19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਜੀਠਾ ਵਿਖੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ 23 ਨੂੰ

ਮਜੀਠਾ, 19 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ, ਗੁਰਦੁਆਰਾ ਮਾਈਆਂ ਵਾਲਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸੰਗਤਸਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਸ਼ਹਿਰ ਮਜੀਠਾ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਨਵਾਂ ਬੱਸ ਅੱਡਾ ਮਜੀਠਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਵੇਗਾ।

Ad Position 21
No active advertisement
ਅਜੀਤ ਡੈਸਕ 20-11-2026
ਮਜੀਠਾ, 19 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ, ਗੁਰਦੁਆਰਾ ਮਾਈਆਂ ਵਾਲਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸੰਗਤਸਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਸ਼ਹਿਰ ਮਜੀਠਾ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਨਵਾਂ ਬੱਸ ਅੱਡਾ ਮਜੀਠਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਵੇਗਾ। ਜਿਹੜਾ ਕਿ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਸਮਾਪਤ ਹੋਵੇਗਾ। ਇਸ ਦੇ ਨਾਲ ਹੀ ਗੁਰਦੁਆਰਾ ਮਾਈਆਂ ਵਾਲਾ ਵਿਖੇ 12 ਨਵੰਬਰ ਤੋ ਸ਼੍ਰੀ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ 24 ਨਵੰਬਰ ਨੂੰ ਸਵੇਰੇ 10 ਵਜੇ ਪੈਣਗੇ। ਇਸੇ ਦਿਨ ਸ਼ਾਮ ਵਕਤ ਗੁਰਦੁਆਰਾ ਮਾਈਆਂ ਵਾਲਾ ਵਿਖੇ ਮਹਾਨ ਕਥਾ ਕੀਰਤਨ ਸਮਾਗਮ ਹੋਵੇਗਾ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਪਵਿੱਤਪਾਲ ਸਿੰਘ ਮਜੀਠਾ ਦਾ ਰਾਗੀ ਜਥਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ। ਇਸ ਤੋਂ ਇਲਾਵਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਸਿੱਖ ਸੇਵਕ ਜਥੇ ਵਲੋਂ ਸ਼ਹਿਰ ਮਜੀਠਾ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਜਿਹੜੀਆਂ ਕਿ 23 ਨਵੰਬਰ ਤੱਕ ਨਿਰੰਤਰ ਜਾਰੀ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪੀ.ਐਚ.ਡੀ. ਦੀ ਡਿਗਰੀ ਮਿਲਣ ’ਤੇ ਡਾ. ਹਰਭਜਨ ਸਿੰਘ ਈ.ਟੀ.ਓ. ਨੂੰ ਦਿੱਤੀ ਵਧਾਈ ਅਗਲੀ ਖ਼ਬਰ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਬਾਬਾ ਬਕਾਲਾ ਸਾਹਿਬ ਤੋਂ 85ਵੀਂ ਬੱਸ ਮੁੱਖ ਮੰਤਰੀ ਤੀਰਥ ਯਾਤਰਾ ਲਈ ਰਵਾਨਾ
Ad Position 24