16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਢਾਬਸਰ ਸਾਹਿਬ, ਦੌਲੋ ਨੰਗਲ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 16 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਢਾਬਸਰ ਸਾਹਿਬ, ਦੌਲੋ ਨੰਗਲ ਵਿਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਢਾਬਸਰ ਸਾਹਿਬ ਐਜੂਕੇਸ਼ਨਲ ਟਰੱਸਟ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ, ਬੜੀ ਸ਼ਰਧਾ ਨਾਲ ਮਨਾਇਆ ਗਿਆ । ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।

Ad Position 21
No active advertisement
ਅਜੀਤ ਡੈਸਕ 17-11-2026
ਬਾਬਾ ਬਕਾਲਾ ਸਾਹਿਬ, 16 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਢਾਬਸਰ ਸਾਹਿਬ, ਦੌਲੋ ਨੰਗਲ ਵਿਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਢਾਬਸਰ ਸਾਹਿਬ ਐਜੂਕੇਸ਼ਨਲ ਟਰੱਸਟ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ, ਬੜੀ ਸ਼ਰਧਾ ਨਾਲ ਮਨਾਇਆ ਗਿਆ । ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਭਾਈ ਰਾਮ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਅਤੇ ਭਾਈ ਹਰਵਿੰਦਰ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਗੁ: ਸਾਹਿਬ ਦੇ ਮੁੱਖ ਸੇਵਦਾਰ ਬਾਬਾ ਜਸਵੰਤ ਸਿੰਘ ਨੇ ਜਿੱਥੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸੰਗਤਾਂ ਨਾਲ ਸਾਂਝ ਪਾਈ । ਇਸ ਮੌਕੇ ਦਸ਼ਮੇਸ਼ ਗੁਰਮਤਿ ਸੰਗਤਿ ਅਕੈਡਮੀ ਦੌਲੋ ਨੰਗਲ ਦੇ ਮੁਖੀ ਭਾਈ ਜੁਗਰਾਜ ਸਿੰਘ, ਭਾਈ ਮੁਖਤਾਰ ਸਿੰਘ, ਭਾਈ ਗੁਰਪ੍ਰੀਤ ਸਿੰਘ ਐੱਮ.ਡੀ, ਭਾਈ ਰਾਮ ਸਿੰਘ, ਭਾਈ ਜਗਤਾਰ ਸਿੰਘ, ਭਾਈ ਧਰਮਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਜਗੀਰ ਸਿੰਘ, ਭਾਈ ਦਿਲਮੋਹਿਤ ਸਿੰਘ, ਡਾ: ਭੁਪਿੰਦਰ ਸਿੰਘ ਕੰਮੋਕੇ, ਭਾਈ ਹਰਵਿੰਦਰ ਸਿੰਘ, ਪ੍ਰਿੰਸੀਪਲ ਕਵਲਜੀਤ ਕੌਰ, ਭਾਈ ਹਰਪ੍ਰੀਤ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਖਤਰਾਏ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਤਿਗੁਰੂ ਜਗਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਵਿਧਾਇਕ ਦਲਬੀਰ ਸਿੰਘ ਟੌਂਗ
Ad Position 24