ, ਸਰਹੱਦੀ ਖੇਤਰ ਵਿਚ ਥਾਂ-ਥਾਂ ਹੋਇਆ ਭਰਵਾਂ ਸਵਾਗਤ
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੋਨੀਆ ਮਾਨ ਵਲੋਂ ਹਲਕੇ ਅੰਦਰ ਵਿਸ਼ਾਲ ਰੋਡ ਮਾਰਚ ਕੱਢਿਆ ਗਿਆ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਵਲੋਂ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੋਨੀਆ ਮਾਨ ਵਲੋਂ ਹਲਕੇ ਅੰਦਰ ਵਿਸ਼ਾਲ ਰੋਡ ਮਾਰਚ ਕੱਢਿਆ ਗਿਆ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਵਲੋਂ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਰੋਡ ਮਾਰਚ ਦੌਰਾਨ ਸਰਹੱਦੀ ਪਿੰਡ ਭਿੰਡੀ ਸੈਦਾਂ, ਜਸਰਾਉਰ ਅਤੇ ਅਵਾਣ ਵਸਾਊ ਸਮੇਤ ਹੋਰਨਾਂ ਪਿੰਡਾਂ ਦੇ ਮੋਹਤਬਰਾਂ ਅਤੇ ਪਤਵੰਤਿਆਂ ਵਲੋਂ ਸੋਨੀਆ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ, ਅਜਨਾਲਾ ਮਸੀਹ ਭਲਾਈ ਬੋਰਡ ਦੇ ਚੇਅਰਮੈਨ ਅਜੀਤ ਸ਼ਾਹ ਵੰਝਾਂਵਾਲਾ ਅਤੇ ਹਲਕਾ ਰਾਜਾਸਾਂਸੀ ਦੇ ਚੇਅਰਮੈਨ ਜਾਰਜ ਮਸੀਹ ਕੜਿਆਲ ਵਲੋਂ ਵੀ ਸੋਨੀਆ ਮਾਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਬਣਾ ਕੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣਗੇ। ਸੋਨੀਆ ਮਾਨ ਨੇ ਰੋਡ ਮਾਰਚ ਦੌਰਾਨ ਸਵਾਗਤ ਕਰਨ ਵਾਲੇ ਸਮੂਹ ਪਿੰਡਾਂ ਦੇ ਮੋਹਤਬਰਾਂ ਅਤੇ ਲੋਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ ਸਮੇਤ ਵੱਡੀ ਗਿਣਤੀ ਵਿਚ ਆਪ ਅਹੁਦੇਦਾਰ ਤੇ ਵਲੰਟੀਅਰ ਹਾਜ਼ਰ ਸਨ।