18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਰਗਾ ਮਾਹੌਲ ਦੇਣਾ ਪਹਿਲ-ਗੁਰਜੀਤ ਸਿੰਘ ਔਜਲਾ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਪਿੰਡ ਸਾਰੰਗਦੇਵ ਦੇ ਸਰਕਾਰੀ ਮਿਡਲ ਸਕੂਲ ਵਿਚ ਰਵਿੰਦਰਾ ਫਾਊਂਡੇਸ਼ਨ ਵਲੋਂ ਲਗਾਏ ਸੋਲਰ ਸਿਸਟਮ ਦਾ ਉਦਘਾਟਨ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Ad Position 21
No active advertisement
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਰਹੱਦੀ ਪਿੰਡ ਸਾਰੰਗਦੇਵ ਦੇ ਸਰਕਾਰੀ ਮਿਡਲ ਸਕੂਲ ’ਚ ਲਗਾਏ ਸੋਲਰ ਸਿਸਟਮ ਦਾ ਉਦਘਾਟਨ ਕਰਦੇ ਹੋਏ ਨਾਲ ਖੜ੍ਹੇ ਸੁਖਜਿੰਦਰ ਸਿੰਘ ਸੁੱਖ ਔਜਲਾ, ਮਾਸਟਰ ਰਮਨਦੀਪ ਸਿੰਘ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 19-11-2026
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਪਿੰਡ ਸਾਰੰਗਦੇਵ ਦੇ ਸਰਕਾਰੀ ਮਿਡਲ ਸਕੂਲ ਵਿਚ ਰਵਿੰਦਰਾ ਫਾਊਂਡੇਸ਼ਨ ਵਲੋਂ ਲਗਾਏ ਸੋਲਰ ਸਿਸਟਮ ਦਾ ਉਦਘਾਟਨ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਿੱਖਿਆ ਹੀ ਗ਼ਰੀਬੀ ਨੂੰ ਦੂਰ ਕਰਨ ਦਾ ਸਭ ਤੋਂ ਵੱਡਾ ਸਾਧਨ ਹੈ। ਸ. ਔਜਲਾ ਨੇ ਦੱਸਿਆ ਕਿ ਜਦੋਂ ਉਹ ਪਹਿਲੀ ਵਾਰ ਇੱਥੇ ਆਏ ਸਨ ਤਾਂ ਸਕੂਲ ਦੀ ਇਮਾਰਤ ਅਸੁਰੱਖਿਅਤ ਸੀ ਅਤੇ ਬੱਚਿਆਂ ਲਈ ਉੱਥੇ ਬੈਠ ਕੇ ਪੜ੍ਹਨਾ ਵੀ ਮੁਸ਼ਕਲ ਸੀ। ਸਕੂਲ ਦੇ ਅਧਿਆਪਕ ਰਮਨ ਨੇ ਉਨ੍ਹਾਂ ਨੂੰ ਸਕੂਲ ਦੀ ਮਾੜੀ ਹਾਲਤ ਬਾਰੇ ਜਾਣੂ ਕਰਵਾਇਆ ਸੀ। ਇਸ ਤੋਂ ਬਾਅਦ ਕਰੀਬ 32 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਨਵੀਂ ਇਮਾਰਤ ਅਤੇ ਬਾਥਰੂਮਾਂ ਦਾ ਨਿਰਮਾਣ ਕਰਵਾਇਆ ਗਿਆ। ਹੁਣ ਗਰਮੀਆਂ ਵਿਚ ਬਿਜਲੀ ਜਾਣ ਕਾਰਨ ਬੱਚਿਆਂ ਨੂੰ ਹੋਣ ਵਾਲੀ ਪਰੇਸ਼ਾਨੀ ਦੂਰ ਕਰਨ ਲਈ ਰਵਿੰਦਰਾ ਫਾਊਂਡੇਸ਼ਨ ਰਾਹੀਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਵੀ ਲਗਵਾਇਆ ਗਿਆ ਹੈ। ਸੰਸਦ ਮੈਂਬਰ ਸ. ਔਜਲਾ ਨੇ ਕਿਹਾ ਕਿ ਸਿਰਫ਼ ਸਕੂਲ ਦੀ ਇਮਾਰਤ ਬਣਾ ਦੇਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉੱਥੇ ਅਜਿਹਾ ਮਾਹੌਲ ਤਿਆਰ ਕਰਨਾ ਵੀ ਜ਼ਰੂਰੀ ਹੈ। ਪ੍ਰੋਗਰਾਮ ਦੇ ਅੰਤ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਕੂਲ ਦੀ ਇਮਾਰਤ ਦਾ ਨਿਰੀਖਣ ਕਰਦਿਆਂ ਸਟਾਫ਼ ਨੂੰ ਕੁੱਝ ਜ਼ਰੂਰੀ ਸੁਝਾਅ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਮਾਰਤ ਦੀ ਫਿਨਸਿੰਗ, ਟਾਈਲਾਂ ਅਤੇ ਛੱਤ ਦੇ ਕਿਨਾਰਿਆਂ ਨੂੰ ਬਿਹਤਰ ਤਰੀਕੇ ਨਾਲ ਤਿਆਰ ਕੀਤਾ ਜਾਵੇ । ਇਸ ਮੌਕੇ ਮਾਸਟਰ ਰਮਨਦੀਪ ਸਿੰਘ ਕਾਹਲੋਂ, ਹਰਜਿੰਦਰ ਸਿੰਘ ਬਾਜਵਾ, ਐਡਵੋਕੇਟ ਸੰਦੀਪ ਕੌਸ਼ਲ, ਜਸਕਰਨ ਸਿੰਘ ਸਾਰੰਗਦੇਵ ਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਦਰਸ਼ਨ ਸਿੰਘ ਢਿੱਲੋਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਬਾਪੂ ਤਰਸੇਮ... ਅਗਲੀ ਖ਼ਬਰ ਸੱਚਰ ਵਲੋਂ ਹਲਕਾ ਮਜੀਠਾ ’ਚ ਮੀਟਿੰਗਾਂ ਦਾ ਸਿਲਸਿਲਾ ਤੇਜ਼
Ad Position 24