20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

‘ ਆਪਸਾ’ ਦੀ ਨਵੀਂ ਐਗਜ਼ੈਕਟਿਵ ਬਾਡੀ ਦਾ ਗਠਨ, ਕੰਵਲਜੀਤ ਸਿੰਘ ਡੈਨੀ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਸੁਲਤਾਨਵਿੰਡ, 20 ਨਵੰਬਰ (ਗੁਰਨਾਮ ਸਿੰਘ ਬੁੱਟਰ)-ਐਸੋਸੀਏਟਿਡ ਐਂਡ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ (ਆਪਸਾ) ਦੀ ਇਕ ਅਹਿਮ ਮੀਟਿੰਗ ਹਰਮਨ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਪਿੰਡ ਵਿਖੇ ਹੋਈ। ਇਸ ਮੀਟਿੰਗ ਵਿਚ ਐਸੋਸੀਏਸ਼ਨ ਦੀ ਐਗਜ਼ੈਕਟਿਵ ਕਮੇਟੀ ਦੇ ਸਮੂਹ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਨਵੀਂ ਚੁਣੀ ਗਈ ‘ਆਪਸਾ’ ਦੀ ਐਗਜ਼ੈਕਟਿਵ ਟੀਮ ਦੇ ਅਹੁਦੇਦਾਰ। ਤਸਵੀਰ : ਗੁਰਨਾਮ ਸਿੰਘ ਬੁੱਟਰ 21-11-2026
ਸੁਲਤਾਨਵਿੰਡ, 20 ਨਵੰਬਰ (ਗੁਰਨਾਮ ਸਿੰਘ ਬੁੱਟਰ)-ਐਸੋਸੀਏਟਿਡ ਐਂਡ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ (ਆਪਸਾ) ਦੀ ਇਕ ਅਹਿਮ ਮੀਟਿੰਗ ਹਰਮਨ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਪਿੰਡ ਵਿਖੇ ਹੋਈ। ਇਸ ਮੀਟਿੰਗ ਵਿਚ ਐਸੋਸੀਏਸ਼ਨ ਦੀ ਐਗਜ਼ੈਕਟਿਵ ਕਮੇਟੀ ਦੇ ਸਮੂਹ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਖੁਸ਼ਗਵਾਰ ਅਤੇ ਸਹਿਮਤੀ ਭਰੇ ਮਾਹੌਲ ਵਿਚ ਐਸੋਸੀਏਸ਼ਨ ਦੀ ਨਵੀਂ ਐਗਜ਼ੈਕਟਿਵ ਬਾਡੀ ਦਾ ਗਠਨ ਕੀਤਾ ਗਿਆ, ਜਿਸ ਦੌਰਾਨ ਕੰਵਲਜੀਤ ਸਿੰਘ ਡੈਨੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਨਵੀਂ ਚੁਣੀ ਗਈ ਟੀਮ ਵਿਚ ਸ੍ਰੀ ਵਾਸਦੇਵ ਸ਼ਰਮਾ ਨੂੰ ਚੇਅਰਮੈਨ, ਕੁਲਵੰਤ ਸਿੰਘ (ਸੇਵਾਮੁਕਤ ਐੱਸ.ਡੀ.ਓ.) ਨੂੰ ਵਾਈਸ ਚੇਅਰਮੈਨ, ਵਿਜੇ ਸਿਆਲ ਅਤੇ ਰਣਜੀਤ ਸਿੰਘ ਬਾਸਰਕੇ ਨੂੰ ਸੀਨੀਅਰ ਮੀਤ ਪ੍ਰਧਾਨ, ਸੰਜੀਵ ਨੂੰ ਮੀਤ ਪ੍ਰਧਾਨ, ਅਸ਼ਵਨੀ ਮਲਹੋਤਰਾ ਨੂੰ ਜਨਰਲ ਸਕੱਤਰ, ਜੋਗਾ ਸਿੰਘ ਅਟਵਾਲ ਨੂੰ ਸੰਯੁਕਤ ਸਕੱਤਰ, ਸਵਿੰਦਰਪਾਲ ਸਿੰਘ ਨੂੰ ਸਹਾਇਕ ਸੰਯੁਕਤ ਸਕੱਤਰ, ਦੀਪਇੰਦਰ ਸਿੰਘ ਚਿਮਨੀ ਨੂੰ ਖ਼ਜ਼ਾਨਚੀ ਅਤੇ ਵਿਜੇ ਬਾਵਾ ਨੂੰ ਸਹਾਇਕ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਰਾਜਪਾਲ ਵੇਰਕਾ ਨੂੰ ਮੁੱਖ ਕਾਨੂੰਨੀ ਸਲਾਹਕਾਰ ਅਤੇ ਗੁਰਬਾਜ ਸਿੰਘ ਛੀਨਾ ਨੂੰ ਬੁਲਾਰਾ ਅਤੇ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ‘ਆਪਸਾ’ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਨਿੱਜੀ ਸਕੂਲਾਂ ਨੂੰ ਇੱਕ ਸਾਂਝੇ ਮੰਚ ’ਤੇ ਇਕੱਠਾ ਕਰਨਾ ਹੈ, ਤਾਂ ਜੋ ਸਕੂਲ ਪ੍ਰਬੰਧਕਾਂ ਅਤੇ ਸਿੱਖਿਆ ਸੰਸਥਾਵਾਂ ਨਾਲ ਜੁੜੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਨੂੰ ਇਕਜੁੱਟ ਹੋ ਕੇ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਇਆ ਜਾ ਸਕੇ ਅਤੇ ਉਨ੍ਹਾਂ ਦਾ ਢੁੱਕਵਾਂ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਬਣਾਉਣ ਲਈ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ‘ਆਪਸਾ’ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪਸੀ ਏਕਤਾ, ਸਹਿਯੋਗ ਅਤੇ ਸਾਂਝੇ ਯਤਨਾਂ ਨਾਲ ਹੀ ਨਿੱਜੀ ਸਿੱਖਿਆ ਸੰਸਥਾਵਾਂ ਦੇ ਹਿੱਤਾਂ ਦੀ ਬਿਹਤਰ ਢੰਗ ਨਾਲ ਰਾਖੀ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ * 24 ਨੂੰ ਧਾਰਮਿਕ, ਅਕਾਦਮਿਕ ਅਤ... ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਸਮਾਗਮ ਸੰਬੰਧੀ ਜਥੇ. ਬਾਬਾ ਮੇਜਰ ਸੋਢੀ ਨਾਲ ਬਾਬਾ ਜੀਵਨ ਸਿੰਘ ਭਲਾਈ ਟਰੱਸਟ ਵਲੋਂ ਮੀਟ...
Ad Position 24