22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਐੱਸ.ਕੇ.ਐੱਮ. ਵਲੋਂ 26 ਨੂੰ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ

ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੀ ਗਈ ਵਾਅਦਾ ਖਿਲਾਫ਼ੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ.

Ad Position 21
No active advertisement
ਅਜੀਤ ਡੈਸਕ 23-11-2026
ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੀ ਗਈ ਵਾਅਦਾ ਖਿਲਾਫ਼ੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਵਲੋਂ ਮਾਝਾ, ਦੁਆਬਾ ਅਤੇ ਮਾਲਵਾ ਖਿੱਤੇ ਵਿਚ ਚਾਰ ਵੱਡੀਆਂ ਰੈਲੀਆਂ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸੇ ਤਹਿਤ 26 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਸਰੂਪ ਰਾਣੀ ਸਰਕਾਰੀ ਕਾਲਜ ਨਜ਼ਦੀਕ ਜ਼ਿਲ੍ਹਾ ਕੰਪਲੈਕਸ ਵਿਚ ਐੱਸ.ਕੇ.ਐੱਮ. ਵਿਚ ਸ਼ਾਮਲ ਜਥੇਬੰਦੀਆਂ ਵਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ। ਰੈਲੀ ਨੂੰ ਕਾਮਯਾਬ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਲਾਮਬੰਦੀ ਮੁਹਿੰਮ ਤਹਿਤ ਚੌਗਾਵਾਂ ਬਲਾਕ ਦੀ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ, ਬਲਾਕ ਪ੍ਰਧਾਨ ਸੁਖਰਾਜ ਸਿੰਘ ਲਾਡੀ ਨੂਰੋਵਾਲ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਕਾਬਲ ਸਿੰਘ ਛੀਨਾ ਨੇ ਦੋਸ਼ ਲਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੱਤ ਦਿਨਾਂ ਚੰਡੀਗੜ੍ਹ ਧਰਨੇ ਦੌਰਾਨ ਕੀਤੇ ਲਿਖਤੀ ਵਾਅਦਿਆਂ ਤੋਂ ਮੁੱਕਰ ਗਈ ਹੈ। ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੀ ਐਮ.ਐੱਸ.ਪੀ. ਦੇ ਗਰੰਟੀ ਕਾਨੂੰਨ, ਅੰਦੋਲਨ ਦੌਰਾਨ ਬਣੇ ਕੇਸ ਰੱਦ ਕਰਨ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਲਿਖਤੀ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਦੋਵਾਂ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਕੱਚਾ ਚਿੱਠਾ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਇਸ ਮੌਕੇ ਕਿਸਾਨ ਆਗੂ ਕਸ਼ਮੀਰ ਸਿੰਘ ਡੱਗ ਤੂਤ, ਅਜੀਤ ਸਿੰਘ ਭੱਗੂਪੁਰ ਬੇਟ, ਜਸਬੀਰ ਸਿੰਘ ਨੂਰੋਵਾਲ, ਗੁਰਮੇਜ ਸਿੰਘ ਡੱਗ ਤੂਤ, ਸਲਵਿੰਦਰ ਸਿੰਘ ਭਿੰਡੀ ਨੈਨ, ਕੁਲਦੀਪ ਸਿੰਘ ਸ਼ਾਹਪੁਰ, ਬਲਜੀਤ ਸਿੰਘ ਨੂਰੋਵਾਲ, ਸੁਖਦੀਪ ਸਿੰਘ ਵੇਹਰਾ, ਮੰਗਾ ਸਿੰਘ ਭਿੰਡੀ ਨੈਨ, ਬੇਅੰਤ ਸਿੰਘ ਭਿੰਡੀ ਸੈਦਾਂ, ਮੰਗਾ ਸਿੰਘ ਕਾਕੜ ਤਰੀਨ, ਕਾਲਾ ਸਿੰਘ ਵੇਹਰਾ, ਡਾ. ਲਾਭ ਸਿੰਘ ਸੈਦਪੁਰ, ਪ੍ਰੀਤਮ ਸਿੰਘ ਤੂਰ ਅਤੇ ਡਾਕਟਰ ਜਸਵਿੰਦਰ ਸਿੰਘ ਤੂਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਿੰਡੀ ਸੈਦਾਂ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਪਿਸਟਲ ਅਤੇ 2 ਮੈਗਜ਼ੀਨਾਂ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਤਾਰੋਂ ਪਾਰ ਬੀਜੀ ਕਣਕ ਦੀ ਫ਼ਸਲ ਧੱਕੇ ਨਾਲ ਵਾਹ ਕੇ ਬਰਬਾਦ ਕਰਨ ਦੇ ਲਗਾਏ ਦੋਸ਼, ਪੁਲਿਸ ਵਲੋਂ ਜਾਂਚ ਸ਼ੁਰੂ
Ad Position 24