18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਸ਼ਵ ਮਾਨਵ ਰੂਹਾਨੀ ਕੇਂਦਰ ਦੀ ਮਜੀਠਾ ਸ਼ਾਖਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾਂ ਨਗਰ ਦੀ ਮਜੀਠਾ ਸ਼ਾਖਾ ਵਿਖੇ ਪਰਮ ਸੰਤ ਬਲਜੀਤ ਸਿੰਘ ਜੀ ਦੇ ਆਸ਼ੀਰਵਾਦ ਸਦਕਾ ਸ਼ਾਖਾ ਦੇ ਇੰਚਾਰਜ ਹਰਦਿਆਲ ਸਿੰਘ ਅਤੇ ਸਹਿ ਇੰਚਾਰਜ ਮਨਮੋਹਨ ਲਾਲ ਦੀ ਅਗਵਾਈ ਵਿਚ ਡਾ: ਰਮਨ ਕੁਮਾਰ ਮਜੀਠਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੈਡੀਕਲ ਜਾਂਚ ਕੈਂਪ ਵਿਚ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਜਨਰਲ ਬਿਮਾਰੀਆਂ ਦੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 19-11-2026
ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾਂ ਨਗਰ ਦੀ ਮਜੀਠਾ ਸ਼ਾਖਾ ਵਿਖੇ ਪਰਮ ਸੰਤ ਬਲਜੀਤ ਸਿੰਘ ਜੀ ਦੇ ਆਸ਼ੀਰਵਾਦ ਸਦਕਾ ਸ਼ਾਖਾ ਦੇ ਇੰਚਾਰਜ ਹਰਦਿਆਲ ਸਿੰਘ ਅਤੇ ਸਹਿ ਇੰਚਾਰਜ ਮਨਮੋਹਨ ਲਾਲ ਦੀ ਅਗਵਾਈ ਵਿਚ ਡਾ: ਰਮਨ ਕੁਮਾਰ ਮਜੀਠਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੈਡੀਕਲ ਜਾਂਚ ਕੈਂਪ ਵਿਚ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਜਨਰਲ ਬਿਮਾਰੀਆਂ ਦੀ ਜਾਂਚ ਕੀਤੀ ਗਈ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਡਾ: ਰਮਨ ਕੁਮਾਰ ਮਜੀਠਾ ਵਲੋਂ ਘਰੇਲੂ ਉਪਚਾਰ ਅਤੇ ਨੁਕਤੇ ਸਮਝਾਏ ਗਏ। ਡਾ: ਰਮਨ ਕੁਮਾਰ ਨੇ ਬੱਚਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਪਣੀ ਸਿਹਤ ਨੂੰ ਰਿਸ਼ਟ ਪੁਸ਼ਟ ਰੱਖਣ ਵਾਸਤੇ ਫਾਸਟ ਫੂਡ ਦਾ ਸੇਵਨ ਘੱਟ ਤੋਂ ਘੱਟ ਕੀਤਾ ਜਾਵੇ । ਸ਼ਾਖਾ ਇੰਚਾਰਜ ਹਰਦਿਆਲ ਸਿੰਘ ਅਤੇ ਮਨਮੋਹਨ ਲਾਲ ਨੇ ਗਲ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਇਹ ਸੰਸਥਾ ਪਰਮ ਸੰਤ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਦੇਸ਼ ਅਤੇ ਵਿਦੇਸ਼ਾਂ ਵਿਚ ਅਨੇਕਾਂ ਤਰ੍ਹਾਂ ਦੀਆਂ ਚੈਰੀਟੇਬਲ ਗਤੀਵਿਧੀਆਂ ਕਰਦੀ ਰਹਿੰਦੀ ਹੈ। ਜਿਸ ਵਿਚ ਸਕੂਲੀ ਵਿਦਿਆਰਥੀਆਂ ਵਾਸਤੇ ਸਟੇਸ਼ਨਰੀ ਦਾ ਸਾਮਾਨ, ਵਰਦੀਆਂ, ਲੋੜਵੰਦਾਂ ਵਾਸਤੇ ਖਾਣਾ, ਕਪੜੇ, ਦਵਾਈਆਂ ਮੁਫਤ ਅਤੇ ਹੋਰ ਜ਼ਰੂਰੀ ਸਮੱਗਰੀ ਵੰਡੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਇਥੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਡਾ: ਰਮਨ ਕੁਮਾਰ ਮਜੀਠਾ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿਚ ਕਰੀਬ 50 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਸੰਸਥਾ ਵਲੋਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਡਾ: ਰਮਨ ਕੁਮਾਰ ਮਜੀਠਾ, ਹਰਦਿਆਲ ਸਿੰਘ, ਮਨਮੋਹਨ ਲਾਲ, ਪੰਕਜ਼ ਕੁਮਾਰ ਭਗਤ, ਸੰਦੀਪ ਕੁਮਾਰ, ਰਵੀ ਕੁਮਾਰ ਸ਼ਰਮਾ, ਬਾਊ ਗਾਲੋਵਾਲੀ ਸਮੇਤ ਲੋੜਵੰਦ ਮਰੀਜ ਅਤੇ ਸੇਵਾਦਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਗਏ ਪਿੰਡ ਵਡਾਲਾ ਵੀਰਮ ਦੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿਚ ਹੋਈ ਮੌਤ ਅਗਲੀ ਖ਼ਬਰ ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ‘ਵਾਈਟ ਕੋਟ’ ਸਮਾਰੋਹ ਕਰਵਾਇਆ
Ad Position 24