ਹਰਭਜਨ ਸਿੰਘ ਈ.ਟੀ.ਓ. ਵਲੋਂ 90 ਲੱਖ ਰੁਪਏ ਦੀ ਲਾਗਤ ਨਾਲ ਅਕਾਲਗੜ੍ਹ-ਢੱਪਈਆਂ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦੀ ਸ਼ੁਰੂਆਤ
ਨਵਾਂ ਪਿੰਡ , 18 ਨਵੰਬਰ (ਜਸਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.
ਨਵਾਂ ਪਿੰਡ , 18 ਨਵੰਬਰ (ਜਸਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੰਮ੍ਰਿਤਸਰ-ਮਹਿਤਾ ਮੁੱਖ ਰਾਸ਼ਟਰੀ ਰਾਜ ਮਾਰਗ 503-ਏ ਤੋਂ ਪਿੰਡ ਅਕਾਲਗੜ੍ਹ ਢੱਪਈਆਂ ਸੜਕ ਨੂੰ 90 ਲੱਖ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਐੱਨ. ਆਈ. ਡੀ.ਏ. ਸਕੀਮ ਤਹਿਤ ਇਸ ਸੜਕ ਦੀ ਉਸਾਰੀ, ਮੁਰੰਮਤ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 1.75 ਕਿ:ਮੀ:ਲੰਬੀ ਸੜਕ ਨੂੰ ਮੌਜੂਦਾ 10 ਫੁੱਟ ਤੋਂ ਵਧਾ ਕੇ 16 ਫੁੱਟ ਤੱਕ ਚੌੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਦੀ ਵਿਸ਼ੇਸ਼ ਮੁਰੰਮਤ ਅਤੇ ਚੌੜਾਈ ਵਧਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਵਾਜਾਈ ’ਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਸਦਕਾ ਸੂਬੇ ਦੇ ਲੋਕ ਇਕ ਵਾਰ ਫਿਰ ਭਗਵੰਤ ਸਿੰਘ ਮਾਨ ਨੂੰ ਸੇਵਾ ਦਾ ਮੌਕਾ ਦੇਣਗੇ। ਇਸ ਮੌਕੇ ਸਥਾਨਕ ਸਰਪੰਚ ਜਸਬੀਰ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਪ੍ਰਮਿੰਦਰ ਸਿੰਘ ਹੀਰੋ ਡੱਡੂਆਣਾ, ਨਿਰਮਲ ਸਿੰਘ, ਲਵਪ੍ਰੀਤ ਸਿੰਘ, ਮੈਂਬਰ ਕੇਹਰ ਸਿੰਘ, ਜੋਗਿੰਦਰ ਸਿੰਘ, ਨੰਬਰਦਾਰ ਹਰਜਿੰਦਰ ਸਿੰਘ, ਸਰਪੰਚ ਕੇਵਲ ਸਿੰਘ ਛੀਨਾ, ਸਰਪੰਚ ਗੁਰਵਿੰਦਰ ਸਿੰਘ ਜੀਵਨ ਪੰਧੇਰ, ਮੈਂਬਰ ਸਰਬਜੀਤ ਕੌਰ ਤੇ ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।