22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਈ.ਟੀ.ਓ. ਨੇ ਪਿੰਡ ਠੱਠੀਆਂ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਰੱਖਿਆ ਨੀਂਹ ਪੱਥਰ

ਜੰਡਿਆਲਾ ਗੁਰੂ, 22 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 23-11-2026
ਜੰਡਿਆਲਾ ਗੁਰੂ, 22 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਠੱਠੀਆਂ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੈਂਟਰ ਦੇ ਨਿਰਮਾਣ ਨਾਲ ਪਿੰਡ ਠੱਠੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਹੈਲਥ ਐਂਡ ਵੈਲਨੈੱਸ ਸੈਂਟਰ ਵਿਚ ਡਾਕਟਰ ਰੂਮ, ਡੇਅ ਕੇਅਰ ਰੂਮ, ਵੈਲਨੈੱਸ ਰੂਮ, ਲੈਬ, ਰਿਕਾਰਡ ਰੂਮ ਅਤੇ ਟਾਇਲਟ ਬਲਾਕ ਆਦਿ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਹੈਲਥ ਐਂਡ ਵੈਲਨੈੱਸ ਸੈਂਟਰ ਬਹੁਤ ਜਲਦ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ ਦੇ ਸ਼ੁਰੂ ਹੋਣ ਨਾਲ ਪਿੰਡ ਠੱਠੀਆਂ ਸਮੇਤ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਸਾਲਾਨਾ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਵਿਚ ਨਾਮਵਰ ਸਾਹਿਤਕਾਰਾਂ ਵਲੋਂ ਕਵਿੱਤਰੀ ਆਤਮਜੀਤ ਕੌਰ ਆਤਮ ਦੀ ਪਲੇਠੀ ਪੁਸਤਕ ‘ਕੁਦਰਤਨਾਮਾ’ ਲੋਕ ਅਰਪਣ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜੋਧੇ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ
Ad Position 24