16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਧਾਇਕ ਧਾਲੀਵਾਲ ਨੇ ਪਿੰਡ ਥੋਬਾ ’ਚ 25 ਲੱਖ ਦੀ ਲਾਗਤ ਨਾਲ ਬਣਨ ਵਾਲੇ ਕਮਿਉਨਿਟੀ ਹਾਲ ਦਾ ਰੱਖਿਆ ਨੀਹ ਪੱਥਰ

ਗੱਗੋਮਾਹਲ, 16 ਨਵੰਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਥੋਬਾ ਵਿਖੇ ਅੱਜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਉਨਿਟੀ ਹਾਲ ਦਾ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੀਂਹ ਪੱਥਰ ਰੱਖਿਆ ਗਿਆ । ਇਸ ਸਮੇਂ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ 15 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਅਜਿਹੇ 61 ਕਮਿਉਨਿਟੀ ਹਾਲ ਉਸਾਰੇ ਜਾ ਰਹੇ ਹਨ, ਜਿੰਨ੍ਹਾਂ ਨਾਲ ਲੋੜਵੰਦ ਪਰਿਵਾਰਾਂ ਨੂੰ ਆਪਣੇ ਵਿਆਹਾਂ ਤੇ ਹੋਰ ਸਮਾਗਮਾਂ ਮੌਕੇ ਵੱਡੀ ਰਾਹਤ ਮਿਲੇਗੀ।

Ad Position 21
No active advertisement
ਅਜੀਤ ਡੈਸਕ 17-11-2026
ਗੱਗੋਮਾਹਲ, 16 ਨਵੰਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਥੋਬਾ ਵਿਖੇ ਅੱਜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਉਨਿਟੀ ਹਾਲ ਦਾ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੀਂਹ ਪੱਥਰ ਰੱਖਿਆ ਗਿਆ । ਇਸ ਸਮੇਂ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ 15 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਅਜਿਹੇ 61 ਕਮਿਉਨਿਟੀ ਹਾਲ ਉਸਾਰੇ ਜਾ ਰਹੇ ਹਨ, ਜਿੰਨ੍ਹਾਂ ਨਾਲ ਲੋੜਵੰਦ ਪਰਿਵਾਰਾਂ ਨੂੰ ਆਪਣੇ ਵਿਆਹਾਂ ਤੇ ਹੋਰ ਸਮਾਗਮਾਂ ਮੌਕੇ ਵੱਡੀ ਰਾਹਤ ਮਿਲੇਗੀ। ਇਸ ਸਮੇਂ ਧਾਲੀਵਾਲ ਨੇ ਵਿਰੋਧੀਆਂ ’ਤੇ ਤੰਜ ਕਸਦਿਆਂ ਕਿਹਾ ਕਿ ਜਿਹੜੇ ਸਾਨੂੰ ਵਿਦੇਸ਼ਾਂ ਵਿਚ ਭੱਜਣ ਦੀਆਂ ਤਿਆਰੀਆਂ ਵਿਚ ਦੱਸਦੇ ਨੇ ਉਹ ਖੁਦ ਆਪਣਾ ਬੋਰੀ ਬਿਸਤਰਾ ਗੋਲ ਕਰ ਲੈਣ ਕਿਉਂਕਿ 2027 ਦੀਆਂ ਚੋਣਾਂ ਵਿਚ ਵਿਰੋਧੀ ਪਾਰਟੀਆਂ ਬੁਰੀ ਤਰ੍ਹਾਂ ਹਾਰ ਰਹੀਆਂ ਹਨ। ਇਸ ਮੌਕੇ ਸਰਪੰਚ ਅਮਰਜੀਤ ਸਿੰਘ, ਓ.ਐਸ.ਡੀ. ਗੁਰਜੰਟ ਸਿੰਘ, ਪੀ.ਏ ਮੁਖਤਾਰ ਸਿੰਘ, ਬਲਵਿੰਦਰ ਸਿੰਘ, ਡੇਵਿਡ ਮਸੀਹ ਪੰਚ, ਅਰਸ਼ਦੀਪ ਸਿੰਘ, ਲਖਬੀਰ ਸਿੰਘ, ਬਾਬਾ ਮਨਜੀਤ ਸਿੰਘ, ਪੰਚ ਕੁਲਦੀਪ ਸਿੰਘ, ਪੰਚ ਮੰਗਲ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਸੰਦੀਪ ਕੌਰ, ਪੰਚ ਨਵਦੀਪ ਕੌਰ, ਪੰਚ ਰਜਿੰਦਰਪਾਲ ਕੌਰ, ਨੰਬਰਦਾਰ ਜਸਪਾਲ ਸਿੰਘ, ਨੰਬਰਦਾਰ ਗੁਰਜੀਤ ਸਿੰਘ, ਅਵਤਾਰ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ’ਚ ਨਗਰ ਨਿਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਨੇੜਲੇ ਪਿੰਡ ਚੱਕ ਔਲ ਦੇ ਸੁਖਦੇਵ ਸਿੰਘ ਬਣੇ ਐਡਵੋਕੇਟ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਤੇੜਾ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24