17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਚੋਣ ਸੰਪਨ-ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ, ਜਨਰਲ ਸਕੱਤਰ ਬਘੇਲ ਸਿੰਘ ਚੁਣੇ

ਗੱਗੋਮਾਹਲ, 17 ਨਵੰਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਭਰ ਵਿਚ ਜੱਥੇਬੰਧਕ ਚੋਣਾਂ ਕਰਵਾਉਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀ ਚੋਣ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਅਮਰੀਕ ਸਿੰਘ ਗੰਢੂਆ ਦੀ ਅਗਵਾਈ ਹੇਠ ਕਰਵਾਈ ਗਈ। ਚੋਣ ਇਜਲਾਸ ਦੌਰਾਨ ਵੱਡੀ ਗਿਣਤੀ ’ਚ ਕਿਸਾਨਾਂ ਤੇ ਕਿਸਾਨ ਔਰਤਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 18-11-2026
ਗੱਗੋਮਾਹਲ, 17 ਨਵੰਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਭਰ ਵਿਚ ਜੱਥੇਬੰਧਕ ਚੋਣਾਂ ਕਰਵਾਉਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀ ਚੋਣ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਅਮਰੀਕ ਸਿੰਘ ਗੰਢੂਆ ਦੀ ਅਗਵਾਈ ਹੇਠ ਕਰਵਾਈ ਗਈ। ਚੋਣ ਇਜਲਾਸ ਦੌਰਾਨ ਵੱਡੀ ਗਿਣਤੀ ’ਚ ਕਿਸਾਨਾਂ ਤੇ ਕਿਸਾਨ ਔਰਤਾਂ ਨੇ ਭਾਗ ਲਿਆ। ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਕਸ਼ਮੀਰ ਸਿੰਘ ਧੰਗਾਈ ਨੂੰ ਜ਼ਿਲ੍ਹਾ ਪ੍ਰਧਾਨ ਤੇ ਬਘੇਲ ਸਿੰਘ ਨੂੰ ਜਰਨਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਪ੍ਰਗਟ ਸਿੰਘ ਧਰਮਕੋਟ ਨੂੰ ਸੀਨੀਅਰ ਮੀਤ ਪ੍ਰਧਾਨ , ਦਲਬੀਰ ਸਿੰਘ ਮੰਝਵਿੰਡ ਨੂੰ ਮੀਤ ਪ੍ਰਧਾਨ, ਬਾਬਾ ਰਾਜਨ ਸਿੰਘ ਨੂੰ ਸੰਗਠਨ ਸਕੱਤਰ, ਜਸਬੀਰ ਸਿੰਘ ਧੰਗਾਈ ਨੂੰ ਖਜਾਨਚੀ, ਡਾ. ਪਰਮਿੰਦਰ ਸਿੰਘ ਪੰਡੋਰੀ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ ਜਦੋਂ ਕਿ ਔਰਤਾਂ ਦੀ ਚੋਣ ਵਿਚ ਪਰਮਜੀਤ ਕੌਰ ਕੋਟਮੁਗਲ, ਜਸਵੰਤ ਕੌਰ ਧੰਗਾਈ, ਅਮਨਦੀਪ ਕੌਰ ਅਜਨਾਲਾ, ਹਰਭਜਨ ਕੌਰ ਕੰਦੋਵਾਲੀ ਤੇ ਦਵਿੰਦਰ ਕੌਰ ਫਤਿਹਗੜ੍ਹ ਸ਼ੁੱਕਰਚੱਕ ਨੂੰ ਚੁਣਿਆ ਗਿਆ। ਇਸ ਸਮੇਂ ਸੂਬਾ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਸਾਮਰਾਜੀ ਨੀਤੀਆਂ ਲਾਗੂ ਕਰਨ ਲਈ ਯਤਨਸ਼ੀਲ ਹਨ । ਇਸ ਮੌਕੇ ਜ਼ਿਲ੍ਹਾ ਟੀਮ ਦੇ ਮੈਂਬਰਾਂ ਵਜੋਂ ਨਰਿੰਦਰ ਸਿੰਘ ਭਿੱਟੇਵੱਡ, ਜਗਜੀਵਨ ਸਿੰਘ ਤਲਵੰਡੀ, ਪ੍ਰਗਟ ਸਿੰਘ ਚਾਹੜਪੁਰ, ਕੁਲਦੀਪ ਸਿੰਘ ਨੰਗਲ, ਕੁਲਬੀਰ ਸਿੰਘ ਜੇਠੂਵਾਲ, ਹੀਰਾ ਸਿੰਘ ਚੱਕ ਸਿਕੰਦਰ ਨੂੰ ਚੁਣਿਆ ਗਿਆ, ਜਿੰਨ੍ਹਾਂ ਨੂੰ ਸੂਬਾ ਇਜਲਾਸ ਤੋਂ ਬਾਅਦ ਜ਼ਿਲ੍ਹਾ ਟੀਮ ਵਿਚ ਸ਼ਾਮਿਲ ਕੀਤਾ ਜਾਵੇਗਾ । ਇਸ ਮੌਕੇ ਜਸਪਾਲ ਸਿੰਘ ਧੰਗਾਈ, ਪ੍ਰਿਥੀਪਾਲ ਸਿੰਘ ਥੋਬਾ, ਸਤਨਾਮ ਸਿੰਘ ਭਕਨਾ, ਬਲਵਿੰਦਰ ਸਿੰਘ ਮੀਰਾਂਕੋਟ, ਰਾਣਾ ਫਤਿਹਗੜ੍ਹ ਸ਼ੁੱਕਰਚੱਕ, ਗਿਆਨ ਸਿੰਘ ਕੰਦੋਵਾਲੀ, ਨਰਿੰਦਰ ਸਿੰਘ ਬੁਰਜ, ਸਤਨਾਮ ਸਿੰਘ ਭਿੱਟੇਵੱਡ ਤੋਂ ਇਲਾਵਾ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਕਾਲਾ ਵਿਖੇ 20 ਤੋਂ 24 ਤੱਕ ਮਨਾਇਆ ਜਾਵੇਗਾ ਸ੍ਰੀਚੰਦ ਜੀ ਦਾ ਸਾਲਾਨਾ ਜੋੜ ਮੇਲਾ ਅਗਲੀ ਖ਼ਬਰ ਜਵਾਨੀ ਸੰਭਾਲ ਯਾਤਰਾ ਦਾ ਅਜਨਾਲਾ ਪੁੱਜਣ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ- ਹਰਪ੍ਰਤਾਪ ਅਜਨਾਲਾ
Ad Position 24