23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਲੋਪੋਕੇ ਪੁਲਿਸ ਦੀ ਵੱਡੀ ਕਾਰਵਾਈ: 9 ਕਿੱਲੋ 700 ਗ੍ਰਾਮ ਹੈਰੋਇਨ ਤੇ 1 ਕਿੱਲੋ ਅਫ਼ੀਮ ਸਮੇਤ 2 ਤਸਕਰ ਕਾਬੂ

ਚੋਗਾਵਾਂ, 22 ਨਵੰਬਰ ( ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਕੁੱਲ 9 ਕਿੱਲੋ 700 ਗ੍ਰਾਮ ਹੈਰੋਇਨ ਅਤੇ 1 ਕਿੱਲੋ ਅਫ਼ੀਮ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.

Ad Position 21
No active advertisement
ਡੀ.ਐੱਸ.ਪੀ. ਜਗਬੀਰ ਸਿੰਘ ਔਲਖ। 23-11-2026
ਚੋਗਾਵਾਂ, 22 ਨਵੰਬਰ ( ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਕੁੱਲ 9 ਕਿੱਲੋ 700 ਗ੍ਰਾਮ ਹੈਰੋਇਨ ਅਤੇ 1 ਕਿੱਲੋ ਅਫ਼ੀਮ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਐੱਸ.ਆਈ. ਜਸਦੀਪ ਸਿੰਘ ਦੀ ਟੀਮ ਨੇ ਅੱਡਾ ਵਣੀਏਕੇ ਤੋਂ ਮੁਖ਼ਬਰੀ ਦੇ ਆਧਾਰ ’ਤੇ ਕਰਨਦੀਪ ਸਿੰਘ ਵਾਸੀ ਚੋਗਾਵਾਂ ਨੂੰ 5 ਕਿੱਲੋ ਹੈਰੋਇਨ ਅਤੇ ਐਕਟਿਵਾ ਸਮੇਤ ਕਾਬੂ ਕੀਤਾ। ਦੂਜੇ ਮਾਮਲੇ ਲੋਪੋਕੇ ਪੁਲਿਸ ਪਾਰਟੀ ਦੀ ਟੀਮ ਨੇ ਪੁਲ ਡਰੇਨ ਚੋਗਾਵਾਂ ਤੋਂ ਵੀਰਪ੍ਰਤਾਪ ਸਿੰਘ ਵਾਸੀ ਚਵਿੰਡਾ ਖ਼ੁਰਦ ਨੂੰ 4 ਕਿੱਲੋ 700 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਬੀ.ਐੱਸ.ਐੱਫ. (100 ਬਟਾਲੀਅਨ) ਵਲੋਂ ਪੇਸ਼ ਕੀਤੇ ਗਏ ਇਕ ਪੈਕੇਟ ਵਿਚੋਂ 1 ਕਿੱਲੋ ਗ੍ਰਾਮ ਅਫ਼ੀਮ ਬਰਾਮਦ ਹੋਈ, ਜਿਸ ਸੰਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤਿੰਨੋਂ ਮਾਮਲਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਤੋਂ ਸ਼ਰਧਾ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਥਾਣਾ ਅਜਨਾਲਾ ਮਾਮਲੇ ’ਚ ਜੇਲ੍ਹ ਤੋਂ ਰਿਹਾਅ ਹੋਏ ਪਹਿਲੇ ਸਿੱਖ ਨੌਜਵਾਨ ਨੂੰ ਨਰਿੰਦਰ ਕੌਰ ਕਲਸੀ ਨੇ ਕੀਤਾ ਸਨਮਾਨਿਤ
Ad Position 24