ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਦਾ ਅਹਿਮ ਰੋਲ ਹੋਵੇਗਾ : ਜੇ. ਪੀ. ਸਹਿਣੇਵਾਲੀ
ਜੈਂਤੀਪੁਰ, 22 ਨਵੰਬਰ (ਭੁਪਿੰਦਰ ਸਿੰਘ ਗਿੱਲ)-ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਦਾ ਅਹਿਮ ਰੋਲ ਹੋਵੇਗਾ। ਜਿਸ ਦਾ ਪ੍ਰਗਟਾਵਾ ਕਰਦਿਆਂ ਨਰਿੰਦਰ ਸਿੰਘ ਜੇ.
ਜੈਂਤੀਪੁਰ, 22 ਨਵੰਬਰ (ਭੁਪਿੰਦਰ ਸਿੰਘ ਗਿੱਲ)-ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਦਾ ਅਹਿਮ ਰੋਲ ਹੋਵੇਗਾ। ਜਿਸ ਦਾ ਪ੍ਰਗਟਾਵਾ ਕਰਦਿਆਂ ਨਰਿੰਦਰ ਸਿੰਘ ਜੇ. ਪੀ. ਸਹਿਣੇਵਾਲੀ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੂੰ ਜਿਤਾਉਣ ਲਈ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਯੂਥ ਆਗੂਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਿੰਡ ਪਿੰਡ ਜਾ ਕੇ ਅਹਿਮ ਭੁਮਿਕਾ ਨਿਭਾਉਣਗੇ । ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਯੂਥ ਆਗੂਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ । ਇਸ ਮੌਕੇ ਨਰਿੰਦਰ ਸਿੰਘ ਜੇ ਪੀ, ਮੱਸਾ ਸਿੰਘ, ਅਰਬਿੰਦਰ ਸਿੰਘ, ਅਮਰਜੀਤ ਸਿੰਘ,ਗੁਰਲਾਲ ਸਿੰਘ,ਗੁਰਮੀਤ ਸਿੰਘ,ਪਾਂਡੇ ਅਬਦਾਲ,ਸਮੇਤ ਹੋਰ ਨੌਜਵਾਨ ਹਾਜ਼ਰ ਸਨ ।