23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਥਾਣਾ ਅਜਨਾਲਾ ਮਾਮਲੇ ’ਚ ਜੇਲ੍ਹ ਤੋਂ ਰਿਹਾਅ ਹੋਏ ਪਹਿਲੇ ਸਿੱਖ ਨੌਜਵਾਨ ਨੂੰ ਨਰਿੰਦਰ ਕੌਰ ਕਲਸੀ ਨੇ ਕੀਤਾ ਸਨਮਾਨਿਤ

ਗੱਗੋਮਾਹਲ, 22 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਅਜਨਾਲਾ ਮਾਮਲੇ ਵਿਚ ਰਿਹਾਅ ਹੋ ਕੇ ਆਏ ਸਿੱਖ ਨੌਜਵਾਨ ਗੁਰਜੋਤ ਸਿੰਘ ਪੁੱਤਰ ਲਖਬੀਰ ਸਿੰਘ ਪਿੰਡ ਅਵਾਣ ਦੇ ਪਰਿਵਾਰ ਨਾਲ ਖੁਸ਼ੀ ਸਾਂਝੀ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਉਮੀਦਵਾਰ ਦਲਜੀਤ ਸਿੰਘ ਕਲਸੀ ਦੀ ਧਰਮ ਪਤਨੀ ਤੇ ਹਲਕਾ ਇੰਚਾਰਜ ਨਰਿੰਦਰ ਕੌਰ ਕਲਸੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਤੇ ਉਨ੍ਹਾਂ ਪਰਿਵਾਰ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਦਰਜ ਝੂਠੇ ਪਰਚਿਆਂ ’ਚ ਨਾਮਜਦ ਨੌਜਵਾਨਾਂ ਨੂੰ ਮਾਣਯੋਗ ਅਦਾਲਤਾਂ ਵਲੋਂ ਰਾਹਤ ਦੇਣਾ ਉਨ੍ਹਾਂ ਦੀ ਜਿੱਤ ਹੈ । ਉਨ੍ਹਾਂ ਕਿਹਾ ਕਿ ਨਾਜਾਇਜ਼ ਤੌਰ ’ਤੇ ਸਜ਼ਾ ਭੁਗਤ ਰਹੇ ਸਾਂਸਦ ਅੰਮ੍ਰਿਤਪਾਲ ਸਿੰਘ ਖਾਲਸਾ, ਦਲਜੀਤ ਸਿੰਘ ਕਲਸੀ ਸਮੇਤ ਝੂਠੇ ਕੇਸਾਂ ਵਿਚ ਫਸਾਏ ਬਾਕੀ ਸਿੰਘ ਵੀ ਜੇਲ੍ਹ ਦੀਆਂ ਕਾਲ ਕੋਠੜੀਆਂ ਵਿਚੋਂ ਜਲਦ ਬਾਹਰ ਆਉਣਗੇ ।

Ad Position 21
No active advertisement
ਅਜੀਤ ਡੈਸਕ 23-11-2026
ਗੱਗੋਮਾਹਲ, 22 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਅਜਨਾਲਾ ਮਾਮਲੇ ਵਿਚ ਰਿਹਾਅ ਹੋ ਕੇ ਆਏ ਸਿੱਖ ਨੌਜਵਾਨ ਗੁਰਜੋਤ ਸਿੰਘ ਪੁੱਤਰ ਲਖਬੀਰ ਸਿੰਘ ਪਿੰਡ ਅਵਾਣ ਦੇ ਪਰਿਵਾਰ ਨਾਲ ਖੁਸ਼ੀ ਸਾਂਝੀ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਉਮੀਦਵਾਰ ਦਲਜੀਤ ਸਿੰਘ ਕਲਸੀ ਦੀ ਧਰਮ ਪਤਨੀ ਤੇ ਹਲਕਾ ਇੰਚਾਰਜ ਨਰਿੰਦਰ ਕੌਰ ਕਲਸੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਤੇ ਉਨ੍ਹਾਂ ਪਰਿਵਾਰ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਦਰਜ ਝੂਠੇ ਪਰਚਿਆਂ ’ਚ ਨਾਮਜਦ ਨੌਜਵਾਨਾਂ ਨੂੰ ਮਾਣਯੋਗ ਅਦਾਲਤਾਂ ਵਲੋਂ ਰਾਹਤ ਦੇਣਾ ਉਨ੍ਹਾਂ ਦੀ ਜਿੱਤ ਹੈ । ਉਨ੍ਹਾਂ ਕਿਹਾ ਕਿ ਨਾਜਾਇਜ਼ ਤੌਰ ’ਤੇ ਸਜ਼ਾ ਭੁਗਤ ਰਹੇ ਸਾਂਸਦ ਅੰਮ੍ਰਿਤਪਾਲ ਸਿੰਘ ਖਾਲਸਾ, ਦਲਜੀਤ ਸਿੰਘ ਕਲਸੀ ਸਮੇਤ ਝੂਠੇ ਕੇਸਾਂ ਵਿਚ ਫਸਾਏ ਬਾਕੀ ਸਿੰਘ ਵੀ ਜੇਲ੍ਹ ਦੀਆਂ ਕਾਲ ਕੋਠੜੀਆਂ ਵਿਚੋਂ ਜਲਦ ਬਾਹਰ ਆਉਣਗੇ । ਇਸ ਮੌਕੇ ਉਨ੍ਹਾਂ ਨਾਲ ਚੋਣ ਇੰਚਾ: ਕਾਬਲ ਸਿੰਘ ਸ਼ਾਹਪੁਰ, ਜ਼ਿਲ੍ਹਾ ਅੰਮ੍ਰਿਤਸਰ ਦੇ ਯੂਥ ਪ੍ਰਧਾਨ ਗੁਰਵਿੰਦਰ ਸਿੰਘ ਝੰਡੇਰ ਸਮੇਤ ਕਈ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਲੋਪੋਕੇ ਪੁਲਿਸ ਦੀ ਵੱਡੀ ਕਾਰਵਾਈ: 9 ਕਿੱਲੋ 700 ਗ੍ਰਾਮ ਹੈਰੋਇਨ ਤੇ 1 ਕਿੱਲੋ ਅਫ਼ੀਮ ਸਮੇਤ 2 ਤਸਕਰ ਕਾਬੂ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਦੀ ਥਾਂ ਪੁਲ ਦਾ ਨਾਮ ‘ਨਿਤੀਸ਼ ਸੇਤੂ’ ਰੱਖਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ : ਸੁਰਿੰਦਰਪ...
Ad Position 24