ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨੂੰ
ਬਾਬਾ ਬਕਾਲਾ ਸਾਹਿਬ, 16 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਮਿਤੀ 23 ਨਵੰਬਰ, ਦਿਨ ਸੋਮਵਾਰ ਨੂੰ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ, ਜੋ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਇਸੇ ਅਸਥਾਨ ’ਤੇ ਸਮਾਪਤ ਹੋਵਗਾ। ਮੈਨੇਜਰ ਭਾਈ ਨਿਸਾਨ ਸਿੰਘ ਜੱਫਰਵਾਲ ਨੇ ਦੱਸਿਆ ਹੈ ਕਿ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਉੱਘੇ ਰਾਗੀ-ਢਾਡੀ-ਕਵੀਸ਼ਰ ਜਥੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ।
ਅਜੀਤ ਡੈਸਕ
17-11-2026