18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਮੂਹ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ, ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਬਾਬਾ ਨਾਮਦੇਵ ਜੀ ਧਰਮਸ਼ਾਲਾ ਬਾਬਾ ਬਕਾਲਾ ਸਾਹਿਬ ਵਿਖੇ ਆਰੰਭ ਕੀਤੇ ਗਏ। ਇਸ ਮੌਕੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਧਰਮਸ਼ਾਲਾ ਬਾਬਾ ਨਾਮਦੇਵ ਜੀ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਅਤੇ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੇ ਬੱਚਿਆਂ ਨੇ ਬੈਂਡ ਵਾਜਿਆਂ ਨਾਲ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 19-11-2026
ਬਾਬਾ ਬਕਾਲਾ ਸਾਹਿਬ, 18 ਨਵੰਬਰ (ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਮੂਹ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ, ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਬਾਬਾ ਨਾਮਦੇਵ ਜੀ ਧਰਮਸ਼ਾਲਾ ਬਾਬਾ ਬਕਾਲਾ ਸਾਹਿਬ ਵਿਖੇ ਆਰੰਭ ਕੀਤੇ ਗਏ। ਇਸ ਮੌਕੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਧਰਮਸ਼ਾਲਾ ਬਾਬਾ ਨਾਮਦੇਵ ਜੀ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਅਤੇ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੇ ਬੱਚਿਆਂ ਨੇ ਬੈਂਡ ਵਾਜਿਆਂ ਨਾਲ ਹਿੱਸਾ ਲਿਆ। ਸੰਗਤਾਂ ਗੁਰਬਾਣੀ ਦਾ ਜਾਪ ਕਰਦੀਆਂ ਧਰਮਸ਼ਾਲਾ ਤੱਕ ਪੁਜੀਆਂ, ਉਪਰੰਤ ਸ੍ਰੀ ਅਖੰਢ ਪਾਠ ਸਾਹਿਬ ਆਰੰਭ ਕੀਤੇ ਗਏ, ਜਿੰਨ੍ਹਾਂ ਦੇ ਭੋਗ ਮਿਤੀ 20 ਨਵੰਬਰ ਨੂੰ ਸਵੇਰੇ 10 ਵਜੇ ਪੈਣਗੇ। ਉਪ੍ਰੰਤ ਭਾਰੀ ਧਾਰਮਿਕ ਦੀਵਾਨ ਸੱਜਣਗੇ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਪ੍ਰਧਾਨ ਤੇਜਿੰਦਰ ਸਿੰਘ ਅਠੌਲਾ, ਜਗਜੀਤ ਸਿੰਘ ਧਾਮੀ, ਹਰਜਿੰਦਰ ਸਿੰਘ ਜਿੰਦਾ, ਗੁਰਮੀਤ ਸਿੰਘ ਗੀਤਾ, ਜਸਬੀਰ ਸਿੰਘ ਬਿੱਲਾ, ਮਨਜਿੰਦਰ ਸਿੰਘ ਹੀਰਾ, ਸਤਿਬੀਰ ਕੌਰ, ਅਮਰਜੀਤ ਸਿੰਘ ਧਾਮੀ, ਜਸਪਾਲਪ੍ਰੀਤ ਸਿੰਘ, ਹਰਪਾਲਪ੍ਰੀਤ ਸਿੰਘ, ਕੌਂਸਲਰ ਸੁਖਚੈਨ ਸਿੰਘ ਗਿੱਲ, ਮਾ: ਸਤਵਿੰਦਰ ਸਿੰਘ ਕੰਵਲ, ਬਲਵਿੰਦਰ ਸਿੰਘ ਅਠੌਲਾ, ਸੁਖਪਾਲ ਸਿੰਘ ਰਤਨ, ਜਸਪਾਲ ਸਿੰਘ, ਗੋਲਡੀ ਸਵੀਟਸ, ਧਾਮੀ ਪਰਿਵਾਰ ਅਤੇ ਹੋਰਨਾਂ ਨੇ ਹਾਜ਼ਰੀ ਭਰੀ ।
Ad Position 22
No active advertisement
ਪਿਛਲੀ ਖ਼ਬਰ ਬੀ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ’ਚ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਮਾਈਨਿੰਗ ਵਿਭਾਗ ਨੇ ਟਿੱਪਰਾਂ ਦਾ ਚਲਾਨ ਕਰਕੇ 6 ਲੱਖ ਦਾ ਕੀਤਾ ਜੁਰਮਾਨਾ
Ad Position 24