22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਕੋਹਾਲੀ ਤੋਂ ਅੱਜ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ ਨੂੰ ਪਿੰਡ ਕੋਹਾਲੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਜਸਬੀਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 23-11-2026
ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ ਨੂੰ ਪਿੰਡ ਕੋਹਾਲੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਜਸਬੀਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਜਾਣ ਵਾਲੇ ਇਸ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸਮੂਹ ਸੰਗਤ ਨੂੰ ਨਗਰ ਕੀਰਤਨ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਕਾਸ ਕਾਰਜਾਂ ਤੇ ਲੋਕ ਭਲਾਈ ਰਾਹੀਂ ਹੀ ਪ੍ਰਭਾਸ਼ਿਤ ਹੁੰਦੀ ਹੈ ਅਸਲ ਲੋਕ ਸੇਵਾ- ਰਾਜ ਕੁਮਾਰ ਲੁੱਧੜ ਅਗਲੀ ਖ਼ਬਰ ਅੱਜ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਵੇਗੀ ਸਰੋਵਰ ਪੂਜਾ, ਮੱਛੀ ਨੂੰ ਪਾਈ ਜਾਵੇਗੀ ਸੋਨੇ ਦੀ ਨੱਥ- ਮਹੰਤ ਮਲਕੀਤ ਨਾਥ
Ad Position 24