18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਰ.ਐੱਮ.ਪੀ. ਡਾਕਟਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਝੂਠੇ ਪਰਚੇ ਦਰਜ ਕਰਨੇ ਨਾ ਬਰਦਾਸ਼ਤਯੋਗ : ਡਾ: ਮਹਿੰਦਰ ਸਿੰਘ ਸੋਹਲ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਅਜਨਾਲਾ ਦੀ ਅਹਿਮ ਮੀਟਿੰਗ ਜਨਰਲ ਸਕੱਤਰ ਜੋਗਿੰਦਰ ਮਸੀਹ ਅਤੇ ਸੀਨੀਅਰ ਮੀਤ ਪ੍ਰਧਾਨ ਪ੍ਰਿਥੀਪਾਲ ਸਿੰਘ ਚਮਿਆਰੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 19-11-2026
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਅਜਨਾਲਾ ਦੀ ਅਹਿਮ ਮੀਟਿੰਗ ਜਨਰਲ ਸਕੱਤਰ ਜੋਗਿੰਦਰ ਮਸੀਹ ਅਤੇ ਸੀਨੀਅਰ ਮੀਤ ਪ੍ਰਧਾਨ ਪ੍ਰਿਥੀਪਾਲ ਸਿੰਘ ਚਮਿਆਰੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਸਮੇਤ ਵੱਡੀ ਗਿਣਤੀ ਵਿਚ ਆਰ.ਐੱਮ.ਪੀ. ਡਾਕਟਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਰ.ਐੱਮ.ਪੀ. ਡਾਕਟਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਦੀ ਆੜ ਵਿਚ ਆਰ.ਐੱਮ.ਪੀ. ਡਾਕਟਰਾਂ ਨੂੰ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਅਸਲ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਜੇਲ੍ਹਾਂ ਵਿਚ ਬੰਦ ਕੀਤਾ ਜਾਵੇ। ਪ੍ਰਧਾਨ ਡਾ. ਸੋਹਲ ਨੇ ਅੱਗੇ ਕਿਹਾ ਕਿ ਕੁਝ ਅਧਿਕਾਰੀਆਂ ਵਲੋਂ ਐਸੋਸੀਏਸ਼ਨ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਆਰ.ਐੱਮ.ਪੀ. ਡਾਕਟਰਾਂ ਨੂੰ ਤਿੰਨ ਮਹੀਨੇ ਦੀ ਸਿਖਲਾਈ ਦੇ ਕੇ ਪੰਜਾਬ ਵਿੱਚ ਰਜਿਸਟਰਡ ਕੀਤਾ ਜਾਵੇਗਾ, ਪਰ ਅਜੇ ਤੱਕ ਇਸ ਸੰਬੰਧੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਇਸ ਮੌਕੇ ਉਨ੍ਹਾਂ ਮੀਟਿੰਗ ਵਿਚ ਹਾਜ਼ਰ ਸਮੂਹ ਆਰ.ਐੱਮ.ਪੀ. ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਪ੍ਰੈਕਟਿਸ ਸਾਫ਼-ਸੁਥਰੇ ਅਤੇ ਨਿਯਮਾਂ ਅਨੁਸਾਰ ਢੰਗ ਨਾਲ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਆਰ.ਐੱਮ.ਪੀ. ਡਾਕਟਰ ਨਸ਼ਿਆਂ ਨਾਲ ਸਬੰਧਤ ਕੋਈ ਵਸਤੂ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਲਖਬੀਰ ਸਿੰਘ ਅਦਲੀਵਾਲਾ, ਮਨਜੀਤ ਸਿੰਘ, ਬਲਵੰਤ ਸਿੰਘ, ਪਰਮਜੀਤ ਕੌਮਲ, ਬਲਰਾਜ ਸਿੰਘ, ਗੁਰਪ੍ਰੀਤ ਸਿੰਘ, ਨਰੇਸ਼ ਕੁਮਾਰ, ਨਿਖਲ ਮਸੀਹ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਜੰਗ ਬਹਾਦਰ, ਪ੍ਰੀਤ ਸਿੰਘ, ਦੀਪਕ ਕੁਮਾਰ, ਲਵਦੀਪ ਸਿੰਘ ਅਤੇ ਕੁਲਵਿੰਦਰ ਸਿੰਘ ਬੋਹਲੀਆਂ ਸਮੇਤ ਹੋਰ ਆਰ.ਐੱਮ.ਪੀ. ਡਾਕਟਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 29 ਨੂੰ ਐੱਸ.ਐੱਸ.ਈ. ਕੈਂਬ੍ਰਿਜ ਸਕੂਲ ਵਿਖੇ ਲੱਗੇਗਾ ਡਿਜ਼ਨੀ ਡਰੀਮਸਕੇਪ ਕਾਰਨੀਵਲ ਅਗਲੀ ਖ਼ਬਰ ਸ੍ਰੀਮਤੀ ਪ੍ਰਗਤੀ ਸੇਠੀ ਨੇ ਬਤੌਰ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ
Ad Position 24