22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਚੱਕ ਮਿਸ਼ਰੀ ਖਾਂ ਵਿਖੇ 15ਵਾਂ ਮਹਾਨ ਰਾਤਰੀ ਗੁਰਮਤਿ ਸਮਾਗਮ

ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 15ਵਾਂ ਮਹਾਨ ਰਾਤਰੀ ਗੁਰਮਤਿ ਸਮਾਗਮ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਐੱਨ. ਆਰ.

Ad Position 21
No active advertisement
ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਜਥੇ ਤੇ ਬਾਬਾ ਕੁਲਬੀਰ ਸਿੰਘ ਨੂੰ ਸਨਮਾਨਿਤ ਕਰਨ ਸਮੇਂ ਡਾ. ਕਾਰਜ ਸਿੰਘ ਢਿੱਲੋਂ, ਅਵਤਾਰ ਸਿੰਘ ਖਾਲਸਾ ਤੇ ਹੋਰ। ਤਸਵੀਰ : ਗੁਰਵਿੰਦਰ ਸਿੰਘ ਕਲਸੀ 23-11-2026
ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 15ਵਾਂ ਮਹਾਨ ਰਾਤਰੀ ਗੁਰਮਤਿ ਸਮਾਗਮ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਐੱਨ. ਆਰ.ਆਈ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਪੰਥ ਦੇ ਮਹਾਨ ਕਥਾਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ , ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਚਰਨ ਸਿੰਘ ਕਥਾ ਵਾਚਕ, ਭਾਈ ਸੰਦੀਪ ਸਿੰਘ ਮਹਿਮਾ ਕਵੀਸ਼ਰੀ ਜਥਾ, ਬੀਬੀ ਦਲੇਰ ਕੌਰ ਖਾਲਸਾ ਦਾ ਢਾਡੀ ਜਥਾ, ਭਾਈ ਇੰਦਰ ਸਿੰਘ ਔਲਖ ਦਾ ਕਵੀਸ਼ਰੀ ਜਥਾ ਅਤੇ ਭਾਈ ਕਸ਼ਮੀਰ ਸਿੰਘ ਤਾਜੇ ਚੱਕ ਦੇ ਜਥਿਆਂ ਨੇ ਜੁੜ ਬੈਠੀ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਆਏ ਹੋਏ ਜਥੇ ਤੇ ਸੰਤ ਮਹਾਂਪੁਰਸ਼ਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਆਦਿ ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਡਾਕਟਰ ਕਾਰਜ ਸਿੰਘ ਢਿੱਲੋਂ, ਅਵਤਾਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਬਾਬਾ ਨਿਰਮਲ ਸਿੰਘ, ਜੁਝਾਰ ਸਿੰਘ ਠੇਕੇਦਾਰ, ਜਗਬੀਰ ਸਿੰਘ ਜੱਗੋ, ਜੋਰਾਵਰ ਸਿੰਘ, ਇਕਬਾਲ ਸਿੰਘ, ਗੁਰਨਾਮ ਸਿੰਘ ਬਾਬਾ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਦਾ ਇੰਗਲੈਂਡ ’ ਚ ‘ ਲੈਸਟਰ ਕਮਿਊਨਿਟੀ ਆਨਰਜ਼ ਐਵਾਰਡ ’ ਨਾਲ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਜਥੇਦਾਰਾਂ ਦੀ ਨਿਯੁਕਤੀ ਤੇ ਰੁਖਸਤੀ ਦੇ ਨਿਯਮ ਬਣਾਉਣ ਲਈ ਬਣਾਈ ਕਮੇਟੀ ਨੂੰ ਸਮਾਂਬੱਧ ਕੀਤਾ ਜਾਵੇ : ਐਡਵੋਕੇਟ ਬਿੰਦਰਾ
Ad Position 24