20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ * 24 ਨੂੰ ਧਾਰਮਿਕ, ਅਕਾਦਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨਾਲ ਮਨਾਇਆ ਜਾਵੇਗਾ ਸਥਾਪਨਾ ਦਿਵਸ

ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਪ-ਕੁਲਪਤੀ ਪ੍ਰੋ.

Ad Position 21
No active advertisement
ਅਜੀਤ ਡੈਸਕ 21-11-2026
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ 24 ਨਵੰਬਰ ਨੂੰ ਮਨਾਇਆ ਜਾਣ ਵਾਲਾ ਇਹ ਸਮਾਗਮ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਹੋਵੇਗਾ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ.ਐੱਸ. ਚਾਹਲ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਕਮੇਟੀਆਂ ਦੇ ਕਨਵੀਨਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਪ੍ਰੋ. ਚਾਹਲ ਨੇ ਦੱਸਿਆ ਕਿ ਸਥਾਪਨਾ ਦਿਵਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਕਰਨਗੇ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਸਾਬਕਾ ਉਪ-ਕੁਲਪਤੀ ਡਾ. ਜੈ ਰੂਪ ਸਿੰਘ ਅਤੇ ਈਕੋ ਸਿੱਖ ਦੇ ਸੰਸਥਾਪਕ ਅਤੇ ਗਲੋਬਲ ਪ੍ਰਧਾਨ ਡਾ. ਰਜਵੰਤ ਸਿੰਘ ਵਿਸ਼ੇਸ਼ ਅਕਾਦਮਿਕ ਭਾਸ਼ਣ ਦੇਣਗੇ। ਸਥਾਪਨਾ ਦਿਵਸ ਦੇ ਸਮਾਗਮਾਂ ਦੀ ਸ਼ੁਰੂਆਤ ਸਵੇਰੇ 8.15 ਵਜੇ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗੀ। ਇਸ ਤੋਂ ਬਾਅਦ ਸਵੇਰੇ 10 ਵਜੇ ਭਾਈ ਗੁਰਦਾਸ ਲਾਇਬ੍ਰੇਰੀ ਦੇ ਸਾਹਮਣੇ ਲੋਕ ਕਲਾ ਪ੍ਰਦਰਸ਼ਨੀ ਲਗਾਈ ਜਾਵੇਗੀ। ਸਵੇਰੇ 10.30 ਵਜੇ ਗੈਲਰੀ ਹਿਸਟਰੀ ਐਂਡ ਡ੍ਰੀਮਜ਼ ਵਿਖੇ ਚਿੱਤਰਕਲਾ ਪ੍ਰਦਰਸ਼ਨੀ ਲਗਾਈ ਜਾਵੇਗੀ, ਜਿਸ ਵਿਚ ਕਲਾ ਅਤੇ ਵਿਰਾਸਤ ਨਾਲ ਜੁੜੀਆਂ ਕਲਾਕ੍ਰਿਤਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਸਵੇਰੇ 11 ਵਜੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਅਕਾਦਮਿਕ ਭਾਸ਼ਣ ਹੋਣਗੇ, ਜਿਨ੍ਹਾਂ ਵਿਚ ਉੱਘੀਆਂ ਸ਼ਖ਼ਸੀਅਤਾਂ ਆਪਣੇ ਵਿਚਾਰ ਸਾਂਝੇ ਕਰਨਗੀਆਂ। ਇਸ ਤੋਂ ਬਾਅਦ ਦੁਪਹਿਰ 1 ਵਜੇ ਬਹੁ-ਮੰਤਵੀ ਇਨਡੋਰ ਜਿਮਨੇਜ਼ੀਅਮ ਦੇ ਸਾਹਮਣੇ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ। ਸਮਾਗਮਾਂ ਦੀ ਸਮਾਪਤੀ ਸ਼ਾਮ 7 ਵਜੇ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਨਾਲ ਹੋਵੇਗੀ। ਪ੍ਰੋ. ਚਾਹਲ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਇਸ ਦਿਨ ਨੂੰ ਧਾਰਮਿਕ ਸ਼ਰਧਾ, ਅਕਾਦਮਿਕ ਵਿਚਾਰ-ਚਰਚਾ ਅਤੇ ਪੰਜਾਬ ਦੀ ਅਮੀਰ ਕਲਾ ਤੇ ਸੱਭਿਆਚਾਰਕ ਵਿਰਾਸਤ ਦੇ ਸੁਮੇਲ ਵਜੋਂ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮੂਹ ਅਧਿਆਪਕਾਂ, ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ‘ਵਿਰਾਸਤ-ਏ-ਹਿੰਦ’ ਦਾ ਸ਼ਾਨਦਾਰ ਆਯੋਜਨ ਅਗਲੀ ਖ਼ਬਰ ‘ ਆਪਸਾ’ ਦੀ ਨਵੀਂ ਐਗਜ਼ੈਕਟਿਵ ਬਾਡੀ ਦਾ ਗਠਨ, ਕੰਵਲਜੀਤ ਸਿੰਘ ਡੈਨੀ ਸਰਬਸੰਮਤੀ ਨਾਲ ਪ੍ਰਧਾਨ ਚੁਣੇ
Ad Position 24