19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪ੍ਰਦੇਸ਼ ਚੋਣ ਕਮੇਟੀ ’ਚ ਡੈਨੀ ਬੰਡਾਲਾ ਨੂੰ ਮਿਲੀ ਥਾਂ, ਖੁਸ਼ੀ ਦੀ ਲਹਿਰ

ਜੰਡਿਆਲਾ ਗੁਰੂ, 19 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਗਠਿਤ ਕੀਤੀ ਗਈ ਪ੍ਰਦੇਸ਼ ਚੋਣ ਕਮੇਟੀ ਵਿਚ ਹਲਕਾ ਜੰਡਿਆਲਾ ਗੁਰੂ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਸ਼ਾਮਲ ਕੀਤੇ ਜਾਣ ਨਾਲ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਗਠਿਤ ਇਸ 42 ਮੈਂਬਰੀ ਕਮੇਟੀ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਸੌਂਪੀ ਗਈ ਹੈ।

Ad Position 21
No active advertisement
ਡੈਨੀ ਬੰਡਾਲਾ 20-11-2026
ਜੰਡਿਆਲਾ ਗੁਰੂ, 19 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਗਠਿਤ ਕੀਤੀ ਗਈ ਪ੍ਰਦੇਸ਼ ਚੋਣ ਕਮੇਟੀ ਵਿਚ ਹਲਕਾ ਜੰਡਿਆਲਾ ਗੁਰੂ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਸ਼ਾਮਲ ਕੀਤੇ ਜਾਣ ਨਾਲ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਗਠਿਤ ਇਸ 42 ਮੈਂਬਰੀ ਕਮੇਟੀ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਸੌਂਪੀ ਗਈ ਹੈ। ਹਾਈਕਮਾਂਡ ਵਲੋਂ ਜਾਰੀ ਸੂਚੀ ਵਿਚ ਡੈਨੀ ਬੰਡਾਲਾ ਦਾ ਨਾਮ ਸ਼ਾਮਲ ਹੋਣ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਹਲਕਾ ਜੰਡਿਆਲਾ ਗੁਰੂ ਦੀ ਕਾਂਗਰਸੀ ਸਿਆਸਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਅਗਵਾਈ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਅਤੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹੁਣ ਪ੍ਰਦੇਸ਼ ਚੋਣ ਕਮੇਟੀ ਵਿੱਚ ਡੈਨੀ ਬੰਡਾਲਾ ਨੂੰ ਸ਼ਾਮਿਲ ਕੀਤੇ ਜਾਣ ਨੂੰ ਉਨ੍ਹਾਂ ਦੇ ਸਮਰਥਕਾਂ ਵਲੋਂ ਪਾਰਟੀ ਹਾਈਕਮਾਂਡ ਦੇ ਭਰੋਸੇ ਵਜੋਂ ਦੇਖਿਆ ਜਾ ਰਿਹਾ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਹਲਕੇ ਵਿਚ ਚੱਲ ਰਹੀਆਂ ਅਟਕਲਾਂ ਨੂੰ ਠੱਲ੍ਹ ਪਈ ਹੈ ਅਤੇ ਡੈਨੀ ਬੰਡਾਲਾ ਦੀ ਸਿਆਸੀ ਭੂਮਿਕਾ ਨੂੰ ਪਾਰਟੀ ਪੱਧਰ ’ਤੇ ਮਾਨਤਾ ਮਿਲੀ ਹੈ। ਵਧਾਈ ਦੇਣ ਵਾਲਿਆਂ ਵਿਚ ਮਨਜਿੰਦਰ ਸਿੰਘ ਸਿਰਜਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਅੰਮ੍ਰਿਤਸਰ, ਜਤਿੰਦਰ ਸਿੰਘ ਨਾਟੀ ਸ਼ਹਿਰੀ ਪ੍ਰਧਾਨ, ਪ੍ਰਤਾਪ ਸਿੰਘ ਮਲਹੋਤਰਾ ਕੌਂਸਲਰ, ਰਾਜਦੀਪ ਸੈਣੀ, ਨਿਰਮਲ ਸਿੰਘ ਲਹੌਰੀਆ ਸਾਬਕਾ ਮੀਤ ਪ੍ਰਧਾਨ, ਕਸ਼ਮੀਰ ਸਿੰਘ ਜਾਣੀਆ, ਅਵਤਾਰ ਸਿੰਘ ਟੱਕਰ ਮੁੱਖ ਬੁਲਾਰਾ, ਸੁਰਿੰਦਰ ਸੇਠ, ਐਡਵੋਕੇਟ ਅਮਿਤ ਅਰੋੜਾ, ਨਿਰਮਲ ਸਿੰਘ ਨਿੰਮਾ, ਕ੍ਰਿਸ਼ਨਾ ਅਰੋੜਾ, ਚਰਨਜੀਤ ਸਿੰਘ ਟੀਟੋ ਸਾਬਕਾ ਕੌਂਸਲਰ, ਹੀਰਾ ਲਾਲ, ਸੋਨੂ ਬਰਾੜ ਮੀਤ ਪ੍ਰਧਾਨ ਐੱਸ.ਸੀ. ਵਿੰਗ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਡਾ. ਗੁਰਲਾਲ ਸਿੰਘ ਮੱਖਣਵਿੰਡੀ ਜ਼ਿਲ੍ਹਾ ਪ੍ਰਧਾਨ ਵਿਮੁਕਤ ਜਾਤੀ ਡੀ.ਐੱਨ.ਟੀ. ਵਿਭਾਗ, ਲਖਵਿੰਦਰ ਸਿੰਘ ਬੰਡਾਲਾ, ਰਣਜੀਤ ਸਿੰਘ ਰਾਣਾ ਜੰਡ, ਸੋਨੂ ਵਿਰਕ, ਅਰਵਿੰਦਰ ਸਿੰਘ ਪਿੰਟੂ ਮਲਹੋਤਰਾ, ਪਰਮਦੀਪ ਸਿੰਘ ਹੈਰੀ, ਰਣਧੀਰ ਸਿੰਘ ਮਲਹੋਤਰਾ ਸਾਬਕਾ ਮੀਤ ਪ੍ਰਧਾਨ, ਪਰਮਿੰਦਰ ਸਿੰਘ ਰਿਪਨ, ਮਨੀ ਚੋਪੜਾ ਸਾਬਕਾ ਕੌਂਸਲਰ, ਮਲਕੀਤ ਸਿੰਘ ਸਰਜਾ, ਹਰਦੇਵ ਸਿੰਘ ਸਾਬਕਾ ਕੌਂਸਲਰ, ਗੋਲਡੀ ਅਤੇ ਸੁਰਜੀਤ ਸਿੰਘ ਮੱਖਣਵਿੰਡੀ ਸਮੇਤ ਹੋਰ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ- ਜਥੇਦਾਰ ਜਲਾਲ ਉਸਮਾ ਅਗਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ- ਸੱਚਰ
Ad Position 24