ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੀ ਸਰਬਸੰਮਤੀ ਨਾਲ ਹੋਈ ਚੋਣ
ਅਜਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੀ ਅਹਿਮ ਮੀਟਿੰਗ ਦੌਰਾਨ ਯੂਨੀਅਨ ਦੀ ਨਵੀਂ ਤਹਿਸੀਲ ਪੱਧਰੀ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਚੋਣ ਦੌਰਾਨ ਜਸਵਿੰਦਰ ਸਿੰਘ ਨੂੰ ਤਹਿਸੀਲ ਅਜਨਾਲਾ ਦਾ ਪ੍ਰਧਾਨ ਚੁਣਿਆ ਗਿਆ, ਜਦਕਿ ਪਟਵਾਰੀ ਸੰਦੀਪ ਸਿੰਘ ਸੰਧੂ ਨੂੰ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਨੂੰ ਜਨਰਲ ਸਕੱਤਰ ਅਤੇ ਅਨੁਜ ਸ਼ਰਮਾ ਨੂੰ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ।
ਅਜਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੀ ਅਹਿਮ ਮੀਟਿੰਗ ਦੌਰਾਨ ਯੂਨੀਅਨ ਦੀ ਨਵੀਂ ਤਹਿਸੀਲ ਪੱਧਰੀ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਚੋਣ ਦੌਰਾਨ ਜਸਵਿੰਦਰ ਸਿੰਘ ਨੂੰ ਤਹਿਸੀਲ ਅਜਨਾਲਾ ਦਾ ਪ੍ਰਧਾਨ ਚੁਣਿਆ ਗਿਆ, ਜਦਕਿ ਪਟਵਾਰੀ ਸੰਦੀਪ ਸਿੰਘ ਸੰਧੂ ਨੂੰ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਨੂੰ ਜਨਰਲ ਸਕੱਤਰ ਅਤੇ ਅਨੁਜ ਸ਼ਰਮਾ ਨੂੰ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸੋਹੀ ਅਤੇ ਸਾਬਕਾ ਤਹਿਸੀਲ ਪ੍ਰਧਾਨ ਗੁਰਬਾਜ਼ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਨਵ-ਨਿਯੁਕਤ ਤਹਿਸੀਲ ਪ੍ਰਧਾਨ ਪਟਵਾਰੀ ਜਸਵਿੰਦਰ ਸਿੰਘ ਨੇ ਸਮੂਹ ਪਟਵਾਰੀ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਅਨ ਵਲੋਂ ਉਨ੍ਹਾਂ ਨੂੰ ਜੋ ਭਰੋਸਾ ਅਤੇ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਰੇ ਪਟਵਾਰੀ ਸਾਥੀਆਂ ਨੂੰ ਨਾਲ ਲੈ ਕੇ ਯੂਨੀਅਨ ਦੀ ਏਕਤਾ ਅਤੇ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਟਵਾਰੀਆਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਥੀਆਂ ਦੇ ਸਹਿਯੋਗ ਨਾਲ ਯੂਨੀਅਨ ਨੂੰ ਹੋਰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਸੋਹੀ ਵਲੋਂ ਨਵ-ਨਿਯੁਕਤ ਪ੍ਰਧਾਨ ਜਸਵਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸੋਹੀ ਨੇ ਨਵੀਂ ਚੁਣੀ ਗਈ ਤਹਿਸੀਲ ਪੱਧਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੈਵੀਨਿਊ ਪਟਵਾਰ ਯੂਨੀਅਨ ਦੀ ਮਜ਼ਬੂਤੀ ਲਈ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਟਵਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯੂਨੀਅਨ ਹਮੇਸ਼ਾ ਇਕਜੁੱਟ ਹੋ ਕੇ ਸੰਘਰਸ਼ ਕਰਦੀ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਪ੍ਰਧਾਨ ਜਸਵਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਪਟਵਾਰੀ ਸਾਥੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਅਤੇ ਯੂਨੀਅਨ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਹਰਪਾਲ ਸਿੰਘ ਸਮਰਾ, ਸੀਨੀਅਰ ਆਗੂ ਜਸਪਾਲ ਸਿੰਘ ਸੰਧੂ, ਤਹਿਸੀਲ ਅੰਮ੍ਰਿਤਸਰ-2 ਦੇ ਪ੍ਰਧਾਨ ਜੋਬਨਜੀਤ ਸਿੰਘ, ਤਹਿਸੀਲ ਅੰਮ੍ਰਿਤਸਰ-1 ਦੇ ਪ੍ਰਧਾਨ ਮਨਿੰਦਰ ਸਿੰਘ, ਤਹਿਸੀਲ ਬਾਬਾ ਬਕਾਲਾ ਦੇ ਪ੍ਰਧਾਨ ਅੰਗਰੇਜ਼ ਸਿੰਘ, ਸੀਨੀਅਰ ਮੀਤ ਪ੍ਰਧਾਨ ਗੌਰਵ ਮੰਨਣ, ਹਰਦੀਪ ਸਿੰਘ, ਜੈਕਸਨ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਪ੍ਰਦੀਪ ਕੁਮਾਰ ਅਤੇ ਆਕਾਸ਼ਾ ਸਾਹੂ ਸਮੇਤ ਵੱਡੀ ਗਿਣਤੀ ਵਿੱਚ ਪਟਵਾਰੀ ਹਾਜ਼ਰ ਸਨ।