ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਦੀ ਥਾਂ ਪੁਲ ਦਾ ਨਾਮ ‘ਨਿਤੀਸ਼ ਸੇਤੂ’ ਰੱਖਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ : ਸੁਰਿੰਦਰਪਾਲ ਸਿੰਘ ਤਾਲਬਪੁਰਾ
ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਵਲੋਂ ਕੱਚੀ ਦਰਗਾਹ-ਬਿਦੂਪੁਰ ਛੇ-ਮਾਰਗੀ ਪੁਲ ਦਾ ਨਾਮ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਣ ਦੀ ਬਜਾਏ ਬਦਲ ਕੇ ‘ਨਿਤੀਸ਼ ਸੇਤੂ’ ਰੱਖਣ ਦੇ ਫੈਸਲੇ ਦੀ ਅਸੀਂ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ। ਸ੍ਰੀ ਪਟਨਾ ਸਾਹਿਬ ਦੀ ਪਵਿੱਤਰ ਧਰਤੀ ਨਾਲ ਜੁੜੀਆਂ ਸਿੱਖ ਭਾਵਨਾਵਾਂ ਨੂੰ ਅਣਗੌਲਿਆਂ ਕਰਕੇ ਲਿਆ ਗਿਆ ਇਹ ਫੈਸਲਾ ਬੇਹੱਦ ਮੰਦਭਾਗਾ ਹੈ।
ਸ
ਸੁਰਿੰਦਰਪਾਲ ਸਿੰਘ ਤਾਲਬਪੁਰਾ।
23-11-2026
ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਵਲੋਂ ਕੱਚੀ ਦਰਗਾਹ-ਬਿਦੂਪੁਰ ਛੇ-ਮਾਰਗੀ ਪੁਲ ਦਾ ਨਾਮ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਣ ਦੀ ਬਜਾਏ ਬਦਲ ਕੇ ‘ਨਿਤੀਸ਼ ਸੇਤੂ’ ਰੱਖਣ ਦੇ ਫੈਸਲੇ ਦੀ ਅਸੀਂ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ। ਸ੍ਰੀ ਪਟਨਾ ਸਾਹਿਬ ਦੀ ਪਵਿੱਤਰ ਧਰਤੀ ਨਾਲ ਜੁੜੀਆਂ ਸਿੱਖ ਭਾਵਨਾਵਾਂ ਨੂੰ ਅਣਗੌਲਿਆਂ ਕਰਕੇ ਲਿਆ ਗਿਆ ਇਹ ਫੈਸਲਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਇਸ ਕਦਮ ਨਾਲ ਭਾਜਪਾ ਦਾ ਸਿੱਖ ਵਿਰੋਧੀ ਅਤੇ ਦੋਹਰਾ ਚਿਹਰਾ ਇਕ ਵਾਰ ਫਿਰ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਨੂੰ ਪੁਰਜ਼ੋਰ ਅਪੀਲ ਕਰਦੇ ਹਾਂ ਕਿ ਉਹ ਇਸ ਗੰਭੀਰ ਮਸਲੇ ਦਾ ਤੁਰੰਤ ਨੋਟਿਸ ਲੈਣ ਅਤੇ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਨ। ਇਸ ਦੇ ਨਾਲ ਹੀ ਜਨਤਾ ਦਲ (ਯੂਨਾਈਟਡ) ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਵੀ ਇਸ ਸਾਰੇ ਮਾਮਲੇ ’ਤੇ ਆਪਣੀ ਚੁੱਪ ਤੋੜਨੀ ਚਾਹੀਦੀ ਹੈ ਅਤੇ ਸਮੁੱਚੀ ਸਿੱਖ ਸੰਗਤ ਦੇ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।