22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜਥੇਦਾਰਾਂ ਦੀ ਨਿਯੁਕਤੀ ਤੇ ਰੁਖਸਤੀ ਦੇ ਨਿਯਮ ਬਣਾਉਣ ਲਈ ਬਣਾਈ ਕਮੇਟੀ ਨੂੰ ਸਮਾਂਬੱਧ ਕੀਤਾ ਜਾਵੇ : ਐਡਵੋਕੇਟ ਬਿੰਦਰਾ

ਅੰਮ੍ਰਿਤਸਰ , 22 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖਾਂ ਦੀ ਮਹਾਨ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ, ਜਿਸ ਦੀ ਸਥਾਪਨਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ ਪੀਰੀ ਦੇ ਸਿਧਾਂਤ ’ਤੇ ਕੀਤੀ ਸੀ, ਦੇ ਕਥਿਤ ਸਿਆਸੀਕਰਨ ’ਤੇ ਚਿੰਤਾ ਪ੍ਰਗਟ ਕਰਦਿਆਂ ਸਿੱਖ ਚਿੰਤਕ ਮੰਚ ਦੇ ਪ੍ਰਧਾਨ ਐਡਵੋਕੇਟ ਆਰ. ਐੱਸ.

Ad Position 21
No active advertisement
ਅਜੀਤ ਡੈਸਕ 23-11-2026
ਅੰਮ੍ਰਿਤਸਰ , 22 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖਾਂ ਦੀ ਮਹਾਨ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ, ਜਿਸ ਦੀ ਸਥਾਪਨਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ ਪੀਰੀ ਦੇ ਸਿਧਾਂਤ ’ਤੇ ਕੀਤੀ ਸੀ, ਦੇ ਕਥਿਤ ਸਿਆਸੀਕਰਨ ’ਤੇ ਚਿੰਤਾ ਪ੍ਰਗਟ ਕਰਦਿਆਂ ਸਿੱਖ ਚਿੰਤਕ ਮੰਚ ਦੇ ਪ੍ਰਧਾਨ ਐਡਵੋਕੇਟ ਆਰ. ਐੱਸ. ਬਿੰਦਰਾ ਨੇ ਕਿਹਾ ਹੈ ਕਿ ਸਮੂਹ ਪੰਥਕ ਜਥੇਬੰਦਦੀਆਂ ਤੇ ਸੰਪਰਦਾਵਾਂ ਮਿਲ ਕੇ ਇਸ ਮਹਾਨ ਸੰਸਥਾ ਦੇ ਸਿਆਸੀਕਰਨ ਤੋਂ ਬਚਾਅ ਕੇ ਇਸ ਦੀ ਮਹਾਨਤਾ ਤੇ ਸਰਬਉੱਚਤਾ ਨੂੰ ਮੁੜ ਬਹਾਲ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਹ ਮਹਾਨ ਸੰਸਥਾ ਕਾਫੀ ਸਮੇਂ ਤੋਂ ਇਕ ਸਿਆਸੀ ਪਰਿਵਾਰ ਦੇ ਕਥਿਤ ਪ੍ਰਭਾਵ ਵਿਚ ਹੋਣ ਕਾਰਨ ਇਸ ਦੀ ਮਾਣ ਮਰਿਆਦਾ ਨੂੰ ਢਾਹ ਲੱਗ ਰਹੀ ਹੈ। ਐਡਵੋਕੇਟ ਬਿੰਦਰਾ ਨੇ ਕਿਹਾ ਕਿ ਕੁਝ ਸਮਾਂ ਪਹਿਲਾ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰਾਂ ਦੀ ਨਿਯੁਕਤੀ ਤੇ ਰੁਖਸਤੀ ਦੇ ਨਿਯਮ ਬਣਾਉਣ ਲਈ ਕਮੇਟੀ ਬਣਾਈ ਗਈ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਉਸ ਕਮੇਟੀ ਨੇ ਅਜੇ ਤੱਕ ਇਸ ਸੰਬੰਧ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਇਸ ਸੰਬੰਧ ਵਿਚ ਬਣਾਈ ਕਮੇਟੀ ਨੂੰ ਸਮਾਂਬੱਧ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਮਿਸ਼ਰੀ ਖਾਂ ਵਿਖੇ 15ਵਾਂ ਮਹਾਨ ਰਾਤਰੀ ਗੁਰਮਤਿ ਸਮਾਗਮ ਅਗਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਪੈਦਲ ਜਾ ਰਹੀ ਇਕ ਔਰਤ ਪਾਸੋਂ ਪਰਸ ਖੋਹਣ ਦਾ ਮਾਮਲਾ ਗ੍ਰਿਫਤਾਰ ਮੁਲਜ਼ਮਾਂ ਨੂੰ ਹੋਈ 10-10 ਸਾਲ ਦੀ...
Ad Position 24