ਭਿੰਡੀ ਸੈਦਾਂ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਪਿਸਟਲ ਅਤੇ 2 ਮੈਗਜ਼ੀਨਾਂ ਸਮੇਤ ਦੋ ਨੌਜਵਾਨ ਕਾਬੂ
ਅਜਨਾਲਾ, 22 ਨਵੰਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.
ਅਜਨਾਲਾ, 22 ਨਵੰਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਬੀ.ਐੱਸ.ਐੱਫ. ਨਾਲ ਕੀਤੇ ਸਾਂਝੇ ਅਪਰੇਸ਼ਨ ਦੌਰਾਨ ਸਰਹੱਦ ਨੇੜਿਉਂ ਗਵਾਂਢੀ ਮੁਲਕ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ ਪਿਸਟਲ ਅਤੇ ਮੈਗਜ਼ੀਨਾਂ ਨੂੰ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਵਿਖੇ ਤਾਇਨਾਤ ਏ.ਐੱਸ.ਆਈ. ਦਿਲਬਾਗ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦ ਭਿੰਡੀ ਔਲਖ ਧੁੱਸੀ ਬੰਨ੍ਹ ਨਜ਼ਦੀਕ ਕਮਾਦ ਦੇ ਖੇਤਾਂ ਕੋਲ ਪੁੱਜੇ ਤਾਂ ਬੀ.ਐੱਸ.ਐੱਫ. 45 ਬਟਾਲੀਅਨ ਦੇ ਕੰਪਨੀ ਕਮਾਂਡਰ ਦੇ ਮੈਸੇਜ ਦਿੱਤਾ ਕਿ ਧੁੱਸੀ ਬੰਨ੍ਹ ਨਜ਼ਦੀਕ ਖੇਤਾਂ ਤੇ ਇਕ ਡਰੋਨ ਚੱਕਰ ਲਗਾ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਅਤੇ ਬੀ.ਐੱਸ.ਐੱਫ. ਦੀ ਸਾਂਝੀ ਟੀਮ ਵਲੋਂ ਜਦ ਕਮਾਦ ਨਜ਼ਦੀਕ ਜਾ ਕੇ ਦੇਖਿਆ ਤਾਂ ਦੋ ਨੌਜਵਾਨ ਮੋਟਰਸਾਈਕਲ ਤੇ ਭੱਜਣ ਦੀ ਤਾਕਤ ਵਿਚ ਸਨ ਜਿਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੋਂ ਪਹਿਲਾਂ ਇਕ ਨੌਜਵਾਨ ਬੋਹੜ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਫ਼ੋਨ ਰਾਹੀਂ ਪਾਕਿਸਤਾਨ ਗੱਲ ਕਰਕੇ ਡਰੋਨ ਰਾਹੀਂ ਇਕ ਪਿਸਟਲ ਮੰਗਵਾਇਆ ਹੈ ਤੇ ਡਰੋਨ ਕਮਾਦ ਦੇ ਖੇਤਾਂ ਵਿਚ ਪਿਸਟਲ ਤੇ ਮੈਗਜ਼ੀਨ ਸੁੱਟ ਕੇ ਚਲਾ ਗਿਆ ਹੈ। ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਜਦੋਂ ਉਕਤ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਪਿਸਟਲ ਅਤੇ 2 ਮੈਗਜ਼ੀਨ ਬਰਾਮਦ ਹੋਏ। ਉਨ੍ਹਾਂ ਅੱਗੇ ਦੱਸਿਆ ਕਿ ਬੋਹੜ ਸਿੰਘ ਵਾਸੀ ਪੁੱਤਰ ਅਨੋਖ ਸਿੰਘ ਵਾਸੀ ਸੈਦਪੁਰ ਕਲਾਂ ਅਤੇ ਉਸਦੇ ਸਾਥੀ ਜਸਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਸ਼ਾਹਲੀਵਾਲ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।