17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੱਲੜ੍ਹਵਾਲ ਆਬਾਦੀ ਸੋਹਣ ਸਿੰਘ ’ਚ ਭਾਜਪਾ ਨੂੰ ਝਟਕਾ, ਸਾਬਕਾ ਸਰਪੰਚ ਪੂਰਨ ਸਿੰਘ ਤੇ ਸੰਤੋਖ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ

ਅਜਨਾਲਾ , 17 ਨਵੰਬਰ ( ਗੁਰਪ੍ਰੀਤ ਸਿੰਘ ਢਿੱਲੋਂ )- ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਬੱਲੜ੍ਹਵਾਲ ਦੀ ਆਬਾਦੀ ਸੋਹਣ ਸਿੰਘ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ , ਜਦੋਂ ਪਿੰਡ ਦੇ ਸਾਬਕਾ ਸਰਪੰਚ ਪੂਰਨ ਸਿੰਘ ਅਤੇ ਸੰਤੋਖ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਆਖਦਿਆਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਕਬੂਲਦਿਆਂ ਸ਼੍ਰੋਮਣੀ ਅਕਾਲੀ ਦਲ ( ਬਾਦਲ ) ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ । ਇਸ ਮੌਕੇ ਕਰਵਾਏ ਸਮਾਗਮ ’ ਚ ਉਚੇਚ ਤੌਰ ’ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਅਜਨਾਲਾ ਇੰਚਾਰਜ ਸ .

Ad Position 21
No active advertisement
ਅਜੀਤ ਡੈਸਕ 18-11-2026
ਅਜਨਾਲਾ , 17 ਨਵੰਬਰ ( ਗੁਰਪ੍ਰੀਤ ਸਿੰਘ ਢਿੱਲੋਂ )- ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਬੱਲੜ੍ਹਵਾਲ ਦੀ ਆਬਾਦੀ ਸੋਹਣ ਸਿੰਘ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ , ਜਦੋਂ ਪਿੰਡ ਦੇ ਸਾਬਕਾ ਸਰਪੰਚ ਪੂਰਨ ਸਿੰਘ ਅਤੇ ਸੰਤੋਖ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਆਖਦਿਆਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਕਬੂਲਦਿਆਂ ਸ਼੍ਰੋਮਣੀ ਅਕਾਲੀ ਦਲ ( ਬਾਦਲ ) ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ । ਇਸ ਮੌਕੇ ਕਰਵਾਏ ਸਮਾਗਮ ’ ਚ ਉਚੇਚ ਤੌਰ ’ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਅਜਨਾਲਾ ਇੰਚਾਰਜ ਸ . ਜੋਧ ਸਿੰਘ ਸਮਰਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਬਕਾ ਸਰਪੰਚ ਪੂਰਨ ਸਿੰਘ , ਸੰਤੋਖ ਸਿੰਘ , ਲਾਭ ਸਿੰਘ , ਜੋਗਿੰਦਰ ਸਿੰਘ , ਸਵਿੰਦਰ ਸਿੰਘ , ਮਹਿੰਦਰ ਸਿੰਘ , ਡਾ : ਕਰਨ ਸਿੰਘ , ਮਨਸ਼ੇਰ ਸਿੰਘ , ਮੰਗਲ ਸਿੰਘ , ਅਵਤਾਰ ਸਿੰਘ ਡੋਡੀ , ਕਰਤਾਰ ਕੌਰ ਅਤੇ ਅਵਤਾਰ ਸਿੰਘ ਰਾਜੂ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਂਟ ਕਰਕੇ ਪਾਰਟੀ ਅੰਦਰ ਬਣਦਾ ਮਾਣ - ਸਤਿਕਾਰ ਦੇਣ ਦਾ ਭਰੋਸਾ ਦਿਵਾਇਆ । ਇਸ ਮੌਕੇ ਜੋਧ ਸਿੰਘ ਸਮਰਾ ਨੇ ਕਿਹਾ ਕਿ ਸੂਬੇ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀ ਰਾਹ ’ ਤੇ ਲਿਜਾਣ ਲਈ ਇੱਕ ਮਜ਼ਬੂਤ ਖੇਤਰੀ ਪਾਰਟੀ ਦੀ ਲੋੜ ਹੈ , ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਨਰਲ ਕੌਂਸਲ ਦੇ ਮੈਂਬਰ ਦਲਬੀਰ ਸਿੰਘ ਸਾਬਕਾ ਸਰਪੰਚ ਚੱਕਡੋਗਰਾਂ , ਹਰਦੀਪ ਸਿੰਘ ਸੈਕਟਰੀ ਚੱਕਡੋਗਰਾਂ , ਪੀ . ਏ ਗੁਰਭੇਜ ਸਿੰਘ ਭੱਟੀ , ਗੁਰਨਾਮ ਸਿੰਘ ਅਤੇ ਪੂਰਨ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜਵਾਨੀ ਸੰਭਾਲ ਯਾਤਰਾ ਦਾ ਅਜਨਾਲਾ ਪੁੱਜਣ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ- ਹਰਪ੍ਰਤਾਪ ਅਜਨਾਲਾ ਅਗਲੀ ਖ਼ਬਰ ਮਹਾਂਵੀਰ ਰਾਈਸ ਸ਼ੈਲਰ ਦੇ ਦਫ਼ਤਰ ’ਚ ਚੋਰੀ ਨਕਦੀ ਲੈ ਕੇ ਫ਼ਰਾਰ ਹੋਏ ਅਣਪਛਾਤੇ ਚੋਰ
Ad Position 24