ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਇਤਿਹਾਸਕ ਨਗਰ ਵਿਖੇ ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਮੂਹ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ, ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜਾ ਅੱਜ ਇੱਥੇ ਬਾਬਾ ਨਾਮਦੇਵ ਜੀ ਧਰਮਸ਼ਾਲਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪ੍ਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੀਆਂ ਬੱਚੀਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ।
ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਇਤਿਹਾਸਕ ਨਗਰ ਵਿਖੇ ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਮੂਹ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ, ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜਾ ਅੱਜ ਇੱਥੇ ਬਾਬਾ ਨਾਮਦੇਵ ਜੀ ਧਰਮਸ਼ਾਲਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪ੍ਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੀਆਂ ਬੱਚੀਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ । ਉਪਰੰਤ ਢਾਡੀ ਭਾਈ ਕੁਲਜੀਤ ਸਿੰਘ, ਕਵੀ ਮੱਖਣ ਸਿੰਘ ਧਾਲੀਵਾਲ, ਪਰਮਜੀਤ ਸਿੰਘ ਭੱਟੀ, ਸਕੱਤਰ ਸਿੰਘ ਨੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਪ੍ਰਧਾਨ ਤੇਜਿੰਦਰ ਸਿੰਘ ਅਠੌਲਾ, ਜਗਜੀਤ ਸਿੰਘ ਧਾਮੀ, ਹਰਜਿੰਦਰ ਸਿੰਘ ਜਿੰਦਾ, ਗੁਰਮੀਤ ਸਿੰਘ ਗੀਤਾ, ਜਸਬੀਰ ਸਿੰਘ ਬਿੱਲਾ, ਰਾਗੀ ਬਲਵਿੰਦਰ ਸਿੰਘ ਕੰਵਲ, ਮਨਜਿੰਦਰ ਸਿੰਘ ਹੀਰਾ, ਸਤਿਬੀਰ ਕੌਰ, ਅਮਰਜੀਤ ਸਿੰਘ ਧਾਮੀ, ਜਸਪਾਲਪ੍ਰੀਤ ਸਿੰਘ ਗੋਲਡੀ, ਹਰਪਾਲਪ੍ਰੀਤ ਸਿੰਘ ਲੱਕੀ, ਕੌਂਸਲਰ ਸੁਖਚੈਨ ਸਿੰਘ ਗਿੱਲ, ਮਾ: ਸਤਵਿੰਦਰ ਸਿੰਘ ਕੰਵਲ, ਬਲਵਿੰਦਰ ਸਿੰਘ ਅਠੌਲਾ, ਡਾ: ਸੁਖਪਾਲ ਸਿੰਘ ਰਤਨ, ਸੰਨਪ੍ਰੀਤ ਸਿੰਘ ਮਣੀ, ਜਸਪਾਲ ਸਿੰਘ, ਹਰਦੀਪ ਸਿੰਘ, ਗੋਲਡੀ ਸਵੀਟਸ, ਧਾਮੀ ਪਰਿਵਾਰ, ਬਾਬਾ ਨਾਮਦੇਵ ਸੁਸਾਇਰਟੀ ਰਈਆ ਦੇ ਸਮੂਹ ਅਹੁਦੇਦਾਰ ਅਤੇ ਹੋਰਨਾਂ ਨੇ ਹਾਜ਼ਰੀ ਭਰੀ ।