22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਾਡੇ ਚਾਨਣ ਮੁਨਾਰੇ ਵਿੱਦਿਆ ਦਾ ਚਾਨਣ ਵੰਡ ਰਿਹਾ ਹੈ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ 900 ਦੇ ਕਰੀਬ ਵਿਦਿਆਰਥੀ ਹਾਸਿਲ ਕਰ ਰਹੇ ਹਨ ਵਿੱਦਿਅਕ ਗਿਆਨ

ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿੱਖਿਆ ਮਨੁੱਖੀ ਜੀਵਨ ਨੂੰ ਰੌਸ਼ਨ ਕਰਨ ਵਾਲਾ ਉਹ ਚਾਨਣ ਹੈ, ਜਿਹੜਾ ਨਾ ਸਿਰਫ਼ ਵਿਅਕਤੀ ਦੀ ਸ਼ਖ਼ਸੀਅਤ ਨੂੰ ਨਿਖਾਰਦਾ ਹੈ, ਸਗੋਂ ਸਮੁੱਚੇ ਸਮਾਜ ਦੀ ਤਰੱਕੀ ਦਾ ਰਾਹ ਵੀ ਪੱਧਰਾ ਕਰਦਾ ਹੈ । ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਰਾਮ ਤੀਰਥ ਤੋਂ ਚੋਗਾਵਾਂ ਰੋਡ ਉੱਤੇ ਸਥਿਤ ਪਿੰਡ ਕੋਹਾਲੀ ਦਾ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਪਿਛਲੇ ਤਿੰਨ ਦਹਾਕਿਆਂ ਤੋਂ ਇਲਾਕੇ ਅੰਦਰ ਸਿੱਖਿਆ ਦਾ ਚਾਨਣ ਵੰਡ ਰਿਹਾ ਹੈ।

Ad Position 21
No active advertisement
ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਦਾ ਬਾਹਰੀ ਦ੍ਰਿਸ਼ ਅਤੇ ਇਨਸੈੱਟ ਪ੍ਰਿੰ: ਅਮਨਪ੍ਰੀਤ ਕੌਰ। 23-11-2026
ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿੱਖਿਆ ਮਨੁੱਖੀ ਜੀਵਨ ਨੂੰ ਰੌਸ਼ਨ ਕਰਨ ਵਾਲਾ ਉਹ ਚਾਨਣ ਹੈ, ਜਿਹੜਾ ਨਾ ਸਿਰਫ਼ ਵਿਅਕਤੀ ਦੀ ਸ਼ਖ਼ਸੀਅਤ ਨੂੰ ਨਿਖਾਰਦਾ ਹੈ, ਸਗੋਂ ਸਮੁੱਚੇ ਸਮਾਜ ਦੀ ਤਰੱਕੀ ਦਾ ਰਾਹ ਵੀ ਪੱਧਰਾ ਕਰਦਾ ਹੈ । ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਰਾਮ ਤੀਰਥ ਤੋਂ ਚੋਗਾਵਾਂ ਰੋਡ ਉੱਤੇ ਸਥਿਤ ਪਿੰਡ ਕੋਹਾਲੀ ਦਾ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਪਿਛਲੇ ਤਿੰਨ ਦਹਾਕਿਆਂ ਤੋਂ ਇਲਾਕੇ ਅੰਦਰ ਸਿੱਖਿਆ ਦਾ ਚਾਨਣ ਵੰਡ ਰਿਹਾ ਹੈ। ਗੁਰਦੁਆਰਾ ਬਾਬਾ ਜਾਗੋ ਸ਼ਹੀਦ ਲੱਖਾਂ ਸ਼ਰਧਾਲੂਆਂ ਦੀ ਆਸਥਾ ਅਤੇ ਸ਼ਰਧਾ ਦਾ ਪ੍ਰਮੁੱਖ ਕੇਂਦਰ ਹੈ। ਇਸੇ ਧਾਰਮਿਕ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਮਰਹੂਮ ਸ. ਕਾਬਲ ਸਿੰਘ ਗਿੱਲ ਦੀ ਅਗਵਾਈ ਹੇਠ ਸਾਲ 1994 ਵਿਚ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਦੀ ਸਥਾਪਨਾ ਕੀਤੀ ਗਈ। ਸਕੂਲ ਦੀ ਪਹਿਲੀ ਪ੍ਰਿੰਸੀਪਲ ਵਜੋਂ ਹਰਜੀਤ ਕੌਰ ਨੇ ਸੇਵਾਵਾਂ ਨਿਭਾਈਆਂ। ਸ਼ੁਰੂਆਤੀ ਦੌਰ ਵਿਚ ਹੀ ਸਕੂਲ ਨੂੰ ਇਲਾਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ । ਸਕੂਲ ਨੇ ਆਪਣੀ ਸਥਾਪਨਾ ਤੋਂ ਬਾਅਦ ਲਗਾਤਾਰ ਤਰੱਕੀ ਦੀਆਂ ਮੰਜ਼ਿਲਾਂ ਸਰ ਕੀਤੀਆਂ। ਸਾਲ 1998 ਵਿਚ ਸਕੂਲ ਨੂੰ ਮਾਨਤਾ ਪ੍ਰਾਪਤ ਹੋਈ, ਜਦਕਿ 2014 ਵਿਚ ਇਸ ਨੂੰ ਐਸੋਸੀਏਟ ਸਕੂਲ ਵਜੋਂ ਮਾਨਤਾ ਮਿਲੀ। ਸਕੂਲ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ਸਮੇਂ-ਸਮੇਂ ’ਤੇ ਕਾਬਲ ਸਿੰਘ ਲਾਲੀ ਔਲਖ, ਹਰਜੀਤ ਸਿੰਘ ਅਤੇ ਸੁਰਿੰਦਰ ਸਿੰਘ ਫ਼ੌਜੀ ਵਰਗੀਆਂ ਸ਼ਖ਼ਸੀਅਤਾਂ ਵਲੋਂ ਕੀਤੀ ਜਾਂਦੀ ਰਹੀ ਹੈ। ਮੌਜੂਦਾ ਸਮੇਂ ਵਿਚ ਕੁਲਦੀਪ ਸਿੰਘ ਔਲਖ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਜਦਕਿ ਪ੍ਰਿੰ: ਅਮਨਪ੍ਰੀਤ ਕੌਰ ਵਿੱਦਿਅਕ ਅਤੇ ਪ੍ਰਬੰਧਕੀ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾ ਰਹੇ ਹਨ । ਖੁੱਲ੍ਹੇ-ਡੁੱਲ੍ਹੇ ਅਤੇ ਸ਼ਾਂਤਮਈ ਵਾਤਾਵਰਨ ਵਿਚ ਸਥਿਤ ਇਸ ਸਕੂਲ ਦੀ ਇਮਾਰਤ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਰੀਰਕ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤੀ ਗਈ ਹੈ। ਇੱਥੇ ਹਵਾਦਾਰ ਅਤੇ ਖੁੱਲ੍ਹੇ ਕਮਰਿਆਂ ਤੋਂ ਇਲਾਵਾ ਵਿਦਿਆਰਥੀਆਂ ਲਈ ਵੱਡਾ ਖੇਡ ਮੈਦਾਨ, ਸਮਾਰਟ ਕਲਾਸ ਰੂਮ, ਕੰਪਿਊਟਰ ਲੈਬ, ਲਾਇਬ੍ਰੇਰੀ, ਸਾਇੰਸ ਲੈਬ, ਮੈਥ ਲੈਬ ਅਤੇ ਮੀਟਿੰਗ ਹਾਲ ਵਰਗੀਆਂ ਸਹੂਲਤਾਂ ਉਪਲਬੱਧ ਹਨ। ਸਕੂਲ ਵਿਚ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਮੌਜੂਦਾ ਸਮੇਂ ਵਿਚ ਇੱਥੇ 900 ਦੇ ਕਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਦੀ ਦੇਖਭਾਲ ਅਤੇ ਵਿੱਦਿਅਕ ਅਗਵਾਈ ਲਈ 50 ਤੋਂ ਵੱਧ ਅਧਿਆਪਕਾਂ ਸਮੇਤ ਹੋਰ ਸਟਾਫ਼ ਮੈਂਬਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ । ਇਸ ਸੰਸਥਾ ਤੋਂ ਸਿੱਖਿਆ ਹਾਸਿਲ ਕਰਕੇ ਨਿਕਲੇ ਸੈਂਕੜੇ ਵਿਦਿਆਰਥੀ ਅੱਜ ਜੀਵਨ ਦੇ ਵੱਖ-ਵੱਖ ਖੇਤਰਾਂ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ। ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਸੰਸਥਾ ਧਾਰਮਿਕ ਅਸਥਾਨ ਦੀ ਸੇਵਾ-ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਸੋਚ ਨੂੰ ਸਿੱਖਿਆ ਦੇ ਪ੍ਰਸਾਰ ਨਾਲ ਜੋੜਦੀ ਹੈ। ਜਿੱਥੇ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਲੋਕਾਂ ਦੀ ਆਸਥਾ ਦਾ ਕੇਂਦਰ ਬਣਿਆ ਹੋਇਆ ਹੈ, ਉੱਥੇ ਇਸ ਦੇ ਨਾਲ ਜੁੜਿਆ ਵਿੱਦਿਅਕ ਅਦਾਰਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਵਿਚ ਆਪਣਾ ਯੋਗਦਾਨ ਪਾ ਰਿਹਾ ਹੈ। ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਦੀ ਤਿੰਨ ਦਹਾਕਿਆਂ ਦੀ ਵਿੱਦਿਅਕ ਯਾਤਰਾ ਇਸ ਗੱਲ ਦਾ ਪ੍ਰਮਾਣ ਹੈ ਕਿ ਜੇਕਰ ਸਮਾਜ ਸੇਵਾ ਦੀ ਭਾਵਨਾ, ਸੁਚੱਜੀ ਅਗਵਾਈ ਅਤੇ ਅਧਿਆਪਕਾਂ ਦੀ ਮਿਹਨਤ ਇਕੱਠੀ ਹੋ ਜਾਵੇ ਤਾਂ ਪਿੰਡਾਂ ਵਿਚ ਵੀ ਸਿੱਖਿਆ ਦੇ ਅਜਿਹੇ ਮਿਆਰੀ ਕੇਂਦਰ ਸਥਾਪਿਤ ਕੀਤੇ ਜਾ ਸਕਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ ਰਾਜਾਸਾਂਸੀ ਦੇ ਨਵੇਂ ਡੀ.ਐੱਸ.ਪੀ. ਲਵਕੇਸ਼ ਸੈਣੀ ਸੰਭਾਲਣਗੇ ਜ਼ਿੰਮੇਵਾਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਦਾ ਅਹਿਮ ਰੋਲ ਹੋਵੇਗਾ : ਜੇ. ਪੀ. ਸਹਿਣੇਵਾਲੀ
Ad Position 24