22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੂਬੇਦਾਰ ਹਰਜੀਤ ਸਿੰਘ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਤੋਂ ਚਮਕੌਰ ਸਾਹਿਬ ਲਈ ਜਥਾ ਰਵਾਨਾ

ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੱਧਰ ਦਾ ਮਹਾਨ ਗੁਰਮਤਿ ਸਮਾਗਮ ਸਮੂਹ ਖਾਲਸਾ ਪੰਥ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਅਤੇ ਜ: ਬਾਬਾ ਕੁਲਵਿੰਦਰ ਸਿੰਘ ਮੁਖੀ ਤਰਨਾ ਦਲ 96 ਕਰੋੜੀ ਚਮਕੌਰ ਸਾਹਿਬ ਅਤੇ ਸਮੂਹ ਨਿਹੰਗ ਸਿੰਘ ਦਲਾਂ ਪੰਥਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਇਸ ਮਹਾਨ ਗੁਰਮਤਿ ਸਮਾਗਮ ਵਿਚ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਅੰਮ੍ਰਿਤਸਰ (ਰਜਿ:) ਪੰਜਾਬ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦਾ ਜਥਾ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਪੰਜ਼ਾਬ ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਤੋਂ ਅਰਦਾਸ ਬੇਨਤੀ ਕਰਕੇ ਰਵਾਨਾ ਹੋਇਆ ।

Ad Position 21
No active advertisement
ਅਜੀਤ ਡੈਸਕ 23-11-2026
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੱਧਰ ਦਾ ਮਹਾਨ ਗੁਰਮਤਿ ਸਮਾਗਮ ਸਮੂਹ ਖਾਲਸਾ ਪੰਥ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਅਤੇ ਜ: ਬਾਬਾ ਕੁਲਵਿੰਦਰ ਸਿੰਘ ਮੁਖੀ ਤਰਨਾ ਦਲ 96 ਕਰੋੜੀ ਚਮਕੌਰ ਸਾਹਿਬ ਅਤੇ ਸਮੂਹ ਨਿਹੰਗ ਸਿੰਘ ਦਲਾਂ ਪੰਥਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਇਸ ਮਹਾਨ ਗੁਰਮਤਿ ਸਮਾਗਮ ਵਿਚ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਅੰਮ੍ਰਿਤਸਰ (ਰਜਿ:) ਪੰਜਾਬ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦਾ ਜਥਾ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਪੰਜ਼ਾਬ ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਤੋਂ ਅਰਦਾਸ ਬੇਨਤੀ ਕਰਕੇ ਰਵਾਨਾ ਹੋਇਆ । ਜਿਕਰਯੋਗ ਹੈ ਕਿ ਚਮਕੌਰ ਸਾਹਿਬ ਜਾਣ ਲਈ ਬੱਸਾਂ ਦੀ ਸੇਵਾ ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੇ ਐੱਮ. ਡੀ. ਕੁਲਬੀਰ ਸਿੰਘ ਮਾਨ ਵਲੋਂ ਕੀਤੀ ਗਈ । ਇਸ ਮੌਕੇ ਗੁਰਮੀਤ ਸਿੰਘ ਵਡਾਲਾ, ਪ੍ਰਧਾਨ ਭਜਨ ਸਿੰਘ ਰਈਆ, ਮਹਾਂ ਕਾਲ ਜ: ਬਾਬਾ ਧੰਨਾ ਸਿੰਘ ਗੁਲਸ਼ਨ ਦਾ ਕਵੀਸ਼ਰੀ ਜਥਾ, ਜ: ਤਰਸੇਮ ਸਿੰਘ ਠੱਠੀਆਂ, ਫੋਰਮੈਨ ਦਲਬੀਰ ਸਿੰਘ, ਐੱਮ. ਸੀ. ਮਨਜੀਤ ਕੌਰ, ਬੀਬੀ ਮਨਿੰਦਰ ਕੌਰ, ਡਾ; ਗੁਰਪ੍ਰੀਤ ਕੌਰ, ਮਨੋਹਰ ਸਿੰਘ, ਕੈਪਟਨ ਜਸਮੇਲ ਸਿੰਘ ਜੋਧੇ, ਜਗਤਾਰ ਸਿੰਘ ਡੇਹਰੀਵਾਲ, ਐਡਵੋਕੇਟ ਗੁਰਜੀਤ ਸਿੰਘ-ਹਰਜਿੰਦਰ ਸਿੰਘ ਅਤੇ ਮਨੋਹਰ ਸਿੰਘ ਬਾਬਾ ਬਕਾਲਾ, ਬੀਬੀ ਸਿਮਰਨਜੀਤ ਕੌਰ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜੋਧੇ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਭਾਈ ਜਸਵੀਰ ਸਿੰਘ ਖ਼ਾਲਸਾ ਜਥੇ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਗ੍ਰਹਿ ਪੁੱਜੇ
Ad Position 24